• Latest
  • Trending
ਮੋਹਾਲੀ ਕਾਰਨੀਵਾਲ: PUNJAB ਸਖੀ ਸ਼ਕਤੀ ਮੇਲੇ ਦੀ ਰਸਮੀ ਸ਼ੁਰੂਆਤ

ਮੋਹਾਲੀ ਕਾਰਨੀਵਾਲ: PUNJAB ਸਖੀ ਸ਼ਕਤੀ ਮੇਲੇ ਦੀ ਰਸਮੀ ਸ਼ੁਰੂਆਤ

10 months ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

8 minutes ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

9 minutes ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

10 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

11 minutes ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

41 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

10 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

11 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

11 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

11 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

11 hours ago
Hindi News
English News
Monday, November 23, 2026
No Result
View All Result
13 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਾਲੀ ਕਾਰਨੀਵਾਲ: PUNJAB ਸਖੀ ਸ਼ਕਤੀ ਮੇਲੇ ਦੀ ਰਸਮੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ ਅਤੇ ਮਨੀਸ਼ ਸਿਸੋਦੀਆ

February 4, 2026
in ਖਬਰਾਂ, ਪੰਜਾਬ
ਮੋਹਾਲੀ ਕਾਰਨੀਵਾਲ: PUNJAB ਸਖੀ ਸ਼ਕਤੀ ਮੇਲੇ ਦੀ ਰਸਮੀ ਸ਼ੁਰੂਆਤ

ਮੋਹਾਲੀ ਕਾਰਨੀਵਾਲ: PUNJAB ਸਖੀ ਸ਼ਕਤੀ ਮੇਲੇ ਦੀ ਰਸਮੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ ਅਤੇ ਮਨੀਸ਼ ਸਿਸੋਦੀਆ

ਪੰਜਾਬ ਸਖੀ ਸ਼ਕਤੀ ਮੇਲੇ ਪਿੰਡ ਪੱਧਰੀ ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਉੱਦਮੀ ਮਹਿਲਾਵਾਂ ਲਈ ਮਜ਼ਬੂਤ ਮਾਰਕੀਟਿੰਗ ਮੰਚ ਬਣੇ

ਪੰਜਾਬ ਸਰਕਾਰ ਨੇ ਮੇਲਿਆਂ ਲਈ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਕੀਤਾ: ਤਰੁਨਪ੍ਰੀਤ ਸਿੰਘ ਸੌਂਦ

ਮਹਿਲਾ ਉੱਦਮੀ ਪ੍ਰੇਰਣਾਦਾਇਕ ਕਾਮਯਾਬ ਕਹਾਣੀਆਂ ਲਿਖ ਕੇ ਪਰਿਵਾਰਾਂ ਅਤੇ ਸਵੈ ਸਹਾਇਤਾ ਸਮੂਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰ ਰਹੀਆਂ: ਮਨੀਸ਼ ਸਿਸੋਦੀਆ

ਪੰਜਾਬ ਸਖੀ ਸ਼ਕਤੀ ਮੇਲਾ 10 ਫਰਵਰੀ ਤੱਕ ਜਾਰੀ ਰਹੇਗਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਫਰਵਰੀ ( ਵਿਸ਼ਵ ਵਾਰਤਾ );- PUNJAB ਦੇ ਪੇਂਡੂ ਵਿਕਾਸ ਅਤੇ ਪੰਚਾਇਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੱਜ ਸਰਸ ਮੇਲਾ ਗ੍ਰਾਊਂਡ, ਸੈਕਟਰ-88, ਮੋਹਾਲੀ ਵਿਖੇ ਮੋਹਾਲੀ ਕਾਰਨੀਵਲ: ਪੰਜਾਬ ਸਖੀ ਸ਼ਕਤੀ ਮੇਲੇ ਦੀ ਰਸਮੀ ਸ਼ੁਰੂਆਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਖੀ ਸ਼ਕਤੀ ਮੇਲਾ ਪਿੰਡ ਪੱਧਰੀ ਮਹਿਲਾ ਸਵੈ-ਸਹਾਇਤਾ ਸਮੂਹਾਂ (ਸੈਲਫ ਹੈਲਪ ਗਰੁੱਪਾਂ) ਅਤੇ ਮਹਿਲਾ ਉੱਦਮੀਆਂ ਨੂੰ ਸਰਕਾਰੀ ਪੱਧਰ ‘ਤੇ ਮਜ਼ਬੂਤ ਮਾਰਕੀਟਿੰਗ ਪਲੇਟਫਾਰਮ ਮੁਹੱਈਆ ਕਰਵਾਉਣ ਲਈ ਆਯੋਜਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਵੱਲੋਂ ਉੱਚ ਗੁਣਵੱਤਾ ਵਾਲੇ, ਆਰਗੈਨਿਕ ਅਤੇ ਰਵਾਇਤੀ ਉਤਪਾਦ ਤਿਆਰ ਕੀਤੇ ਜਾਂਦੇ ਹਨ, ਪਰ ਵੱਡੇ ਪੱਧਰ ‘ਤੇ ਮਾਰਕੀਟਿੰਗ ਦੇ ਮੌਕੇ ਨਾ ਮਿਲਣ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਖਾਲੀਪਣ ਨੂੰ ਪੂਰਾ ਕਰਨ ਲਈ ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ (ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ) ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧੀਨ, ਉਦਯੋਗ ਅਤੇ ਵਪਾਰ ਵਿਭਾਗ ਦੇ ਸਹਿਯੋਗ ਨਾਲ ਅਜਿਹੇ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।

ਮੰਤਰੀ ਸੌਂਦ ਨੇ ਖੁਸ਼ੀ ਜਤਾਉਂਦਿਆਂ ਕਿਹਾ ਕਿ ਮੇਲੇ ਦੇ ਲਗਭਗ 90 ਫੀਸਦੀ ਸਟਾਲ ਮਹਿਲਾਵਾਂ ਵੱਲੋਂ ਚਲਾਏ ਜਾ ਰਹੇ ਹਨ, ਜੋ ਉਨ੍ਹਾਂ ਦੀ ਹਿੰਮਤ, ਸਮਰਪਣ ਅਤੇ ਉੱਦਮੀ ਜਜ਼ਬੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਦੀ ਅਮੀਰ ਵਿਰਾਸਤ ਤੇ ਸੱਭਿਆਚਾਰ ਅਤੇ ਪਿੰਡ ਪੱਧਰੀ ਉੱਦਮਿਤਾ ਨੂੰ ਉਭਾਰਨ ‘ਤੇ ਘੱਟ ਧਿਆਨ ਦਿੱਤਾ ਗਿਆ, ਪਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੇਲਿਆਂ ਲਈ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਰੁਪਏ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੂੰ ਪਿਛਲੀਆਂ ਸਰਕਾਰਾਂ ਤੋਂ ਨਸ਼ੇ, ਭ੍ਰਿਸ਼ਟਾਚਾਰ ਅਤੇ ਗੈਂਗਸਟਰ ਸਭਿਆਚਾਰ ਵਰਗੀਆਂ ਸਮੱਸਿਆਵਾਂ ਵਿਰਾਸਤ ਵਿੱਚ ਮਿਲੀਆਂ, ਪਰ ਸਰਕਾਰ ਨੇ ਆਮ ਆਦਮੀ ਕਲਿਨਿਕ, ਮੁੱਖ ਮੰਤਰੀ ਸਿਹਤ ਯੋਜਨਾ (10 ਲੱਖ ਰੁਪਏ ਤੱਕ ਨਕਦੀ-ਰਹਿਤ ਇਲਾਜ), ਸਕੂਲ ਆਫ਼ ਐਮੀਨੈਂਸ, ਯੁੱਧ ਨਸ਼ਿਆਂ ਵਿਰੁੱਧ ਅਤੇ ਮੈਰਿਟ ਅਧਾਰਤ ਨੌਕਰੀਆਂ ਵਰਗੀਆਂ ਯੋਜਨਾਵਾਂ ਰਾਹੀਂ ਚੰਗੀ ਤੇ ਸੁਚੱਜੀ ਸ਼ਾਸਨ ਪ੍ਰਣਾਲੀ ਦੀ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਨੂੰ “ਰੰਗਲਾ ਪੰਜਾਬ” ਬਣਾਉਣਾ ਹੈ।

ਸ੍ਰੀ ਮਨੀਸ਼ ਸਿਸੋਦੀਆ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਟਾਲਾਂ ਦਾ ਦੌਰਾ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੀਆਂ ਮਹਿਲਾ ਉੱਦਮੀਆਂ ਦੀ ਮਜ਼ਬੂਤ ਇੱਛਾ-ਸ਼ਕਤੀ ਅਤੇ ਦ੍ਰਿੜ ਨਿਸ਼ਚੇ ਦੀ ਝਲਕ ਮਿਲੀ, ਜੋ ਅਨੇਕਾਂ ਚੁਣੌਤੀਆਂ ਦੇ ਬਾਵਜੂਦ ਆਪਣੀਆਂ ਕਾਮਯਾਬੀ ਭਰਪੂਰ ਕਹਾਣੀਆਂ ਲਿਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਮਹਿਲਾਵਾਂ ਘਰੇਲੂ ਜ਼ਿੰਮੇਵਾਰੀਆਂ ਅਤੇ ਉੱਦਮਿਤਾ ਨੂੰ ਇਕੱਠੇ ਨਿਭਾਉਂਦੀਆਂ ਹੋਈਆਂ ਆਪਣੇ ਪਰਿਵਾਰਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਹ ਮਹਿਲਾਵਾਂ ਨਾ ਸਿਰਫ਼ ਆਪਣੇ ਲਈ ਰੋਜ਼ਗਾਰ ਕਮਾ ਰਹੀਆਂ ਹਨ, ਸਗੋਂ ਸਵੈ-ਸਹਾਇਤਾ ਸਮੂਹ ਬਣਾ ਕੇ ਹੋਰਾਂ ਦੀ ਆਰਥਿਕ ਤਰੱਕੀ ਵਿੱਚ ਵੀ ਯੋਗਦਾਨ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਖੀ ਸ਼ਕਤੀ ਮੇਲਾ ਉਨ੍ਹਾਂ ਨੂੰ ਦੇਸ਼ ਅਤੇ ਦੁਨੀਆ ਅੱਗੇ ਆਪਣੀ ਕਾਰੋਬਾਰੀ ਕਾਬਲੀਅਤ ਦਰਸਾਉਣ ਲਈ ਵਿਸ਼ਾਲ ਮੰਚ ਪ੍ਰਦਾਨ ਕਰਦਾ ਹੈ। “ਰੰਗਲਾ ਪੰਜਾਬ” ਦੇ ਵਿਸ਼ਾਲ ਦਾਇਰੇ ਨੂੰ ਇਹ ਮਹਿਲਾਵਾਂ ਆਪਣੀਆਂ ਪ੍ਰੇਰਣਾਦਾਇਕ ਕਹਾਣੀਆਂ ਅਤੇ ਲੀਡਰਸ਼ਿਪ ਗੁਣਾਂ ਰਾਹੀਂ ਸਾਕਾਰ ਕਰ ਰਹੀਆਂ ਹਨ।

ਇਸ ਮੌਕੇ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਮਹਿਲਾ ਉਪਲਬਧੀਆਂ ਲਈ ਇਨਾਮ ਦਿੱਤੇ ਗਏ:
ਸਰਵੋਤਮ ਪੰਜਾਬ ਮਹਿਲਾ ਸੈਲਫ ਹੈਲਪ ਗਰੁੱਪ ਇਨਾਮ – ਰੁਪਏ 35,000 : ਸ੍ਰੀਮਤੀ ਰਿੰਪੀ ਕੌਰ
ਮਹਿਲਾ ਉੱਦਮੀ ਸ਼ਕਤੀ ਇਨਾਮ – ਰੁਪਏ 25,000 : ਸ੍ਰੀਮਤੀ ਬੰਦਨਾ ਭਾਰਦਵਾਜ
ਸ਼ਸਕਤ ਉਦਮੀ ਇਨਾਮ – ਰੁਪਏ 10,000 ਪ੍ਰਤੀ ਮਹਿਲਾ : ਸ੍ਰੀਮਤੀ ਡਿੰਪਲ, ਸ੍ਰੀਮਤੀ ਕਮਾਨੀ ਦੇਵੀ, ਸ੍ਰੀਮਤੀ ਅਵਨੀਤ ਕੌਰ।

ਇਸ ਤੋਂ ਇਲਾਵਾ ਮਹਿਲਾਵਾਂ ਲਈ ਸੌਰ ਊਰਜਾ/ਨਵੀਨੀਕਰਨਯੋਗ ਊਰਜਾ ਨਵੀਨਤਾ ਮੁਕਾਬਲਾ ਵੀ ਸ਼ੁਰੂ ਕੀਤਾ ਗਿਆ, ਜਿਸ ਤਹਿਤ ਪਹਿਲੇ ਸਥਾਨ ਤੇ ਆਉਣ ਵਾਲੀ ਮਹਿਲਾ ਨੂੰ ਜੀ ਆਈ ਜ਼ੈੱਡ ਇੰਡੀਆ (ਜਰਮਨੀ) ਦੇ ਸਹਿਯੋਗ ਨਾਲ 25 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਸੱਭਿਆਚਾਰਕ ਪ੍ਰੋਗਰਾਮ ਦੌਰਾਨ ਸ਼੍ਰੀ ਸੁਖਮਨੀ ਸਕੂਲ ਡੇਰਾਬੱਸੀ, ਸਰਕਾਰੀ ਹਾਈ ਸਕੂਲ ਦਾਉਂ, ਸਕੂਲ ਆਫ਼ ਐਮੀਨੈਂਸ ਫੇਜ਼-3ਬੀ-1 ਅਤੇ ਸ਼ਿਵਾਲਿਕ ਪਬਲਿਕ ਸਕੂਲ ਮੋਹਾਲੀ ਦੇ ਵਿਦਿਆਰਥੀਆਂ ਵੱਲੋਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ ਗਈਆਂ।

ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਮੋਗਾ, ਗੁਰਪ੍ਰੀਤ ਸਿੰਘ ਜੀ.ਪੀ. (ਪ੍ਰਧਾਨ, ਐਸ ਸੀ ਵਿੰਗ ਆਪ ਪੰਜਾਬ), ਸੀਮਾ ਬਾਂਸਲ (ਵਾਈਸ ਚੇਅਰਪਰਸਨ, ਪੰਜਾਬ ਡਿਵੈਲਪਮੈਂਟ ਕਮਿਸ਼ਨ), ਡਾ. ਸ਼ੇਨਾ ਅਗਰਵਾਲ (ਜੁਆਇੰਟ ਡਿਵੈਲਪਮੈਂਟ ਕਮਿਸ਼ਨਰ, ਮਨਰੇਗਾ), ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ, ਸੋਨਮ ਚੌਧਰੀ (ਇਹ ਡੀ ਸੀ, ਪੇਂਡੂ ਵਿਕਾਸ), ਗੁਰਮੀਤ ਸਿੰਘ ਸੋਹੀ ( ਸੀ ਐਮ ਫੀਲਡ ਅਫ਼ਸਰ), ਡੀ ਡੀ ਪੀ ਓ ਪਰਮਬੀਰ ਕੌਰ, ਡੀ ਈ ਓ ਗਿੰਨੀ ਦੁੱਗਲ ਅਤੇ ਰੁਪਾਲੀ ਟੰਡਨ (ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ) ਸਮੇਤ ਹੋਰ ਅਧਿਕਾਰੀ ਹਾਜ਼ਰ ਰਹੇ।

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - FSSAI ਨੇ ਦੱਸਿਆ ਕਿ ਉਸਨੇ ਪੈਕਬੰਦ ਪੀਣ ਵਾਲੇ ਪਾਣੀ ਦੀ ਮਸ਼ਹੂਰ ਨਿਰਮਾਤਾ ਕੰਪਨੀ...

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

by Navjot
November 23, 2026
0

ਭੋਪਾਲ, 23 ਨਵੰਬਰ (ਵਿਸ਼ਵ ਵਾਰਤਾ) - ਐਤਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ ਕੰਪਲੈਕਸ ਵਿੱਚ ਖੇਡੇ ਗਏ ਮੱਧ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 23, 2026
0

ਚੰਡੀਗੜ੍ਹ, 23ਨਵੰਬਰ (ਵਿਸ਼ਵ ਵਾਰਤਾ)  💫💫ਸਫਲਤਾ ਦਾ ਮਤਲਬ ਸਿਰਫ਼ ਅੰਤਿਮ ਨਤੀਜਾ ਨਹੀਂ ਹੈ, ਸਗੋਂ ਇਸ ਦਾ ਮਤਲਬ ਉਹ ਹੈ ਜੋ ਤੁਸੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

Most Popular

Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 05-11-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 