• Latest
  • Trending
PUNJAB: ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ – ਸੰਜੀਵ ਅਰੋੜਾ

PUNJAB: ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ – ਸੰਜੀਵ ਅਰੋੜਾ

9 months ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

13 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

10 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

10 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

11 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

11 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

13 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

13 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

14 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

14 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ – ਸੰਜੀਵ ਅਰੋੜਾ

February 4, 2026
in ਖਬਰਾਂ, ਪੰਜਾਬ

ਚੰਡੀਗੜ੍ਹ, 4 ਫਰਵਰੀ (ਵਿਸ਼ਵ ਵਾਰਤਾ):- PUNJAB ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਬਿਜਲੀ ਤੇ ਨਿਵੇਸ਼ ਪ੍ਰੋਤਸਾਹਨ ਬਾਰੇ ਕੈਬਨਿਟ ਮੰਤਰੀ ਸ. ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਸਮਾਂਬੱਧ ਫ਼ੈਸਲੇ ਲੈਣ, ਪਾਰਦਰਸ਼ਤਾ ਅਤੇ ਨਿਰਵਿਘਨ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਸਥਾਨਕ ਸੰਸਥਾਵਾਂ (ਯੂਐਲਬੀਜ਼) ਵਿੱਚ ਪ੍ਰਸ਼ਾਸਨਿਕ, ਵਿੱਤੀ ਅਤੇ ਢਾਂਚਾਗਤ ਸੁਧਾਰ ਕੀਤੇ ਗਏ ਹਨ।

ਯੂਐਲਬੀਜ਼ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਤਿਆਂ ਅਤੇ ਪ੍ਰਵਾਨਗੀਆਂ ਦੇ ਲੰਬਿਤ ਰਹਿਣ ਨਾਲ ਵਿਕਾਸ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ‘ਤੇ ਕਾਫ਼ੀ ਪ੍ਰਭਾਵ ਪਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮਾਨਯੋਗ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਇਸ ਸਮੱਸਿਆ ਦੇ ਹੱਲ ਲਈ ਸੂਬਾ ਸਰਕਾਰ ਨੇ ਰੋਜ਼ਾਨਾ ਨਿਗਰਾਨੀ, ਪ੍ਰਣਾਲੀਗਤ ਪੁਨਰਗਠਨ ਅਤੇ ਸਖ਼ਤ ਸਮਾਂ-ਸੀਮਾਵਾਂ ਜ਼ਰੀਏ ਸੁਧਾਰ ਅਧਾਰਤ, ਵਿਕੇਂਦਰੀਕ੍ਰਿਤ ਅਤੇ ਜਵਾਬਦੇਹੀ-ਆਧਾਰਿਤ ਸ਼ਾਸਨ ਢਾਂਚੇ ਨੂੰ ਅਪਣਾਇਆ ਹੈ।

ਇਸ ਦੇ ਨਤੀਜੇ ਵਜੋਂ ਲੰਬਿਤ ਮਤਿਆਂ ਦਾ ਕਾਫੀ ਬੈਕਲਾਗ ਕਲੀਅਰ ਕੀਤਾ ਗਿਆ ਹੈ, 1100 ਲੰਬਿਤ ਮਤਿਆਂ ਵਿੱਚੋਂ ਪਿਛਲੇ 3 ਹਫਤਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਸ਼ਹਿਰੀ ਵਿਕਾਸ ਕਾਰਜਾਂ ਨੂੰ ਗਤੀ ਬਹਾਲ ਕਰਦੇ ਹੋਏ 900 ਲੰਬਿਤ ਮਤਿਆਂ ਨੂੰ ਕਲੀਅਰ ਕੀਤਾ ਗਿਆ ਹੈ। ਇਹਨਾਂ ਵਿੱਚੋਂ ਕੁਝ ਮਤੇ 2018 ਤੋਂ ਲੰਬਿਤ ਸਨ। ਬਾਕੀ ਕੇਸ ਪ੍ਰਕਿਰਿਆ ਅਧੀਨ ਹਨ ਅਤੇ ਜਲਦੀ ਹੀ ਨਿਪਟਾਏ ਜਾਣ ਦੀ ਉਮੀਦ ਹੈ।

ਇਹਨਾਂ ਸੁਧਾਰਾਂ ਨੂੰ ਸੰਸਥਾਗਤ ਰੂਪ ਦੇਣ ਲਈ, ਈ-ਨਿਗਮ ਸਾਫਟਵੇਅਰ ਨੂੰ 01.02.2026 ਤੋਂ ਲਾਗੂ ਕੀਤਾ ਗਿਆ ਹੈ ਤਾਂ ਜੋ ਸਾਰੇ ਯੂਐਲਬੀਜ਼ ਮਤਿਆਂ ਦੀ ਆਨਲਾਈਨ ਪ੍ਰੋਸੈਸਿੰਗ ਕੀਤੀ ਜਾ ਸਕੇ। ਇਹ ਅਹਿਮ ਕਦਮ ਦਸਤੀ ਪ੍ਰਕਿਰਿਆਵਾਂ ਤੋਂ ਦੂਰ ਇੱਕ ਨਿਰਣਾਇਕ ਤਬਦੀਲੀ ਦੀ ਨਿਸ਼ਾਨਦੇਹੀ ਕਰਨ ਦੇ ਨਾਲ-ਨਾਲ ਗਤੀ, ਪਾਰਦਰਸ਼ਤਾ, ਖੋਜਯੋਗਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦਾ ਹੈ। ਭਵਿੱਖ ਵਿੱਚ ਲੰਬਿਤ ਮਤਿਆਂ ਦੇ ਹੱਲ ਲਈ ਹੋਰ ਪ੍ਰਕਿਰਿਆਤਮਕ ਸਰਲੀਕਰਨ ਅਤੇ ਵਿਕੇਂਦਰੀਕਰਣ ਕੀਤਾ ਜਾ ਰਿਹਾ ਹੈ।

*ਵਿੱਤੀ ਸ਼ਕਤੀਆਂ ਵਿੱਚ ਵਾਧਾ ਅਤੇ ਜਲਦ ਪ੍ਰੋਜੈਕਟ ਮਨਜ਼ੂਰੀਆਂ ਦੇਣਾ*

ਸ੍ਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ ਕਿ ਫੀਲਡ ਪੱਧਰ ‘ਤੇ ਵਿਕਾਸ ਪ੍ਰੋਜੈਕਟਾਂ ਦੇ ਅਮਲ ਵਿੱਚ ਤੇਜ਼ੀ ਲਿਆਉਣ ਲਈ ਵਿੱਤੀ ਪ੍ਰਵਾਨਗੀ ਸਬੰਧੀ ਸ਼ਕਤੀਆਂ ਵਿੱਚ ਮਹੱਤਵਪੂਰਨ ਵਾਧਾ ਕੀਤਾ ਗਿਆ ਹੈ, ਜਿਸ ਨਾਲ ਸੁਪਰਿਨਟੇਂਡਿੰਗ ਇੰਜੀਨੀਅਰਾਂ (ਐਸਈਜ਼) ਲਈ ਹੁਣ 1 ਕਰੋੜ ਰੁਪਏ ਦੀ ਸੀਮਾ ਤੋਂ ਵਧਾ ਕੇ 2 ਕਰੋੜ ਰੁਪਏ ਤੱਕ ਦੀਆਂ ਵਿੱਤੀ ਪ੍ਰਵਾਨਗੀਆਂ ਦੇਣ ਦੀ ਸ਼ਕਤੀ ਦਿੱਤੀ ਗਈ ਹੈ।

ਮੁੱਖ ਇੰਜੀਨੀਅਰ (ਸੀਈਜ਼) ਹੁਣ 10 ਕਰੋੜ ਰੁਪਏ ਤੱਕ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਸਕਦੇ ਹਨ, ਜੋ ਕਿ 5 ਕਰੋੜ ਰੁਪਏ ਦੀ ਪਿਛਲੀ ਸੀਮਾ ਤੋਂ ਦੁੱਗਣੀ ਹੈ।

ਇੱਕ ਹੋਰ ਵੱਡੇ ਸੁਧਾਰ ਵਿੱਚ ਮੁੱਖ ਇੰਜਨੀਅਰਾਂ ਦੀਆਂ ਦੋ ਕਮੇਟੀਆਂ ਦਾ ਗਠਨ ਮੁੱਖ ਦਫਤਰ ਦੇ ਪੱਧਰ ‘ਤੇ ਅੜਚਨਾਂ ਅਤੇ ਜ਼ੀਰੋ ਪੈਂਡੈਂਸੀ ਨੂੰ ਖਤਮ ਕਰਨ ਨੂੰ ਯਕੀਨੀ ਬਣਾਉਣ ਲਈ, ਪਿਛਲੀ ਸਿੰਗਲ ਕਮੇਟੀ ਦੀ ਥਾਂ ਮੁੱਖ ਦਫਤਰ ਵਿਖੇ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਹਦਾਇਤ ਕੀਤੀ ਕਿ ਸਾਰੇ ਮਤੇ, ਤਜਵੀਜ਼ਾਂ ਦੀ ਪੜਤਾਲ, ਤਕਨੀਕੀ ਪ੍ਰਵਾਨਗੀਆਂ ਅਤੇ ਸਥਾਨਕ ਸਰਕਾਰਾਂ ਦੇ ਕੰਮਾਂ ਲਈ ਸਬੰਧਤ ਪ੍ਰਵਾਨਗੀਆਂ 10 ਕਾਰਜਕਾਰੀ ਦਿਨਾਂ ਦੀ ਸਖ਼ਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕੀਤੀਆਂ ਜਾਣਗੀਆਂ, ਜਿਸ ਨਾਲ ਸਮਾਂਬੱਧ ਪ੍ਰਸ਼ਾਸਨ ਅਤੇ ਅਧਿਕਾਰੀਆਂ ਦੀ ਜਵਾਬਦੇਹੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

*ਇੰਜੀਨੀਅਰਿੰਗ ਕਾਡਰ ਅਤੇ ਖੇਤਰੀ ਢਾਂਚੇ ਨੂੰ ਤਰਕਸੰਗਤ ਕਰਨਾ*

ਸ੍ਰੀ ਅਰੋੜਾ ਨੇ ਦੱਸਿਆ ਕਿ ਭੂਗੋਲਿਕ ਅਤੇ ਪ੍ਰਸ਼ਾਸਕੀ ਪੱਖਾਂ ਦੇ ਆਧਾਰ ‘ਤੇ ਸਾਰੀਆਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਛੇ ਖੇਤਰਾਂ-ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਪੁਨਰਗਠਿਤ ਕੀਤਾ ਗਿਆ ਹੈ।

ਨਵੇਂ ਢਾਂਚੇ ਤਹਿਤ ਹਰੇਕ ਖੇਤਰ ਲਈ ਇੱਕ ਮੁੱਖ ਇੰਜੀਨੀਅਰ ਨਿਯੁਕਤ ਕੀਤਾ ਗਿਆ ਹੈ, ਜੋ ਕਿ ਨਗਰ ਨਿਗਮਾਂ ਅਤੇ ਕੌਂਸਲਾਂ ਦੀ ਨਿਗਰਾਨੀ ਕਰਦਾ ਹੈ, ਜਿਸ ਵਿੱਚ ਬੀ ਐਂਡ ਆਰ ਅਤੇ ਓ ਐਂਡ ਐਮ ਸਬੰਧੀ ਕਾਰਜ ਸ਼ਾਮਲ ਹਨ। ਪ੍ਰਤੀ ਖੇਤਰ ਇੱਕ ਸੁਪਰਿੰਟੇਂਡਿੰਗ ਇੰਜੀਨੀਅਰ ਅਤੇ ਪ੍ਰਤੀ ਜ਼ਿਲ੍ਹਾ ਇੱਕ ਉਪ-ਮੰਡਲ ਇੰਜੀਨੀਅਰ ਤਾਇਨਾਤ ਕੀਤਾ ਗਿਆ ਹੈ।

ਇਸ ਤਰਕਸ਼ੀਲਤਾ ਦਾ ਉਦੇਸ਼ ਤਾਲਮੇਲ ਨੂੰ ਬਿਹਤਰ ਬਣਾਉਣਾ, ਖੇਤਰੀ-ਪੱਧਰ ਦੀ ਨਿਗਰਾਨੀ ਨੂੰ ਵਧਾਉਣਾ ਅਤੇ ਪ੍ਰੋਜੈਕਟਾਂ ਲਾਗੂਕਰਨ ਵਿੱਚ ਤੇਜ਼ੀ ਲਿਆਉਣਾ ਹੈ।

*ਰੇਟ ਕੰਟਰੈਕਟ ਰਾਹੀਂ ਮਿਸ਼ਨ-ਮੋਡ ਸੀਵਰ ਲਾਈਨ ਕਲੀਨਿੰਗ*

ਕੈਬਨਿਟ ਮੰਤਰੀ ਨੇ ਦੱਸਿਆ ਕਿ ਰੇਟ ਕੰਟਰੈਕਟ ਤਹਿਤ ਸੀਵਰ ਲਾਈਨ ਦੀ ਸਫ਼ਾਈ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ 161 ਸ਼ਹਿਰੀ ਸਥਾਨਕ ਸੰਸਥਾਵਾਂ ਦੇ ਕਾਰਜ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ। ਪੰਜ ਪ੍ਰਮੁੱਖ ਨਗਰ ਨਿਗਮਾਂ-ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਬਠਿੰਡਾ ਅਤੇ ਪਟਿਆਲਾ ਲਈ ਟੈਂਡਰਿੰਗ ਅੰਤਮ ਪੜਾਅ ‘ਤੇ ਹੈ ਅਤੇ ਇਸ ਕਾਰਜ ਲਈ ਛੇ ਏਜੰਸੀਆਂ ਨੂੰ ਸੂਚੀਬੱਧ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲਾਂ ਨੂੰ ਵਾਰ-ਵਾਰ ਟੈਂਡਰ ਭਰਨ ਤੋਂ ਛੋਟ ਦਿੱਤੀ ਗਈ ਹੈ, ਜਿਸ ਨਾਲ ਪਹਿਲਾਂ ਤੋਂ ਮਨਜ਼ੂਰਸ਼ੁਦਾ ਠੇਕੇਦਾਰਾਂ ਰਾਹੀਂ ਤੇਜ਼ੀ ਨਾਲ ਲਾਮਬੰਦੀ ਅਤੇ ਦੇਰੀ ਨੂੰ ਘੱਟ ਕੀਤਾ ਗਿਆ ਹੈ। ਯੂਨਿਟ ਦਰਾਂ ਨੂੰ ਨਿਰਧਾਰਤ ਕਰਕੇ, ਸਰਕਾਰ ਨੇ ਵਿੱਤੀ ਅਨੁਸ਼ਾਸਨ ਨੂੰ ਕਾਇਮ ਰੱਖਦੇ ਹੋਏ ਜਨਤਕ ਫੰਡਾਂ ਲਈ ਕੀਮਤਾਂ ਦੇ ਉਤਰਾਅ-ਚੜ੍ਹਾਅ ਤੋਂ ਬਚਾਇਆ ਹੈ। ਇਹ ਕੰਟਰੈਕਟ ਮਾਨਸੂਨ ਤੋਂ ਪਹਿਲਾਂ ਸੀਵਰ ਲਾਈਨਾਂ ਦੀ ਮਿਸ਼ਨ-ਮੋਡ ਸਫਾਈ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ “ਇੱਕ ਸ਼ਹਿਰ, ਇੱਕ ਸੰਚਾਲਕ” ਸਕੀਮ ਤਹਿਤ ਨਗਰ ਨਿਗਮਾਂ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਇਹਨਾਂ ਦਾ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ।

*ਅਮਰੂਤ 2.0 ਤੇ ਐਸਬੀਐਮ (ਸ਼ਹਿਰੀ) 2.0 ਤਹਿਤ ਜਲ ਸਪਲਾਈ ਅਤੇ ਸੀਵਰੇਜ ਬੁਨਿਆਦੀ ਢਾਂਚਾ*

ਸ੍ਰੀ ਸੰਜੀਵ ਅਰੋੜਾ ਨੇ ਅੱਗੇ ਦੱਸਿਆ ਕਿ ਅਮਰੂਤ 2.0 ਤਹਿਤ ਜ਼ਮੀਨੀ ਪਾਣੀ ਤੋਂ ਨਹਿਰੀ ਪਾਣੀ ਦੀ ਸਪਲਾਈ ਵਿੱਚ ਇੱਕ ਵੱਡਾ ਬਦਲਾਅ ਲਾਗੂ ਕੀਤਾ ਜਾ ਰਿਹਾ ਹੈ। ਮੌਜੂਦਾ ਸਮੇਂ ਵਾਟਰ ਟ੍ਰੀਟਮੈਂਟ ਪਲਾਂਟ (ਡਬਲਯੂਟੀਪੀ) 609 ਐਮਐਲਡੀ ਦੀ ਕੁੱਲ ਸਮਰੱਥਾ ਵਾਲੇ 90 ਕਸਬਿਆਂ ਵਿੱਚ ਕਾਰਜਸ਼ੀਲ ਹਨ, ਜੋ 148 ਕਸਬਿਆਂ ਵਿੱਚ 100 ਫ਼ੀਸਦ ਪਾਣੀ ਦੀ ਸਪਲਾਈ ਕਵਰੇਜ ਨੂੰ ਯਕੀਨੀ ਬਣਾਉਂਦੇ ਹਨ। ਇਸ ਤੋਂ ਇਲਾਵਾ 3,626 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 87 ਐਮਐਲਡੀ ਦੀ ਸੰਯੁਕਤ ਸਮਰੱਥਾ ਵਾਲੇ ਚਾਰ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸਟੀਪੀ) ਯੋਜਨਾ ਤਹਿਤ ਲਾਗੂ ਕੀਤੇ ਜਾ ਰਹੇ ਹਨ।

ਐਸਬੀਐਮ (ਸ਼ਹਿਰੀ) 2.0 ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਕੁੱਲ 213 ਐਮ.ਐਲ.ਡੀ. ਦੀ ਸਮਰੱਥਾ ਵਾਲੇ 56 ਕਸਬਿਆਂ ਵਿੱਚ ਐਸਟੀਪੀਜ਼ ਵਿਕਸਿਤ ਕੀਤੇ ਜਾ ਰਹੇ ਹਨ। ਇਸ ਯੋਜਨਾ ਤਹਿਤ 1,647 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 730 ਸੀਵਰ-ਸਫਾਈ ਮਸ਼ੀਨਾਂ ਦੀ ਖਰੀਦ ਕਰ ਲਈ ਗਈ ਹੈ।

ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸੁਧਾਰ ਪੰਜਾਬ ਵਿੱਚ ਸ਼ਹਿਰੀ ਸ਼ਾਸਨ ਦੀ ਵਿਆਪਕ ਤਬਦੀਲੀ ਦਾ ਹਿੱਸਾ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਧਿਆਨ ਤੇਜ਼ੀ ਨਾਲ ਸਪੁਰਦਗੀ, ਪਾਰਦਰਸ਼ਤਾ, ਵਿੱਤੀ ਅਨੁਸ਼ਾਸਨ ਅਤੇ ਨਾਗਰਿਕ ਸੇਵਾਵਾਂ ਵਿੱਚ ਪ੍ਰਤੱਖ ਸੁਧਾਰ ‘ਤੇ ਕੇਂਦਰਿਤ ਹੈ।

Tags: BREAKING NEWSBreaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

by Ranjit Singh
3 weeks ago
0

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ - ਬੱਚਿਆਂ ਨੂੰ ਪੰਜਾਬੀ ਦੇ ਨਾਲ ਸਿੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 