Bikram Majithia : ਕੱਲ੍ਹ ਸਵੇਰੇ ਜੇਲ੍ਹ ਤੋਂ ਬਾਹਰ ਆਉਣਗੇ ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 2 ਫਰਵਰੀ(ਵਿਸ਼ਵ ਵਾਰਤਾ) Bikram Majithia :ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਕੱਲ੍ਹ (3 ਫਰਵਰੀ) ਸਵੇਰੇ 10:30 ਵਜੇ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਦੀ ਪਤਨੀ ਗਨੀਵ ਕੌਰ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।

ਮਜੀਠੀਆ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਗੌਰਤਲਬ ਹੈ ਕਿ ਉਹ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਲਗਭਗ 7 ਮਹੀਨਿਆਂ ਤੋਂ ਪਟਿਆਲਾ ਦੀ ਨਾਭਾ ਜੇਲ੍ਹ ਵਿੱਚ ਹਨ। ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਗ੍ਰਿਫਤਾਰ ਕੀਤਾ ਸੀ।
View this post on Instagram
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Breaking News : ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ























