ਚੰਡੀਗੜ, 23 ਮਾਰਚ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੇਵਾ-ਮੁਕਤ ਸੀਨੀਅਰ ਆਈ.ਏ.ਐਸ. ਅਧਿਕਾਰੀ ਸ਼ਿਵਇੰਦਰ ਸਿੰਘ ਬਰਾੜ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸੰਖੇਪ ਬਿਮਾਰੀ ਮਗਰੋਂ ਅੱਜ ਸਵੇਰੇ ਨਵੀਂ ਦਿੱਲੀ ਵਿਖੇ ਚੱਲ ਵਸੇ। ਉਹ 67 ਵਰਿਆਂ ਦੇ ਸਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਪੰਜਾਬ ਕਾਡਰ ਦੇ 1977 ਬੈਚ ਦੇ ਅਧਿਕਾਰੀ ਨੂੰ ਇਕ ਯੋਗ ਪ੍ਰਸ਼ਾਸਕ ਅਤੇ ਉੱਘੇ ਸਿਵਲ ਅਧਿਕਾਰੀ ਕਰਾਰ ਦਿੱਤਾ ਜਿਨ•ਾਂ ਨੇ ਵੱਖ-ਵੱਖ ਅਹੁਦਿਆਂ ‘ਤੇ ਰਹਿੰਦਿਆਂ ਪੂਰੀ ਤਨਦੇਹੀ ਅਤੇ ਪੇਸ਼ੇਵਾਰ ਵਚਨਬੱਧਤਾ ਨਾਲ ਸੂਬੇ ਦੀ ਸੇਵਾ ਕੀਤੀ।
ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ Îਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਬਰਾੜ ਦੀ ਆਪਣੇ ਪੇਸ਼ੇਵਾਰ ਕਰੀਅਰ ਦੌਰਾਨ ਆਲ•ਾ ਕਾਰਗੁਜ਼ਾਰੀ ਰਹੀ।
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ
ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ ਚੱਲ ਰਹੇ ਖਰੀਦ ਸੀਜ਼ਨ ਦੀ ਸਮੀਖਿਆ ਕੀਤੀ ਕਿਸਾਨਾਂ ਨੂੰ...