Bollywood ਅਦਾਕਾਰ ਰਾਜਪਾਲ ਯਾਦਵ ਨੇ ਕੀਤਾ ਆਤਮ ਸਮਰਪਣ
ਨਵੀ ਦਿੱਲੀ, 5 ਫਰਵਰੀ 2026 (ਵਿਸ਼ਵ ਵਾਰਤਾ) – ਅਦਾਕਾਰ (Bollywood) ਰਾਜਪਾਲ ਯਾਦਵ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵੀਰਵਾਰ ਨੂੰ ਜੇਲ੍ਹ ਵਿੱਚ ਆਤਮ-ਸਮਰਪਣ (ਸਰੈਂਡਰ) ਕਰ ਦਿੱਤਾ ਹੈ। ਇਹ ਮਾਮਲਾ ਚੈੱਕ ਬਾਊਂਸ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਹਾਲ ਹੀ ਵਿੱਚ ਦਿੱਲੀ ਹਾਈ ਕੋਰਟ ਨੇ ਰਾਜਪਾਲ ਯਾਦਵ ਨੂੰ ਨਿਰਦੇਸ਼ ਦਿੱਤਾ ਸੀ ਕਿ ਉਹ 4 ਫਰਵਰੀ 2026 ਨੂੰ ਸਬੰਧਤ ਜੇਲ੍ਹ ਸੁਪਰਡੈਂਟ ਦੇ ਸਾਹਮਣੇ ਪੇਸ਼ ਹੋਣ।
ਆਤਮ ਸਮਰਪਣ ਕਰਨ ਤੋਂ ਬਾਅਦ, ਰਾਜਪਾਲ ਯਾਦਵ ਇੱਕ ਵਾਰ ਫਿਰ ਦਿੱਲੀ ਹਾਈ ਕੋਰਟ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋਏ ਅਤੇ ਰਾਹਤ ਦੀ ਮੰਗ ਕੀਤੀ। ਰਾਜਪਾਲ ਯਾਦਵ ਇੱਕ ਵਾਰ ਫਿਰ ਰਾਹਤ ਲਈ ਦਿੱਲੀ ਹਾਈ ਕੋਰਟ ਵਿੱਚ ਖੁਦ ਪੇਸ਼ ਹੋਏ ਅਤੇ ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਉਹ 25 ਲੱਖ ਰੁਪਏ ਦਾ ਚੈੱਕ ਲੈ ਕੇ ਆਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬਾਕੀ ਪੈਸੇ ਵੀ ਉਹ ਚੁਕਤਾ ਕਰ ਦੇਣਗੇ, ਇਸ ਲਈ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ।
ਅਦਾਲਤ ਨੇ ਸਾਫ਼ ਕਿਹਾ ਕਿ ਕਿਸੇ ਵੀ ਰਾਹਤ ‘ਤੇ ਵਿਚਾਰ ਕਰਨ ਤੋਂ ਪਹਿਲਾਂ ਸਰੈਂਡਰ (ਆਤਮ-ਸਮਰਪਣ) ਜ਼ਰੂਰੀ ਹੈ। ਅਦਾਲਤ ਨੇ ਕਿਹਾ ਕਿ ਸਰੈਂਡਰ ਤੋਂ ਬਾਅਦ ਹੀ ਇਹ ਦੇਖਿਆ ਜਾਵੇਗਾ ਕਿ ਕੋਈ ਰਾਹਤ ਦਿੱਤੀ ਜਾ ਸਕਦੀ ਹੈ ਜਾਂ ਨਹੀਂ। ਹਾਈ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਹਿਲਾਂ ਜੋ ਰਾਹਤ ਦਿੱਤੀ ਗਈ ਸੀ, ਉਹ ਵਾਰ-ਵਾਰ ਦਿੱਤੇ ਗਏ ਭਰੋਸਿਆਂ ਦੇ ਆਧਾਰ ‘ਤੇ ਸੀ ਕਿ ਵਿਵਾਦ ਨੂੰ ਆਪਸੀ ਸਹਿਮਤੀ ਨਾਲ ਸੁਲਝਾਇਆ ਜਾਵੇ ਅਤੇ ਸ਼ਿਕਾਇਤਕਰਤਾ ਕੰਪਨੀ ਨੂੰ ਭੁਗਤਾਨ ਕੀਤਾ ਜਾਵੇ, ਪਰ ਅਦਾਲਤ ਨੇ ਪਾਇਆ ਕਿ ਕਈ ਮੌਕੇ ਮਿਲਣ ਦੇ ਬਾਵਜੂਦ ਇਹ ਵਾਅਦੇ ਪੂਰੇ ਨਹੀਂ ਕੀਤੇ ਗਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























