Punjab : ਜੇਲ੍ਹ ’ਚੋਂ ਬਾਹਰ ਆਉਣ ਮਗਰੋਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਮਜੀਠੀਆ
ਪਟਿਆਲਾ, 3 ਫਰਵਰੀ 2026 (ਵਿਸ਼ਵ ਵਾਰਤਾ) : ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਦੀ ਰਿਹਾਈ ਮੌਕੇ ਅਕਾਲੀ ਦਲ ਦੇ ਸਮਰਥਕ ਵੱਡੀ ਗਿਣਤੀ ‘ਚ ਮੌਜੂਦ ਰਹੇ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਉਨ੍ਹਾਂ ਨੇ ਸਮਰਥਕਾਂ ਦਾ ਹੱਥ ਜੋੜ ਕੇ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਗਨੀਵੀ ਕੌਰ ਵੀ ਮੌਜੂਦ ਸੀ।

ਬਿਕਰਮ ਸਿੰਘ ਮਜੀਠੀਆ ਨਾਭਾ ਜੇਲ੍ਹ ਤੋਂ ਰਿਹਾ ਹੋਣ ਤੋਂ ਬਾਅਦ ਆਪਣੀ ਪਤਨੀ ਗੁਨੀਵ ਕੌਰ ਨਾਲ ਪਟਿਆਲਾ ਸਥਿਤ ਇਤਿਹਾਸਕ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਦੋਹਾਂ ਨੇ ਪੂਰੀ ਸ਼ਰਧਾ ਨਾਲ ਮੱਥਾ ਟੇਕਦਿਆਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਅਤੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ। ਇਸ ਤੋਂ ਬਾਅਦ ਬਿਕਰਮ ਮਜੀਠੀਆ ਨੇ ਗੁਰਦੁਆਰਾ ਸਾਹਿਬ ਵਿਖੇ ਸ਼ਬਦ ਕੀਰਤਨ ਸਰਵਣ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























