• Latest
  • Trending
ਗੈਂਗਸਟਰਾਂ ‘ਤੇ ਵਾਰ: DGP PUNJAB ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

ਗੈਂਗਸਟਰਾਂ ‘ਤੇ ਵਾਰ: DGP PUNJAB ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

7 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

26 minutes ago
ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

1 hour ago
ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

1 hour ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

3 hours ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

5 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

5 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

5 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

5 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

5 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

5 hours ago
Hindi News
English News
Friday, September 11, 2026
No Result
View All Result
27 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੈਂਗਸਟਰਾਂ ‘ਤੇ ਵਾਰ: DGP PUNJAB ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

11 ਦਿਨਾਂ ਵਿੱਚ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 12,275 ਛਾਪੇ ਮਾਰੇ; 3,721 ਨੂੰ ਕੀਤਾ ਗ੍ਰਿਫ਼ਤਾਰ: ਡੀਜੀਪੀ ਗੌਰਵ ਯਾਦਵ

January 30, 2026
in ਖਬਰਾਂ, ਪੰਜਾਬ
ਗੈਂਗਸਟਰਾਂ ‘ਤੇ ਵਾਰ: DGP PUNJAB ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

ਗੈਂਗਸਟਰਾਂ ‘ਤੇ ਵਾਰ: DGP PUNJAB ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

— 11 ਦਿਨਾਂ ਵਿੱਚ, ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 12,275 ਛਾਪੇ ਮਾਰੇ; 3,721 ਨੂੰ ਕੀਤਾ ਗ੍ਰਿਫ਼ਤਾਰ: ਡੀਜੀਪੀ ਗੌਰਵ ਯਾਦਵ

— ਡੀਜੀਪੀ ਪੰਜਾਬ ਵੱਲੋਂ ਅਧਿਕਾਰੀਆਂ ਨੂੰ ਸੰਚਾਲਨ ਸਬੰਧੀ ਤਿਆਰੀਆਂ ਅਤੇ ਖੁਫੀਆ ਜਾਣਕਾਰੀ ਅਧਾਰਤ ਆਪਰੇਸ਼ਨਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

— ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ

— ਡੀਜੀਪੀ ਗੌਰਵ ਯਾਦਵ ਨੇ ਬਟਾਲਾ ਪੁਲਿਸ ਜ਼ਿਲ੍ਹੇ ਦੇ ਸਾਰੇ ਐਸ.ਐਚ.ਓਜ਼ ਅਤੇ ਜੀ.ਓਜ਼ ਨਾਲ ਵੀ ਕੀਤੀ ਗੱਲਬਾਤ

ਚੰਡੀਗੜ੍ਹ/ਬਟਾਲਾ, 30 ਜਨਵਰੀ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ “ਗੈਂਗਸਟਰਾਂ ‘ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ ਦੇ ਚਲਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਕਾਰਵਾਈ ਦਾ ਜਾਇਜ਼ਾ ਲੈਣ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਬਟਾਲਾ ਵਿੱਚ ਹੋਈ ਇਹ ਮੀਟਿੰਗ ਸਰਹੱਦੀ ਜ਼ਿਲ੍ਹਿਆਂ ‘ਤੇ ਕੇਂਦ੍ਰਿਤ ਸੀ ਅਤੇ ਇਸ ਮੀਟਿੰਗ ਦਾ ਉਦੇਸ਼ ਸਰਹੱਦ ਪਾਰੋਂ ਚੱਲ ਰਹੇ ਅੱਤਵਾਦ-ਅਪਰਾਧ ਗੱਠਜੋੜ ਨੂੰ ਖ਼ਤਮ ਕਰਨਾ ਅਤੇ ਜਬਰੀ ਵਸੂਲੀ ਤੇ ਗੈਂਗਾਂ ਦੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੂੰ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਐਸਐਸਪੀ ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ, ਐਸਐਸਪੀ ਬਟਾਲਾ ਮਹਿਤਾਬ ਸਿੰਘ, ਐਸਐਸਪੀ ਗੁਰਦਾਸਪੁਰ ਆਦਿੱਤਿਆ, ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ ਅਤੇ ਐਸਐਸਪੀ ਤਰਨਤਾਰਨ ਸੁਰੇਂਦਰ ਲਾਂਬਾ ਸ਼ਾਮਲ ਸਨ।

ਇਸ ਦੌਰਾਨ ਸਰਹੱਦ ਅਤੇ ਫਿਰੋਜ਼ਪੁਰ ਰੇਂਜਾਂ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ, ਅਪਰਾਧਾਂ ਦੇ ਰੁਝਾਨਾਂ ਅਤੇ ਕਾਊਂਟਰ-ਇੰਟੈਲੀਜੈਂਸ ਉਪਾਵਾਂ ਬਾਰੇ ਵਿਆਪਕ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਅਪਰਾਧਿਕ ਤੱਤਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਰੇਸ਼ਨ ਸਬੰਧੀ ਤਿਆਰੀਆਂ, ਸਾਂਝੀਆਂ ਕਾਰਜ ਯੋਜਨਾਵਾਂ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।

ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 20 ਜਨਵਰੀ ਨੂੰ ਸ਼ੁਰੂ ਕੀਤੀ ਗਈ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅਹਿਮ ਸਫਲਤਾਵਾਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਹੀ ਪੰਜਾਬ ਪੁਲਿਸ ਨੇ 100 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਮੁਹਿੰਮ ਦੇ 11 ਦਿਨਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ 12,275 ਛਾਪੇ ਮਾਰੇ ਗਏ ਹਨ, ਜਿਸ ਦੌਰਾਨ 8,671 ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ 3,721 ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ 1,796 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ 3,154 ਵਿਅਕਤੀਆਂ ਨੂੰ ਪੁੱਛਗਿੱਛ ਉਪਰੰਤ ਛੱਡ ਦਿੱਤਾ ਗਿਆ।

ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਗੈਂਗਸਟਰ ਜਾਂ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਸੰਚਾਲਨ ਕਰ ਰਹੇ ਗੈਂਗਸਟਰ, ਜੋ ਅਪਰਾਧਾਂ ਨੂੰ ਅੰਜਾਮ ਦੇ ਰਹੇ ਹਨ, ਨੂੰ ਵੀ ਜਲਦ ਤੋਂ ਜਲਦ ਪੰਜਾਬ ਵਾਪਸ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ, ਜਿਵੇਂ ਕਿ ਪਹਿਲਾਂ ਕਈ ਮਾਮਲਿਆਂ ਵਿੱਚ ਕੀਤਾ ਗਿਆ ਹੈ।

ਉਨ੍ਹਾਂ ਜਨਤਾ, ਖਾਸ ਕਰਕੇ ਨੌਜਵਾਨਾਂ ਨੂੰ ਅਪਰਾਧਾਂ ਅਤੇ ਸਮਾਜ ਵਿਰੋਧੀ ਤੱਤਾਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਪਰਾਧਾਂ ਲਈ ਕੋਈ ਥਾਂ ਨਹੀਂ ਹੈ।

ਡੀਜੀਪੀ ਗੌਰਵ ਯਾਦਵ ਨੇ ਲੋਕਾਂ ਨੂੰ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਕਿਸੇ ਵੀ ਅਪਰਾਧਿਕ ਜਾਂ ਗੈਂਗਸਟਰ ਸਬੰਧੀ ਗਤੀਵਿਧੀਆਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਨਤਕ ਸਹਿਯੋਗ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਸਮਾਜ ਵਿੱਚੋਂ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ।

ਇਸ ਉਪਰੰਤ, ਡੀਜੀਪੀ ਨੇ ਬਟਾਲਾ ਪੁਲਿਸ ਜ਼ਿਲ੍ਹੇ ਦੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫਸਰਾਂ ਨਾਲ ਵਿਆਪਕ ਗੱਲਬਾਤ ਵੀ ਕੀਤੀ, ਜਿਸ ਵਿੱਚ ਫੋਰਸ ਨੂੰ ਪ੍ਰੇਰਿਤ ਕਰਨ, ਮਨੋਬਲ ਵਧਾਉਣ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਨੂੰ ਮਜ਼ਬੂਤ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ। ਉਨ੍ਹਾਂ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ, ਅਪਰਾਧ ਨੂੰ ਠੱਲ੍ਹ ਪਾਉਣ ਅਤੇ ਸੰਗਠਿਤ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਵਿੱਚ ਜ਼ਮੀਨੀ ਪੱਧਰ ਦੇ ਅਧਿਕਾਰੀਆਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼

by Navjot
September 11, 2026
0

ਰੋਮਾਂਟਿਕ-ਕਾਮੇਡੀ ਫਿਲਮ ‘Don’t Be Shy’ ਦਾ ਟ੍ਰੇਲਰ ਰਿਲੀਜ਼   ਮੁੰਬਈ, 11 ਸਤੰਬਰ (ਵਿਸ਼ਵ ਵਾਰਤਾ): ਨੌਜਵਾਨਾਂ 'ਤੇ ਆਧਾਰਿਤ ਆਉਣ ਵਾਲੀ ਰੋਮਾਂਟਿਕ-ਕਾਮੇਡੀ...

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ ਵਿਚਾਰ-ਚਰਚਾ

by Navjot
September 11, 2026
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨਾਲ ਕੀਤੀ ਮੁਲਾਕਾਤ ; ਪੱਛਮੀ ਏਸ਼ੀਆ ਵਿੱਚ ਸਥਾਈ ਸ਼ਾਂਤੀ ਅਤੇ ਸਥਿਰਤਾ ‘ਤੇ...

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 11 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

by Ranjit Singh
2 weeks ago
0

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 