• Latest
  • Trending
Harjot Singh Bains ਅਤੇ Manish Sisodia ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ

Harjot Singh Bains ਅਤੇ Manish Sisodia ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ

9 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

56 minutes ago
ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਨੂੰ ਸਸਪੈਂਡ

ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਨੂੰ ਸਸਪੈਂਡ

1 hour ago
ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

3 hours ago
Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

3 hours ago
ਮਨੋਰੰਜਕ ਫਿਲਮ ‘Aadarsha Kutumbam House No: 47’ ਹੁਣ 30 ਅਕਤੂਬਰ ਨੂੰ ਹੋਵੇਗੀ ਰਿਲੀਜ਼

ਮਨੋਰੰਜਕ ਫਿਲਮ ‘Aadarsha Kutumbam House No: 47’ ਹੁਣ 30 ਅਕਤੂਬਰ ਨੂੰ ਹੋਵੇਗੀ ਰਿਲੀਜ਼

4 hours ago
ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

ਪਰਾਲੀ ਪ੍ਰਬੰਧਨ ਲਈ 21 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ; 14,274 ਯੂਨਿਟਾਂ ਨਾਲ ਸੁਪਰ ਸੀਡਰ ਬਣੀ ਕਿਸਾਨਾਂ ਦੀ ਸਭ ਤੋਂ ਪਸੰਦੀਦਾ ਮਸ਼ੀਨ

4 hours ago
ਫਿਲਮ ‘Yellamma’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਫਿਲਮ ‘Yellamma’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

4 hours ago
ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

4 hours ago
ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

4 hours ago
ਜੰਮੂ-ਕਸ਼ਮੀਰ ; ਬੱਸ ਖੱਡ ਵਿੱਚ ਡਿੱਗੀ ; 9 ਲੋਕ ਜ਼ਖ਼ਮੀ

ਜੰਮੂ-ਕਸ਼ਮੀਰ ; ਬੱਸ ਖੱਡ ਵਿੱਚ ਡਿੱਗੀ ; 9 ਲੋਕ ਜ਼ਖ਼ਮੀ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 404 ਘਟਨਾਵਾਂ ਦਰਜ ; 39 ਮਾਮਲਿਆਂ ਵਿੱਚ FIR ਦਰਜ

4 hours ago
Police Commemoration Day ਸਾਡੇ ਪੁਲਿਸ ਕਰਮਚਾਰੀਆਂ ਪ੍ਰਤੀ ਸਾਡੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਇੱਕ ਮੌਕਾ : ਪ੍ਰਧਾਨ ਮੰਤਰੀ ਮੋਦੀ

Police Commemoration Day ਸਾਡੇ ਪੁਲਿਸ ਕਰਮਚਾਰੀਆਂ ਪ੍ਰਤੀ ਸਾਡੀ ਡੂੰਘੀ ਸ਼ੁਕਰਗੁਜ਼ਾਰੀ ਪ੍ਰਗਟ ਕਰਨ ਦਾ ਇੱਕ ਮੌਕਾ : ਪ੍ਰਧਾਨ ਮੰਤਰੀ ਮੋਦੀ

4 hours ago
Hindi News
English News
Wednesday, October 21, 2026
No Result
View All Result
22 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Harjot Singh Bains ਅਤੇ Manish Sisodia ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ

ਸਿੱਖਿਆ ਰਾਹੀਂ ਹੀ ਸਮਾਜਿਕ ਬਦਲਾਅ ਸੰਭਵ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

January 31, 2026
in ਖਬਰਾਂ, ਪੰਜਾਬ
Harjot Singh Bains ਅਤੇ Manish Sisodia ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ

Harjot Singh Bains ਅਤੇ Manish Sisodia ਨੇ ਵੇਦਿਕ ਸਿੱਖਿਆ ਨਾਲ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਦਿੱਤਾ ਸੱਦਾ

ਸਿੱਖਿਆ ਰਾਹੀਂ ਹੀ ਸਮਾਜਿਕ ਬਦਲਾਅ ਸੰਭਵ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਵੇਦ, ਉਪਨਿਸ਼ਦ ਅਤੇ ਗੀਤਾ ਸਿੱਖਿਆ ਦਾ ਅਹਿਮ ਹਿੱਸਾ ਬਣਨ—ਮਨੀਸ਼ ਸਿਸੋਦੀਆ

ਹਰਜੋਤ ਬੈਂਸ ਨੇ ਕੇਂਦਰ ਤੋਂ ਬਜਟ ‘ਚ ਪੰਜਾਬ ਨੂੰ ਸਪੈਸ਼ਲ ਰਾਹਤ ਪੈਕੇਜ ਦੇਣ ਅਤੇ ਸਿੱਖਿਆ ਲਈ ਬਜਟ ਵਧਾਉਣ ਦੀ ਮੰਗ ਕੀਤੀ 

ਬੀ.ਸੀ.ਐਮ ਸਕੂਲ ਲੁਧਿਆਣਾ ਵਿੱਚ ਵੇਦਿਕ ਭਾਸ਼ਣ ਪ੍ਰਤੀਯੋਗਿਤਾ, 25 ਸਕੂਲਾਂ ਦੇ 296 ਵਿਦਿਆਰਥੀਆਂ ਨੇ ਲਿਆ ਹਿੱਸਾ

ਲੁਧਿਆਣਾ, 31 ਜਨਵਰੀ (ਵਿਸ਼ਵ ਵਾਰਤਾ):- ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਨੇ ਸਾਂਝੇ ਤੌਰ ‘ਤੇ ਬੀ.ਸੀ.ਐਮ ਸਕੂਲ, ਲੁਧਿਆਣਾ ਵਿਖੇ ਇੱਕ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ। ਜਿਸ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸਨਾਤਨ ਸੇਵਾ ਸਮਿਤੀ ਪੰਜਾਬ ਦੇ ਪ੍ਰਧਾਨ ਵਿਜੇ ਸ਼ਰਮਾ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਦੇ ਪ੍ਰਧਾਨ ਰੋਸ਼ਨ ਲਾਲ ਆਰੀਆ ਵੀ ਮੌਜੂਦ ਸਨ।

ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਹੋਣ ਦੇ ਨਾਤੇ ਮੇਰੇ ਮੋਢਿਆਂ ਉੱਤੇ ਬਹੁਤ ਵੱਡੀ ਜਿੰਮੇਵਾਰੀ ਹੈ। ਜਦੋਂ ਅਸੀਂ ਸਮਾਜ ਵਿੱਚ ਕੋਈ ਵੀ ਪਰਿਵਰਤਨ ਕਰਨਾ ਚਾਹੁੰਦੇ ਹਾਂ ਤਾਂ ਉਸ ਦਾ ਹੱਲ ਇੱਕੋ ਇੱਕ ਹੈ ਜਿਹੋ ਜਿਹਾ ਸੂਬਾ ਜਾਂ ਦੇਸ਼ ਅਸੀਂ ਬਣਾਉਣਾ ਚਾਹੁੰਦੇ ਹਾਂ ਉਹੋ ਜਿਹੇ ਸਿਧਾਂਤ ਅਸੀਂ ਆਪਣੇ ਬੱਚਿਆਂ ਨੂੰ ਸਿੱਖਿਆ ਦੇ ਰਾਹੀਂ ਦੇ ਸਕਦੇ ਹਾਂ। 

ਉਨ੍ਹਾਂ ਕਿਹਾ ਕਿ ਭਾਵੇਂ ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨਹੀਂ ਹੈ ਪਰ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਸ੍ਰੀ ਮਨੀਸ਼ ਸਿਸੋਦੀਆ ਦੁਆਰਾ ਜੋ ਰੋਲ ਮਾਡਲ ਦਿੱਤਾ ਗਿਆ ਹੈ ਉਹ ਵਿਲੱਖਣ ਹੈ। ਉਨ੍ਹਾਂ ਕਿਹਾ ਕਿ ਜਦੋਂ ਬੂਟਾ ਛੋਟਾ ਹੁੰਦਾ ਹੈ ਉਦੋਂ ਉਸ ਉੱਤੇ ਮਿਹਨਤ ਕਰਕੇ ਜੋ ਮਰਜ਼ੀ ਸ਼ੇਪ ਦਿੱਤੀ ਜਾ ਸਕਦੀ ਹੈ। ਇਸੇ ਤਰ੍ਹਾਂ ਜਦੋਂ ਸਾਡੇ ਬੱਚੇ ਛੋਟੇ ਹਨ ਤਾਂ ਉਨ੍ਹਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੇ ਰਾਹੀਂ ਤਰਾਸ਼ ਸਕਦੇ ਹਾਂ। ਅਧਿਆਪਕਾਂ ਦੀ ਸ਼ਲਾਘਾ ਸਿੱਖਿਆ ਮੰਤਰੀ ਨੇ ਕਿਹਾ ਕਿ ਤੁਸੀਂ ਬਹੁਤ ਵਧੀਆ ਕੰਮ ਕਰ ਰਹੇ ਹੋ। ਇਸੇ ਤਰ੍ਹਾਂ ਆਪਣੇ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਸਹੀ ਸਿਧਾਂਤਾ ਨਾਲ ਜੋੜਨ ਦਾ ਕੰਮ ਬਾਖੂਬੀ ਕਰਦੇਅ ਰਹੀਏ।

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਇੱਕ ਅਲੱਗ ਕਿਸਮ ਦਾ ਪ੍ਰੋਗਰਾਮ ਉਲੀਕ ਰਹੇ ਹਾਂ। ਉਨ੍ਹਾਂ ਕਿਹਾ ਕਿ ਮੈਂ 10 ਸਾਲਾਂ ਤੋਂ ਸਿੱਖਿਆ ਪ੍ਰਣਾਲੀ ਅਤੇ ਰਾਜਨੀਤੀ ਦੇ ਨਾਲ ਜੁੜਿਆ ਹੋਇਆ ਹਾਂ। ਅਸਲ ਵਿੱਚ ਇਹੋ ਜਿਹੇ ਪ੍ਰੋਗਰਾਮ ਬਹੁਤ ਘੱਟ ਦੇਖਣ ਨੂੰ ਮਿਲਦੇ ਹਨ। ਇਸ ਦਾ ਸਿਹਰਾ ਸਨਾਤਨ ਸੇਵਾ ਸਮਿਤੀ ਪੰਜਾਬ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ, ਬੀ.ਸੀ.ਐਮ ਸਕੂਲ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੋਸ਼ਨ ਲਾਲ, ਵਿਜੇ ਸ਼ਰਮਾ ਅਤੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਮਿਲ ਕੇ ਇੱਕ ਵੱਡੀ ਸੋਚ ਰੱਖੀ ਹੈ ਕਿ ਵੇਦ, ਉਪਨਿਸ਼ਦ, ਰਾਮਾਇਣ ਅਤੇ ਗੀਤਾ ਦਾ ਗਿਆਨ ਵਿਦਿਆਰਥੀਆਂ ਨੂੰ ਦਿੱਤਾ ਜਾਵੇ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਇਹ ਧਾਰਮਿਕ ਗਿਆਨ ਪੜ੍ਹ ਕੇ ਅਤੇ ਸਮਝ ਕੇ ਆਪਣੀ ਜ਼ਿੰਦਗੀ ਵਿੱਚ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਧਾਰਮਿਕ ਗਿਆਨ  ਬੀ.ਸੀ.ਐਮ ਸਕੂਲ ਤੋਂ ਵਧ ਕੇ ਪੂਰੇ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਾਏ ਜਾਣੇ ਚਾਹੀਦੇ ਹਨ। 

ਉਨ੍ਹਾਂ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਿੰਨ ਵਿਦਿਆਰਥੀਆਂ ਨੇ ਇਸ ਸਮਾਗਮ ਦੌਰਾਨ ਵੇਦ ਦੇ ਬਾਰੇ ਵਿੱਚ ਆਪਣੇ ਵਿਚਾਰ ਰੱਖੇ। 25 ਸਕੂਲਾਂ ਦੇ 296 ਬੱਚਿਆਂ ਨੇ ਇਸ ਮੰਚ ਉੱਤੇ ਆ ਕੇ ਆਪਣੀ ਗੱਲ ਰੱਖਣ ਦੇ ਲਈ ਵੇਦ, ਉਪਨਿਸ਼ਦ, ਰਾਮਾਇਣ ਅਤੇ ਗੀਤਾ ਦੇ ਮਾਧਿਅਮ ਰਾਹੀਂ ਆਪਣੇ ਰਸਤੇ ਨਾਪੇ ਹੋਣਗੇ। ਉਨ੍ਹਾਂ ਨੇ ਇਸ ਲਈ ਯੂ-ਟਿਊਬ ਤੇ ਸਰਚ ਕੀਤੀ ਹੋਵੇ ਜਾਂ ਚੈਟ ਜੀ.ਟੀ.ਪੀ ਦੇ ਮਾਧਿਅਮ ਰਾਹੀਂ ਆਪਣੀ ਸਪੀਚ ਲਿਖੀ ਹੋਵੇ ਲੇਕਿਨ ਉਹਨਾਂ ਨੇ ਇਸ ਨੂੰ ਪੜ੍ਹਿਆ ਤਾਂ ਖੁਦ ਹੀ ਹੋਵੇਗਾ। ਇਹ ਇੱਕ ਸਾਰਥਿਕ ਕੰਮ ਹੈ। ਅੱਜ ਭਾਵੇਂ ਸਾਰੀ ਦੁਨੀਆ ਵਿਗਿਆਨਿਕ ਪ੍ਰਯੋਗਸ਼ਾਲਾਵਾਂ ਵਿੱਚ ਬੈਠ ਕੇ ਯੂਨੀਵਰਸ ਦੀ ਥਾਹ ਪਾਉਣ ਲਈ ਕੰਮ ਕਰ ਰਹੀਆਂ ਹਨ। ਇਸ ਤਹਿਤ ਚਾਹੇ ਉਹ ਇਲੈਕਟ੍ਰਾਨ, ਨਿਊਟਰਾਨ ਅਤੇ ਪ੍ਰੋਟਾਨ ਦੇ ਬਾਰੇ ਵਿੱਚ ਜਾਨਣਾ ਚਾਹੁੰਦੇ ਹਨ ਜਾਂ ਫਿਰ ਇਹ ਦੇਖਣਾ ਚਾਹੁੰਦੇ ਹਨ ਕਿ ਯੂਨੀਵਰਸ ਵਿੱਚ ਕੁਝ ਠੋਸ ਹੈ ਜਾਂ ਫਿਰ ਸਭ ਤਰੰਗਾਂ ਹੀ ਤਰੰਗਾਂ ਹਨ। ਉਨ੍ਹਾਂ ਕਿਹਾ ਕਿ ਅੱਜ ਜਿਸ ਚੀਜ਼ ਨੂੰ ਦੁਨੀਆ ਸਮਝਣ ਦੀ ਕੋਸ਼ਿਸ਼ ਕਰ ਰਹੀ ਹੈ ਉਹ ਸਾਡੇ ਰਿਸ਼ੀਆਂ, ਗੁਰੂਆਂ ਨੇ ਆਪਣੇ ਅੰਦਰ ਵੜ ਕੇ ਸਮਝ ਲਿਆ ਅਤੇ ਲਿਖ ਦਿੱਤਾ। ਸਾਡੇ ਰਿਸ਼ੀਆਂ ਨੇ ਹਜ਼ਾਰਾਂ ਸਾਲ ਪਹਿਲਾਂ ਇਹ ਦੱਸ ਦਿੱਤਾ ਕਿ ਕੁਝ ਵੀ ਠੋਸ ਨਹੀਂ ਸਭ ਕੁਝ ਕੰਪਨ ਵਿੱਚ ਹੈ। ਸਾਡੇ ਬੱਚੇ ਵੇਦ, ਉਪਨਿਸ਼ਦ, ਰਾਮਾਇਣ ਅਤੇ ਗੀਤਾ ਅਤੇ ਹੋਰ ਗੁਰੂ ਸਾਹਿਤ ਦੇ ਵਿਚੋਂ ਲੰਘ ਕੇ ਵਿਗਿਆਨਕ ਸਰਚਾਂ ਕਰਨ ਲਈ ਜਾਣਗੇ ਤਾਂ ਮਹਾਨ ਵਿਗਿਆਨਕ ਬਣਨਗੇ।‌ ਜਦੋਂ ਸਾਡੇ ਬੱਚੇ ਆਪਣੇ ਅੰਦਰ ਵੇਖਣਗੇ ਤਾਂ ਕਣ-ਕਣ ਸਮਝ ਆਵੇਗਾ।

ਸ੍ਰੀ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਹਰ ਭਾਰਤੀ ਨੂੰ ਸਮਝਣਾ ਪਵੇਗਾ ਕਿ ਕਿਸੇ ਆਈਨ ਸਟਾਈਨ ਨੇ ਆ ਕੇ ਜੋ ਗੱਲ ਸਮਝਾਈ ਹੈ ਉਹ ਸਾਡੇ ਰਿਸ਼ੀਆਂ, ਗੁਰੂਆਂ ਨੇ ਹਜ਼ਾਰਾਂ ਸਾਲ ਪਹਿਲਾਂ ਸਮਝਾਈ ਹੈ। ਸਾਨੂੰ ਇਹ ਵੀ ਸਮਝਣਾ ਪਵੇਗਾ ਕਿ ਜੋ ਗਿਆਨ ਹਜ਼ਾਰਾਂ ਸਾਲਾਂ ਤੋਂ ਸਾਡੇ ਕੋਲ ਹੈ ਉਸ ਨੂੰ ਭੁਲਾ ਕੇ ਜਾਤੀਵਾਦ ਵਰਗੇ ਸੌੜੇ ਵਿਚਾਰਾਂ ਵਿੱਚ ਕਿਉਂ ਪਏ ਹਾਂ। ਸਾਡੇ ਬੱਚਿਆਂ ਨੂੰ ਵੇਦ ਸਿੱਖਿਆ ਅਤੇ ਵਿਗਿਆਨਕ ਸਿੱਖਿਆ ਦੇਣੀ ਬਹੁਤ ਜਰੂਰੀ ਹੈ। ਅੱਜ ਸੋਸ਼ਲ ਮੀਡੀਆ ਦੇ ਯੁੱਗ ਵਿੱਚ ਮਨੁੱਖ ਦੇ ਦਿਮਾਗ ਵਿੱਚ ਕੂੜਾ-ਕਬਾੜ ਭਰ ਦਿੱਤਾ ਹੈ, ਇਸ ਕੂੜੇ ਕਬਾੜ ਨੂੰ ਵੇਦ, ਉਪਨਿਸ਼ਦ, ਰਾਮਾਇਣ, ਗੀਤਾ ਅਤੇ ਗੁਰੂ ਸਾਹਿਤ ਦੇ ਰਾਹੀਂ ਧੋਇਆ ਜਾ ਸਕਦਾ ਹੈ।

ਇੱਕ ਸਾਲ ਤੋਂ ਸੰਸਕ੍ਰਿਤੀ, ਵੇਦਾਂ ਨਾਲ ਜੋੜਨ ਲਈ ਭਾਸ਼ਣ ਪ੍ਰਯੋਗਤਾ ਕਰਵਾਈ ਗਈ ਜਿਸ ਵਿੱਚ 25 ਸਕੂਲਾਂ ਦੇ 296 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਮਾਗਮ ਦੌਰਾਨ ਭਾਸ਼ਣ ਪ੍ਰਯੋਗਤਾ ਦੇ ਜੇਤੂ ਵਿਦਿਆਰਥੀਆਂ ਅਤੇ ਹਿੱਸਾ ਲੈਣ ਵਾਲੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਸਨਮਾਨਿਤ ਵੀ ਕੀਤਾ।

ਸਨਾਤਨ ਸੇਵਾ ਸਮਿਤੀ ਪੰਜਾਬ ਦੇ ਪ੍ਰਧਾਨ ਵਿਜੇ ਸ਼ਰਮਾ ਅਤੇ ਵੇਦ ਪ੍ਰਚਾਰ ਮੰਡਲ ਪੰਜਾਬ ਦੇ ਪ੍ਰਧਾਨ ਰੋਸ਼ਨ ਲਾਲ ਆਰੀਆ ਅਤੇ ਕੁਸੁਮ ਆਹੂਜਾ ਨੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮੁਨੀਸ਼ ਸਿਸੋਦੀਆ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਸਮਾਰੋਹ ਦੀ ਸਮਾਪਤੀ ਰਾਸ਼ਟਰੀ ਗੀਤ ਗਾਇਨ ਨਾਲ ਹੋਈ।

ਬਾਅਦ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨੇ ਪੱਤਰਕਾਰਾਂ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਬਜਟ ਆ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਨੇ ਬਹੁਤ ਹੀ ਬੁਲੰਦ ਆਵਾਜ਼ ਵਿੱਚ ਪੰਜਾਬ ਦੀਆਂ ਮੰਗਾਂ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਮਿਲ ਕੇ ਰੱਖੀਆਂ ਹਨ। ਉਹਨਾਂ ਕਿਹਾ ਕਿ ਪਿਛਲੇ ਸਾਲ ਆਪਰੇਸ਼ਨ ਸੰਧੂਰ ਅਤੇ ਹੜ੍ਹਾਂ ਦੇ ਕਾਰਨ ਪੰਜਾਬ ਦਾ ਬਹੁਤ ਨੁਕਸਾਨ ਹੋਇਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਸਪੈਸ਼ਲ ਰਾਹਤ ਪੈਕੇਜ ਅਤੇ ਪੰਜਾਬ ਦੇ ਜੋ ਕਾਨੂੰਨੀ ਹੱਕਾਂ ਤਹਿਤ ਚਾਹੇ ਉਹ ਆਰ.ਡੀ.ਐਫ ਦਾ ਰੁਪਾਇਆ ਜਾਂ ਹੋਰ ਸਕੀਮਾਂ ਦਾ ਰੁਪਾਇਆ ਹੈ ਉਹ ਦੇਣਾ ਚਾਹੀਦਾ ਹੈ। ਉਨ੍ਹਾਂ ਇਸ ਦੇ ਨਾਲ ਹੀ ਸਿੱਖਿਆ ਲਈ ਵੀ ਵਾਧੂ ਬਜਟ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅੱਜ ਜੇਕਰ ਅਸੀਂ ਸਚ-ਮੁੱਚ ਹੀ ਭਾਰਤ ਨੂੰ ਸੁਪਰ ਪਾਵਰ ਬਣਾਉਣਾ ਚਾਹੁੰਦੇ ਹਾਂ ਉਸ ਵਿੱਚ ਸਿੱਖਿਆ ਦਾ ਅਹਿਮ ਰੋਲ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ ਇੱਕ ਜਾਂ ਡੇਢ ਪ੍ਰਤੀਸ਼ਤ ਨਾਲ ਸਕੂਲਾਂ ਕਾਲਜਾਂ ਅਤੇ ਰਿਸਰਚਾਂ ਉੱਤੇ ਕੰਮ ਨਹੀਂ ਕੀਤਾ ਜਾ ਸਕਦਾ, ਘੱਟੋ ਘੱਟ 10 ਪ੍ਰਤੀਸ਼ਤ ਬਜਟ ਦਾ ਹਿੱਸਾ ਸਿੱਖਿਆ ਪ੍ਰਣਾਲੀ ਲਈ ਹੋਣਾ ਚਾਹੀਦਾ ਹੈ।

Tags: BREAKING NEWSBreaking news in PunjabiHarjot Singh BainsLatest Punjab newsManish SisodiaPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 21, 2026
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਨੂੰ ਸਸਪੈਂਡ

ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਨੂੰ ਸਸਪੈਂਡ

by Navjot
October 21, 2026
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ CBI ਨੇ ਨਵੀਂ FIR ਦਰਜ ਕੀਤੀ...

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN

by Navjot
October 21, 2026
0

ਅਫਗਾਨਿਸਤਾਨ ਵਿੱਚ ਲਗਭਗ 16 ਮਿਲੀਅਨ ਲੋਕ ਗੰਭੀਰ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੇ ਹਨ : UN ਕਾਬੁਲ, 21 ਅਕਤੂਬਰ (ਵਿਸ਼ਵ...

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

by Navjot
October 21, 2026
0

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ ਇਸਲਾਮਾਬਾਦ, 21 ਅਕਤੂਬਰ (ਵਿਸ਼ਵ ਵਾਰਤਾ) -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 21, 2026
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਹਰਿਆਣਾ ਸੂਬਾ ਕਮੇਟੀ ਦਾ ਗਠਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਹਰਿਆਣਾ ਸੂਬਾ ਕਮੇਟੀ ਦਾ ਗਠਨ

by Ranjit Singh
4 weeks ago
0

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਹਰਿਆਣਾ ਸੂਬਾ ਕਮੇਟੀ ਦਾ ਗਠਨ ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ‘ਅਕਾਲੀ ਦਲ ਵਾਰਿਸ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 