PM ਮੋਦੀ ਪਹੁੰਚੇ ਜਲੰਧਰ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਨਿੱਘਾ ਸਵਾਗਤ
– ਆਦਮਪੁਰ ਹਵਾਈ ਅੱਡੇ ਦਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ ਰੱਖਿਆ ਨਾਮ
– ਹਲਵਾਰਾ ਹਵਾਈ ਅੱਡੇ ਦਾ ਕੀਤਾ ਵਰਚੂਅਲੀ ਉਦਘਾਟਨ
ਜਲੰਧਰ, 1 ਫਰਵਰੀ 2026 (ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਦਿੱਲੀ ਤੋਂ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚੇ ਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮਹਿੰਦਰ ਭਗਤ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ

ਇਥੇ ਉਨ੍ਹਾਂ ਨੇ ਪਹਿਲਾਂ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ ਰੱਖਣ ਦਾ ਉਦਘਾਟਨ ਕੀਤਾ। ਫਿਰ ਉਨ੍ਹਾਂ ਨੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਰਚੁਅਲੀ ਉਦਘਾਟਨ ਕੀਤਾ। ਜਦੋਂ ਉਨ੍ਹਾਂ ਨੇ ਰਿਮੋਟ ਦਬਾਇਆ, ਤਾਂ ਉਦਘਾਟਨੀ ਸਕਰੀਨ ਚਾਰ ਭਾਸ਼ਾਵਾਂ ਵਿੱਚ ਦਿਖਾਈ ਦਿੱਤੀ: ਪੰਜਾਬੀ, ਹਿੰਦੀ, ਸੰਸਕ੍ਰਿਤ, ਅਤੇ ਅੰਤ ਵਿੱਚ ਅੰਗਰੇਜ਼ੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























