-ਡਿਪਟੀ ਕਮਿਸ਼ਨਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
-ਪ੍ਰੋਫੈਸ਼ਨਲ ਬਾਕਸਿੰਗ ਅਤੇ ਗਾਇਕ ਕੁਲਵਿੰਦਰ ਬਿੱਲਾ ਹੋਣਗੇ ਮੁੱਖ ਆਕਰਸ਼ਣ
-2400 ਖਿਡਾਰਨਾਂ ਲੈਣਗੀਆਂ 12 ਵੱਖ-ਵੱਖ ਖੇਡਾਂ ਵਿਚ ਭਾਗ
-ਆਮ ਲੋਕਾਂ ਲਈ ਹੋਵੇਗੀ ਫਰੀ ਐਂਟਰੀ
ਮਾਨਸਾ, 23 ਮਾਰਚ (ਵਿਸ਼ਵ ਵਾਰਤਾ): 24 ਤੋਂ 27 ਮਾਰਚ ਤੱਕ ਹੋਣ ਵਾਲੀਆਂ ਪੰਜਾਬ ਰਾਜ ਖੇਡਾਂ ਅੰਡਰ-25 ਲੜਕੀਆਂ ਦੀ ਸ਼ੁਰੂਆਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਤੋਂ 24 ਮਾਰਚ ਦੀ ਸ਼ਾਮ ਨੂੰ ਹੋਣ ਜਾ ਰਹੀ ਹੈ। ਇਸ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਖੇਡ ਸਟੇਡੀਅਮ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ 27 ਮਾਰਚ ਤੱਕ ਹੋਣ ਵਾਲੀਆਂ ਖੇਡਾਂ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖਿਡਾਰਨਾਂ ਦੀ ਰਿਹਾਇਸ਼, ਖਾਣੇ ਅਤੇ ਸਿਹਤ ਸੇਵਾਵਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ।ઠ ਖਿਡਾਰਨਾਂ ਟਰਾਂਸਪੋਰਟ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਜਿੱਥੇ ਪੁਲਿਸ ਵਿਭਾਗ ਨੂੰ ਹਰ ਤਰਾਂ ਦੇ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਉੱਥੇ ਹੀ ਸਿਹਤ ਵਿਭਾਗ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ।
24 ਤਰੀਕ ਦੇ ਉਦਘਾਟਨੀ ਸਮਾਰੋਹ ਸਬੰਧੀ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸਕੱਤਰ ਖੇਡ ਵਿਭਾਗ, ਪੰਜਾਬ ਸਰਕਾਰ ਸ੍ਰੀ ਸੰਜੇ ਕੁਮਾਰ ਇਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਅਤੇ ਡਾਇਰੈਕਟਰ ਖੇਡ ਵਿਭਾਗ, ਪੰਜਾਬ ਸਰਕਾਰ ਸ੍ਰੀਮਤੀ ਅਮ੍ਰਿਤ ਕੌਰ ਗਿੱਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਅਤੇ ਪ੍ਰੋਜੈਕਟ ਰਾਗ ਇਸ ਸਮਾਗਮ ਵਿਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ ਅਤੇ ਉਦਘਾਟੀ ਸਮਾਰੋਹ ਤੇ ਪ੍ਰੋਫੈਸ਼ਨਲ ਬਾਕਸਿੰਗ ਮੈਚ ਕਰਵਾਏ ਜਾਣਗੇ ਅਤੇ 22 ਜ਼ਿਲ੍ਹਿਆਂ ਦੀਆਂ ਟੀਮਾਂ ਵੱਲੋਂ ਉਦਘਾਟਨੀ ਸਮਾਰੋਹ ਮੌਕੇ ਮਾਰਚ ਪਾਸਟ ਕੱਢਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਵੱਖ-ਵੱਖ ਖਿਡਾਰਨਾਂ ਬਾਕਸਿੰਗ, ਬਾਸਕਿਟਬਾਲ, ਬੈਡਮਿੰਟਨ, ਕਬੱਡੀ, ਖੋ-ਖੋ, ਫੁਟਬਾਲ, ਹੈਂਡਬਾਲ, ਰੈਸਲਿੰਗ, ਜੂਡੋ, ਵਾਲੀਬਾਲ, ਟੇਬਲ ਟੈਨਿਸ ਅਤੇ ਵੇਟ ਲਿਫਟਿੰਗ ਵਿਚ ਜੌਹਰ ਵਿਖਾਉਣਗੀਆਂ। ਸਾਰੀਆਂ ਖਿਡਾਰਨਾਂ ਦੇ ਰਹਿਣ ਦਾ ਪ੍ਰਬੰਧ ਮਾਤਾ ਸੁੰਦਰੀ ਕਾਲਜ, ਮਾਨਸਾ ਵਿਖੇ ਕੀਤਾ ਗਿਆ
ਉਨ੍ਹਾਂ ਦੱਸਿਆ ਕਿ ਬੈਡਮਿੰਟਨ, ਜੂਡੋ, ਬਾਕਸਿੰਗ, ਕਬੱਡੀ, ਖੋ-ਖੋ, ਰੈਸਲਿੰਗ, ਵੇਟ ਲਿਫਟਿੰਗ ਅਤੇ ਟੈਬਲ ਟੈਨਿਸ ਨਹਿਰੂ ਮੈਮੋਰੀਅਲ ਕਾਲਜ ਵਿਖੇ ਕਰਵਾਈਆਂ ਜਾਣਗੀਆਂ। ਇਸੇ ਤਰਾਂ ਬਾਸਕਿਟਬਾਲ ਸੈਂਟ ਜੇਵੀਅਰ ਸਕੂਲ ਵਿਖੇ, ਫੁਟਬਾਲ ਮੈਚ ਖਾਲਸਾ ਸਕੂਨ ਅਤੇ ਗਾਂਧੀ ਸਕੂਲ ਵਿਖੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਹੈਂਡਬਾਲ ਮੈਚ ਖਾਲਸਾ ਸਕੂਲ ਅਤੇ ਵਾਲੀਬਾਲ ਮੈਚ ਗਾਂਧੀ ਸਕੂਲ ਵਿਖੇ ਕਰਵਾਏ ਜਾਣਗੇ। ਆਮ ਲੋਕਾਂ ਨੂੰ ਇਸ ਸਮਾਗਮ ਲਈ ਫਰੀ ਅਤੇ ਖੁੱਲ੍ਹਾ ਸੱਦਾ ਹੈ। ਜਾਰੀ ਕੀਤੇ ઠਗਏ ਹਰੇਕ ਵੀ.ਆਈ.ਪੀ. ਪਾਸ ਤੇ ਕੇਵਲ ਇਕ ਵਿਅਕਤੀ ਦੀ ਹੀ ਐਂਟਰੀ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ. ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਗੁਰਮੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ. ਅਭੀਜੀਤ ਕਪਲਿਸ਼, ਐਸ.ਡੀ.ਐਮ. ਬੁਢਲਾਡਾ ਸ. ਆਦਿੱਤਯ ਢਚਵਾਲ, ਐਸ.ਡੀ.ਐਮ. ਸਰਦੂਲਗੜ੍ਹ ਸ. ਲਤੀਫ਼ ਅਹਿਮਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ. ਦਿਨੇਸ਼ ਵਸ਼ਿਸ਼ਟ, ਐਸ.ਪੀ (ਹੈਡਕੁਆਰਟਰ) ਸ. ਮੇਜਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜਰ ਸਨ।
IPL ਦੇ 49ਵੇਂ ਮੈਚ ਵਿੱਚ ਪੰਜਾਬ ਦੀ ਸ਼ਾਨਦਾਰ ਜਿੱਤ
IPL ਦੇ 49ਵੇਂ ਮੈਚ ਵਿੱਚ ਪੰਜਾਬ ਦੀ ਸ਼ਾਨਦਾਰ ਜਿੱਤ ਚੇਨਈ ਸੁਪਰ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾਇਆ ਚੰਡੀਗੜ੍ਹ, 2ਮਈ(ਵਿਸ਼ਵ ਵਾਰਤਾ)...