• Latest
  • Trending
Punjab: ਪੰਜਾਬੀ ਨੂੰ ਖੋਜ ਅਤੇ ਵਿਗਿਆਨ ਦੀ ਭਾਸ਼ਾ ਬਣਾਉਣਾ ਸਮੇਂ ਦੀ ਅਹਿਮ ਲੋੜ: ਐਸ ਐਸ ਜੌਹਲ

Punjab: ਪੰਜਾਬੀ ਨੂੰ ਖੋਜ ਅਤੇ ਵਿਗਿਆਨ ਦੀ ਭਾਸ਼ਾ ਬਣਾਉਣਾ ਸਮੇਂ ਦੀ ਅਹਿਮ ਲੋੜ: ਐਸ ਐਸ ਜੌਹਲ

9 months ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

24 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

1 hour ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

3 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬੀ ਨੂੰ ਖੋਜ ਅਤੇ ਵਿਗਿਆਨ ਦੀ ਭਾਸ਼ਾ ਬਣਾਉਣਾ ਸਮੇਂ ਦੀ ਅਹਿਮ ਲੋੜ: ਐਸ ਐਸ ਜੌਹਲ

February 8, 2026
in ਖਬਰਾਂ, ਪੰਜਾਬ
Punjab: ਪੰਜਾਬੀ ਨੂੰ ਖੋਜ ਅਤੇ ਵਿਗਿਆਨ ਦੀ ਭਾਸ਼ਾ ਬਣਾਉਣਾ ਸਮੇਂ ਦੀ ਅਹਿਮ ਲੋੜ: ਐਸ ਐਸ ਜੌਹਲ

Punjab

Punjab: ਪੰਜਾਬੀ ਨੂੰ ਖੋਜ ਅਤੇ ਵਿਗਿਆਨ ਦੀ ਭਾਸ਼ਾ ਬਣਾਉਣਾ ਸਮੇਂ ਦੀ ਅਹਿਮ ਲੋੜ: ਐਸ ਐਸ ਜੌਹਲ

– ਪੰਜਾਬ ਕਲਾ ਪਰਿਸ਼ਦ ਵੱਲੋਂ ਛੇ ਉੱਘੀਆਂ ਸ਼ਖਸੀਅਤਾਂ ਪੰਜਾਬ ਰਤਨ ਅਤੇ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨਤ

ਚੰਡੀਗੜ੍ਹ, 8 ਫਰਵਰੀ 2026 (ਵਿਸ਼ਵ ਵਾਰਤਾ) – ਉੱਗੇ ਅਰਥ ਸ਼ਾਸਤਰੀ ਅਤੇ ਦਾਨਸ਼ਵਰ ਡਾਕਟਰ ਸਰਦਾਰਾ ਸਿੰਘ ਜੌਹਲ ਨੇ ਕਿਹਾ ਕਿ ਪੰਜਾਬ (Punjab) ਵਿੱਚ ਪੰਜਾਬੀ ਭਾਸ਼ਾ ਨੂੰ ਖੋਜ ਵਿਗਿਆਨ ਅਤੇ ਤਕਨੀਕੀ ਵਿਸ਼ਿਆਂ ਦੀ ਭਾਸ਼ਾ ਬਣਾਉਣਾ ਸਮੇਂ ਦੀ ਅਹਿਮ ਲੋੜ ਹੈ ਅੱਜ ਇੱਥੇ ਪੰਜਾਬ ਕਲਾ ਭਵਨ ਵਿਖੇ ਪੰਜਾਬ ਕਲਾ ਪਰਿਸ਼ਦ ਅਤੇ ਇਸ ਨਾਲ ਸਬੰਧਿਤ ਅਕਾਦਮੀਆਂ ਵੱਲੋਂ ਪੰਜਾਬ ਰਤਨ ਪੰਜਾਬੀ ਮਾਤ ਭਾਸ਼ਾ ਅਤੇ ਪੰਜਾਬ ਗੌਰਵ ਸਨਮਾਨ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਡਾਕਟਰ ਜੌਹਲ ਨੇ ਕਿਹਾ ਕਿ ਪੰਜਾਬੀ ਭਾਸ਼ਾ ਪ੍ਰਤੀ ਦਵੈਤ ਰੱਖਣਾ ਗੁਲਾਮੀ ਦੀ ਨਿਸ਼ਾਨੀ ਹੈ।

ਉਹਨਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਖੋਜ ਕਾਰਜਾਂ ਅਤੇ ਸਾਇੰਸ ਦੇ ਟੈਕਨਾਲੋਜੀ ਖੇਤਰਾਂ ਵਿੱਚ ਸਰਲ ਪੰਜਾਬੀ ਦੀ ਵਰਤੋਂ ਕਰਨਾ ਹੋਰ ਵੀ ਵਧੇਰੇ ਜਰੂਰੀ ਹੈ। ਉਹਨਾਂ ਇਸ ਮੌਕੇ ਡਾਕਟਰ ਮਹਿੰਦਰ ਸਿੰਘ ਰੰਧਾਵਾ ਨਾਲ ਆਪਣੀਆਂ ਯਾਦਾਂ ਦੀ ਸਾਂਝੀਆਂ ਕੀਤੀਆਂ।

Punjab
Punjab

ਸਮਾਰੋਹ ਦੇ ਸ਼ੁਰੂ ਵਿੱਚ ਆਏ ਹੋਏ ਖਾਸ ਮਹਿਮਾਨਾਂ, ਪੁਰਸਕਾਰ ਜੇਤੂ ਸ਼ਖਸੀਅਤਾਂ ਅਤੇ ਲੇਖਕਾਂ, ਕਲਾਕਾਰਾਂ, ਬੁੱਧੀਜੀਵੀਆਂ ਦਾ ਸਵਾਗਤ ਕਰਦਿਆਂ ਪੰਜਾਬ (Punjab) ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਿੰਘ ਸਵੀ ਨੇ ਕਿਹਾ ਕਿ ਡਾ. ਮਹਿੰਦਰ ਸਿੰਘ ਰੰਧਾਵਾ ਸਾਹਿਤ ਤੇ ਕਲਾ ਉਤਸਵ ਪੰਜਾਬ ਦੀ ਨਵ ਸਿਰਜਣਾ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ।

ਖਾਸ ਕਰਕੇ ਪਿੰਡਾਂ ਦੇ ਸੱਭਿਆਚਾਰ, ਦਸਤਕਾਰੀ ਅਤੇ ਸੂਖਮ ਕਲਾਵਾਂ ਨੂੰ ਉਦਮਤਾ ਨਾਲ ਜੋੜਨਾ ਕਲਾ ਪ੍ਰੀਸ਼ਦ ਦਾ ਸੁਪਨਾ ਹੈ ਤਾਂ ਜੋ ਪਿੰਡਾਂ ਨੂੰ ਨਵੀਂ ਆਰਥਿਕ ਦਿਸ਼ਾ ਦਿੱਤੀ ਜਾ ਸਕੇ। ਉਨਾਂ ਪੰਜਾਬ ਗੌਰਵ ਅਤੇ ਦੂਜੇ ਪੁਰਸਕਾਰਾਂ ਬਾਰੇ ਦੱਸਦਿਆਂ ਕਿਹਾ ਕਿ ਕਲਾ ਪ੍ਰੀਸ਼ਦ ਨਾਲ ਸੰਬੰਧਿਤ ਅਕਾਦਮੀਆਂ ਵੱਲੋਂ ਕਾਇਮ ਕੀਤੇ ਗਏ ਨਿਰਣਾਇਕ ਮੰਡਲਾਂ ਨੇ ਇਹਨਾਂ ਪੁਰਸਕਾਰਾਂ ਦੀ ਚੋਣ ਕੀਤੀ ਹੈ।

ਉੱਘੇ ਚਿੰਤਕ ਅਮਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ (Punjab) ਦਾ ਸਭ ਤੋਂ ਵੱਡਾ ਫਿਕਰ ਪਿੰਡਾਂ ,ਖਾਸ ਕਰਕੇ ਪਿੰਡਾਂ ਵਿੱਚ ਵਸਦੀ ਜਵਾਨੀ ਦਾ ਭਵਿੱਖ ਹੈ ਅਤੇ ਪੰਜਾਬ ਕਲਾ ਪ੍ਰੀਸ਼ਦ ਇਸ ਚੁਣੌਤੀ ਨੂੰ ਮੁਖਾਤਿਬ ਹੋ ਕੇ ਕੰਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਸਾਹਿਤ ਅਕਾਦਮੀ ਦਿੱਲੀ ਦੇ ਪ੍ਰਧਾਨ ਮਾਧਵ ਕੌਸ਼ਿਕ ਨੇ ਕਿਹਾ ਕਿ ਪੰਜਾਬ ਸ਼ਾਸਤਰਾਂ ਅਤੇ ਸ਼ਸਤਰਾਂ ਦੀ ਧਰਤੀ ਹੈ ਜਿਸਨੇ ਆਦਿ ਕਾਲ ਤੋਂ ਨਵੀਂ ਚੇਤਨਾ ਅਤੇ ਚਿੰਤਨ ਨੂੰ ਜਨਮ ਦਿੱਤਾ ਹੈ। ਉਹਨਾਂ ਕਿਹਾ ਕਿ ਦੇਸ਼ ਦਾ 90 ਫੀਸਦੀ ਗਿਆਨ ਪੰਜਾਬ ਦੀ ਦੇਣ ਹੈ।

ਪੰਜਾਬ (Punjab) ਕਲਾ ਪ੍ਰੀਸ਼ਦ ਦੇ ਉਪ ਚੇਅਰਮੈਨ ਡਾਕਟਰ ਯੋਗਰਾਜ ਐਂਗਰਿਸ਼ ਨੇ ਪੁਰਸਕਾਰ ਜੇਤੂ ਹਸਤੀਆਂ ਅਤੇ ਹੋਰ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਇਸ ਹਫਤਾ ਭਰ ਚੱਲੇ ਡਾ. ਮਹਿੰਦਰ ਸਿੰਘ ਰੰਧਾਵਾ ਸਾਹਿਤ ਤੇ ਕਲਾ ਉਤਸਵ ਦਾ ਅੰਤਿਮ ਦਿਨ ਹੈ ਜਿਸ ਦੌਰਾਨ ਸਾਹਿਤ, ਲਲਿਤ ਕਲਾਵਾਂ, ਸਿਨੇਮਾ, ਸੰਗੀਤ ਨਾਟਕ ਅਤੇ ਹੋਰ ਵਿਸ਼ਿਆਂ ਨੂੰ ਲੈ ਕੇ ਸੈਮੀਨਾਰ ਗੋਸ਼ਟੀਆਂ ਤੇ ਆਪਸੀ ਸੰਵਾਦ ਰਚਾਇਆ ਗਿਆ। ਇਸ ਤੋਂ ਇਲਾਵਾ ਇਸ ਦੌਰਾਨ ਫਿਲਮਾਂ ਅਤੇ ਨਾਟਕਾਂ ਦੀ ਪੇਸ਼ਕਾਰੀ ਵੀ ਹੋਈ।

ਉਹਨਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਉੱਘੀਆਂ ਹਸਤੀਆਂ ਨੇ ਇਸ ਉਤਸਵ ਵਿੱਚ ਸ਼ਿਰਕਤ ਕਰਕੇ ਆਪਣਾ ਆਸ਼ੀਰਵਾਦ ਅਤੇ ਸਮਰਥਨ ਦਿੱਤਾ। ਉਹਨਾਂ ਕਿਹਾ ਕਿ ਭਾਵੇਂ ਡਾ. ਮਹਿੰਦਰ ਸਿੰਘ ਰੰਧਾਵਾ ਉਤਸਵ ਇਕ ਹਫਤੇ ਲਈ ਮਨਾਇਆ ਗਿਆ ਹੈ ਪਰ ਪੰਜਾਬ ਪ੍ਰਤੀ ਉਹਨਾਂ ਦੀ ਦੇਣ ਅਤੇ ਉਪਰਾਲਿਆਂ ਨੂੰ ਅੱਗੇ ਲਿਜਾਣ ਲਈ ਪੰਜਾਬ ਕਲਾ ਪ੍ਰੀਸ਼ਦ ਪੂਰੇ ਪੰਜਾਬ ਵਿੱਚ ਕਾਰਜਗਤ ਰਹੇਗੀ।

ਇਸ ਮੌਕੇ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਪੰਜਾਬ ਰਤਨ ਪੁਰਸਕਾਰ ਤੇ ਪੰਜਾਬੀ ਲੇਖਕਾ ਬਚਿੰਤ ਕੌਰ ਨੂੰ ਪੰਜਾਬੀ ਮਾਤ ਭਾਸ਼ਾ ਪੁਰਸਕਾਰ ਨਾਲ ਸਨਮਾਨਤ ਕੀਤਾ। ਨੀਨਾ ਟਿਵਾਣਾ ਨੂੰ ਰੰਗ ਮੰਚ, ਡਾ. ਦੇਵ ਇੰਦਰ ਸਿੰਘ ਨੂੰ ਲਲਿਤ ਕਲਾ, ਗੁਰਵਿੰਦਰ ਸਿੰਘ ਨੂੰ ਸਿਨੇਮਾ ਅਤੇ ਪ੍ਰੋ ਗੁਰਭਜਨ ਸਿੰਘ ਗਿੱਲ ਨੂੰ ਸਾਹਿਤ ਦੇ ਖੇਤਰ ਵਿੱਚ ਪੰਜਾਬ ਗੌਰਵ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਡਾ. ਕਰਮਜੀਤ ਸਿੰਘ ਤੇ ਬਚਿੰਤ ਕੌਰ ਨੂੰ ਮੁੱਖ ਮਹਿਮਾਨ ਡਾ. ਸਰਦਾਰਾ ਸਿੰਘ ਜੌਹਲ, ਗੁਰਵਿੰਦਰ ਸਿੰਘ ਨੂੰ ਨੀਲਮ ਮਾਨ ਸਿੰਘ, ਨੀਨਾ ਟਿਵਾਣਾ ਨੂੰ ਨਿਰਮਲ ਰਿਸ਼ੀ , ਦੇਵ ਇੰਦਰ ਸਿੰਘ ਨੂੰ ਅਮਰਜੀਤ ਸਿੰਘ ਗਰੇਵਾਲ ਅਤੇ ਗੁਰਭਜਨ ਗਿੱਲ ਨੂੰ ਗੁਲਜਾਰ ਸਿੰਘ ਸੰਧੂ ਵੱਲੋਂ ਭੇਟ ਕੀਤੇ ਗਏ।

ਇਸ ਮੌਕੇ ਪੰਜਾਬ (Punjab) ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਅਸ਼ਵਨੀ ਚੈਟਲੇ, ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਆਤਮ ਰੰਧਾਵਾ ਪੰਜਾਬ ਲਲਿਤ ਕਲਾ ਅਕਾਦਮੀ ਦੇ ਪ੍ਰਧਾਨ ਗੁਰਦੀਪ ਧੀਮਾਨ ਅਤੇ ਪੰਜਾਬ ਸਿਨੇਮਾ ਅਤੇ ਡਿਜੀਟਲ ਕਲਾ ਅਕਾਦਮੀ ਦੇ ਪ੍ਰਧਾਨ ਡਾ. ਹਰਜੀਤ ਸਿੰਘ ਤੋਂ ਇਲਾਵਾ ਡਾ. ਮਹਿੰਦਰ ਸਿੰਘ ਰੰਧਾਵਾ ਦੇ ਪੋਤਰੇ ਰਣਜੀਤ ਸਿੰਘ ਰੰਧਾਵਾ ਅਤੇ ਸੁਤਿੰਦਰ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

ਪੁਰਸਕਾਰ ਵੰਡ ਸਮਾਰੋਹ ਦਾ ਸੰਚਾਲਨ ਪੰਜਾਬ (Punjab) ਸਿਨੇਮਾ ਅਤੇ ਡਿਜੀਟਲ ਕਲਾ ਅਕਾਦਮੀ ਦੇ ਸਕੱਤਰ ਪ੍ਰੀਤਮ ਰੁਪਾਲ ਨੇ ਕੀਤਾ। ਸਮਾਰੋਹ ਦੀ ਸ਼ੁਰੂਆਤ ਡਾ. ਮਹਿੰਦਰ ਸਿੰਘ ਰੰਧਾਵਾ ਦੇ ਬੁੱਤ ਉੱਪਰ ਫੁੱਲ ਮਾਲਾਵਾਂ ਚੜਾ ਕੇ ਕੀਤੀ ਗਈ। ਸਮਾਗਮ ਵਿੱਚ ਲੇਖਕਾਂ ਸਹਿਤਕਾਰਾਂ ਬੁੱਧੀਜੀਵੀਆਂ ਤੇ ਅਧਿਆਪਕਾਂ ਤੋਂ ਇਲਾਵਾ ਸਾਹਿਤ ਕਲਾ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

by Navjot
4 days ago
0

  ਕਾਹਿਰਾ, 9 ਨਵੰਬਰ (ਵਿਸ਼ਵ ਵਾਰਤਾ)  ਮਿਸਰ ਦੇ ਗੀਜ਼ਾ ਗਵਰਨੋਰੇਟ (ਪ੍ਰਾਂਤ) ਵਿੱਚ ਐਤਵਾਰ ਨੂੰ ਦੋ ਰੇਲਗੱਡੀਆਂ ਦੀ ਟੱਕਰ ਕਾਰਨ ਮਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 