Punjab: ਡੇਰਾ ਬਿਆਸ ਮੁਖੀ ਆਪਣੇ ਬਿਆਨ ਤੋਂ ਬਾਅਦ ਚਰਚਾ ‘ਚ, CM ਮਾਨ ਨੇ ਵੀ ਬਿਨਾਂ ਨਾਂਅ ਲਏ ਸ਼ੇਅਰ ਕੀਤੀ ਤੰਜ਼ ਭਰੀ ਪੋਸਟ
ਚੰਡੀਗੜ੍ਹ, 3 ਫਰਵਰੀ 2026 (ਵਿਸ਼ਵ ਵਾਰਤਾ) – ਬੀਤੇ ਦਿਨ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ (Punjab) ਢਿੱਲੋਂ ਵਲੋਂ ਜੇਲ੍ਹ ’ਚ ਬੰਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ ਸੀ। ਬੀਤੇ ਦਿਨ ਮਜੀਠੀਆ ਨਾਲ ਮੁਲਾਕਾਤ ਤੋਂ ਬਾਅਦ ਗੁਰਿੰਦਰ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ,”ਉਹ ਮੇਰੇ ਦੋਸਤ ਹਨ ਤੇ ਮੈਂ ਉਨ੍ਹਾਂ ਨਾਲ ਮੁਲਾਕਾਤ ਕਰਨ ਆਇਆ ਹਾਂ।”
ਇਸ ਦੇ ਨਾਲ ਹੀ ਬਿਕਰਮ ਮਜੀਠੀਆ ‘ਤੇ ਲੱਗੇ ਦੋਸ਼ਾਂ ਬਾਰੇ ਸਵਾਲ ਕੀਤੇ ਜਾਣ ‘ਤੇ ਗੁਰਿੰਦਰ ਸਿੰਘ ਢਿੱਲੋਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਦੋਸ਼ ਗ਼ਲਤ ਹਨ। ਉਨ੍ਹਾਂ ਕਿਹਾ ਕਿ ਮਜੀਠੀਆ ਉੱਤੇ ਲਗਾਏ ਗਏ ਸਾਰੇ ਦੋਸ਼ ਨਿਰਾਧਾਰ ਅਤੇ ਗ਼ਲਤ ਹਨ। ਹਾਲਾਂਕਿ ਉਨ੍ਹਾਂ ਨੇ ਇਹ ਕਿਹਾ ਕਿ ਸਰਕਾਰਾਂ ਜਾਂ ਜਾਂਚ ਏਜੰਸੀਆਂ ਜੋ ਆਪਣਾ ਕੰਮ ਕਰ ਰਹੀਆਂ ਹਨ, ਉਹ ਉਨ੍ਹਾਂ ਦਾ ਕੰਮ ਹੈ ਅਤੇ ਉਨ੍ਹਾਂ ਨੂੰ ਉਹ ਕਰਨ ਦੇਣਾ ਚਾਹੀਦਾ ਹੈ। ਪਰ ਨਿੱਜੀ ਤੌਰ ‘ਤੇ ਉਹ ਇਨ੍ਹਾਂ ਦੋਸ਼ਾਂ ਨੂੰ ਸਹੀ ਨਹੀਂ ਮੰਨਦੇ।” ਗੌਰਤਲਬ ਹੈ ਕਿ ਡੇਰਾ ਮੁਖੀ ਇਸਤੋਂ ਪਹਿਲਾਂ ਵੀ ਮਜੀਠਿਆ ਨਾਲ ਜੇਲ੍ਹ ਵਿਚ ਮੁਲਾਕਾਤ ਕੀਤੀ ਗਈ ਸੀ।
ਡੇਰਾ ਬਿਆਸ ਮੁਖੀ ਵੱਲੋਂ ਮਜੀਠੀਆ ਬਾਰੇ ਦਿੱਤੇ ਗਏ ਬਿਆਨ ਆਪਣੇ ਤੋਂ ਬਾਅਦ ਚਰਚਾ ‘ਚ ਹਨ। ਉਨ੍ਹਾਂ ਵੱਲੋਂ ਇਸ ਮੌਕੇ ਦਿੱਤੇ ਕਥਿਤ ਵਿਵਾਦਤ ਬਿਆਨ ਨੂੰ ਲੈ ਕੇ ਜਿੱਥੇ ਸ਼ੋਸਲ ਮੀਡੀਆ ‘ਤੇ ਬਾਬਾ ਗੁਰਿੰਦਰ ਸਿੰਘ ਦੀ ਕਾਫੀ ਚਰਚਾ ਹੋ ਰਹੀ ਹੈ।

ਹੁਣ ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਤੰਜ਼ ਭਰੀ ਪੋਸਟ ਸ਼ੇਅਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਆਪਣੇ ਸੋਸਲ ਮੀਡੀਆ ਅਕਾਊਂਟ ‘ਤੇ ਬਿਨ੍ਹਾਂ ਨਾਮ ਲਏ ਲਿਖਿਆ ਹੈ ਕਿ, ‘ਕੱਲ੍ਹ ਬਣ ਜਾਣ, ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ।’
ਹਾਲਾਂਕਿ ਮੁੱਖ ਮੰਤਰੀ (Punjab) ਮਾਨ ਨੇ ਵੀ ਬਿਨਾਂ ਨਾਂਅ ਲਏ ਪੋਸਟ ਸ਼ੇਅਰ ਕੀਤੀ ਹੈ ਪਰ ਇਸ ਨੂੰ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮਜੀਠੀਆ ਬਾਰੇ ਦਿੱਤੇ ਗਏ ਬਿਆਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























