Amritsar : ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕਰਨ ਵਾਲੇ ਨੌਜਵਾਨ ਨੂੰ ਮੁੜ ਅਦਾਲਤ ‘ਚ ਕੀਤਾ ਪੇਸ਼
ਚੰਡੀਗੜ੍ਹ, 31 ਜਨਵਰੀ 2026 (ਵਿਸ਼ਵ ਵਾਰਤਾ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Amritsar) ਦੇ ਪਵਿੱਤਰ ਸਰੋਵਰ ਵਿਚ ਵੁਜ਼ੂ ਕਰਨ ਵਾਲੇ ਨੌਜਵਾਨ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿਚ ਮੁੜ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮੁਲਜ਼ਮ ਸੁਭਾਨ ਰੰਗਰੇਜ਼ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਦਾ ਰਹਿਣ ਵਾਲਾ ਨੌਜਵਾਨ 13 ਜਨਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ (Amritsar) ਆਇਆ ਸੀ। ਅਤੇ ਸਰੋਵਰ ਦੀ ਮਰਿਯਾਦਾ ਨੂੰ ਠੇਸ ਪਹੁੰਚਾਉਂਦਿਆਂ ਉਸ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਕੀਤੀ ਗਈ। ਇਸ ਹਰਕਤ ਦੀ ਉਸਨੇ ਵੀਡੀਓ ਵੀ ਬਣਵਾਈ ਅਤੇ ਸੋਸ਼ਲ ਮੀਡੀਆ ‘ਤੇ ਸ਼ੇਅਰ ਵੀ ਕੀਤੀ। 24 ਜਨਵਰੀ ਨੂੰ ਯੂਪੀ ਦੇ ਗਾਜ਼ਿਆਬਾਦ ਵਿੱਚ ਨਿਹੰਗ ਸਿੰਘਾਂ ਨੇ ਉਸ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ 28 ਜਨਵਰੀ ਨੂੰ ਅੰਮ੍ਰਿਤਸਰ ਲਿਆਂਦਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























