WPL 2026 : ਅੱਜ ਦਾ ਮੁਕਾਬਲਾ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਜਾਇੰਟਸ ਵਿਚਾਲੇ ; ਗੁਜਰਾਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

ਚੰਡੀਗੜ੍ਹ, 30ਜਨਵਰੀ(ਵਿਸ਼ਵ ਵਾਰਤਾ) WPL 2026 : ਮਹਿਲਾ ਪ੍ਰੀਮੀਅਰ ਲੀਗ 2026 ਸੀਜ਼ਨ 4 ਦਾ 19ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਜਾਇੰਟਸ ਵਿਚਕਾਰ ਖੇਡਿਆ ਜਾ ਰਿਹਾ ਹੈ। ਇਹ ਮੈਚ ਵਡੋਦਰਾ ਦੇ ਕੋਟੰਬੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਗੁਜਰਾਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ।

ਇਸ ਸੀਜ਼ਨ ਵਿੱਚ ਇਹ ਦੂਜੀ ਵਾਰ ਹੋਵੇਗਾ ਜਦੋਂ ਦੋਵੇਂ ਟੀਮਾਂ ਇੱਕ ਦੂਜੇ ਦੇ ਸਾਹਮਣੇ ਹੋਣਗੀਆਂ। ਪਿਛਲੇ ਮੈਚ ਵਿੱਚ ਮੁੰਬਈ ਨੇ ਗੁਜਰਾਤ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਦੱਸਣਯੋਗ ਹੈ ਕਿ ਗੁਜਰਾਤ ਜਾਇੰਟਸ 7 ਵਿੱਚੋਂ 4 ਮੈਚ ਜਿੱਤਣ ਤੋਂ ਬਾਅਦ 8 ਅੰਕਾਂ ਨਾਲ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਹੈ। ਇਸ ਤੋਂ ਇਲਾਵਾ ਮੁੰਬਈ ਇੰਡੀਅਨਜ਼ ਨੇ 7 ਵਿੱਚੋਂ 3 ਮੈਚ ਜਿੱਤੇ ਹਨ ਅਤੇ 6 ਅੰਕਾਂ ਨਾਲ ਤੀਜੇ ਸਥਾਨ ‘ਤੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























