Big News: ਜਲੰਧਰ ਵਿੱਚ ‘ਆਪ’ ਆਗੂ ਦਾ ਗੋਲੀਆਂ ਮਾਰ ਕੇ ਕਤਲ
ਜਲੰਧਰ, 6 ਫਰਵਰੀ 2026 (ਵਿਸ਼ਵ ਵਾਰਤਾ) – ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ (Big News) ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਆਪ ਆਗੂ ਦੀ ਪਛਾਣ ਲੱਕੀ ਓਬਰਾਏ ਵੱਜੋਂ ਹੋਈ ਹੈ।
ਮਿਲੀ ਜਾਣਕਰੀ ਅਨੁਸਾਰ ਲੱਕੀ ਓਬਰਾਏ ‘ਤੇ ਇਹ ਹਮਲਾ ਪੋਸ਼ ਮਾਡਲ ਟਾਊਨ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਹੋਇਆ। ਓਬਰਾਏ ਨੂੰ ਗੋਲੀਆਂ ਲੱਗਣ ਤੋਂ ਬਾਅਦ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਵੱਡੀ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਆਲੇ-ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਸ਼ਹਿਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਅਤੇ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















