T20 World Cup: ਨਿਊਜ਼ੀਲੈਂਡ ਨੇ ਅਫਗਾਨਿਸਤਾਨ ਨੂੰ 5 ਵਿਕਟਾਂ ਨਾਲ ਹਰਾਇਆ
ਚੇਨਈ, 8 ਫਰਵਰੀ 2026 (ਵਿਸ਼ਵ ਵਾਰਤਾ) – ਨਿਊਜ਼ੀਲੈਂਡ ਨੇ ਟੀ-20 ਵਿਸ਼ਵ ਕੱਪ 2026 (T20 World Cup) ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਟੀਮ ਨੇ ਆਪਣੇ ਪਹਿਲੇ ਮੈਚ ਵਿੱਚ ਅਫਗਾਨਿਸਤਾਨ ਨੂੰ 5 ਵਿਕਟਾਂ ਨਾਲ ਹਰਾ ਦਿੱਤਾ ਹੈ। ਚੇਨਈ ਦੇ ਚੇਪੌਕ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਅਫਗਾਨਿਸਤਾਨ ਨੇ ਟਾਸ ਜਿੱਤ ਕੇ 20 ਓਵਰਾਂ ਵਿੱਚ 6 ਵਿਕਟਾਂ ‘ਤੇ 182 ਦੌੜਾਂ ਬਣਾਈਆਂ। ਜਵਾਬ ਵਿੱਚ, ਨਿਊਜ਼ੀਲੈਂਡ ਨੇ 17.5 ਓਵਰਾਂ ਵਿੱਚ 5 ਵਿਕਟਾਂ ਗੁਆ ਕੇ 183 ਦੌੜਾਂ ਦਾ ਟੀਚਾ ਪ੍ਰਾਪਤ ਕਰ ਲਿਆ।

ਅਫਗਾਨਿਸਤਾਨ ਨੇ 20 ਓਵਰਾਂ ਵਿੱਚ 6 ਵਿਕਟਾਂ ‘ਤੇ 182 ਦੌੜਾਂ ਬਣਾਈਆਂ। ਗੁਲਬਦੀਨ ਨਾਇਬ (63) ਨੇ ਅਰਧ ਸੈਂਕੜਾ ਲਗਾਇਆ। ਨਿਊਜ਼ੀਲੈਂਡ ਲਈ ਸਦੀਕੁੱਲਾ ਅਟਲ ਨੇ 29, ਰਹਿਮਾਨੁੱਲਾ ਗੁਰਬਾਜ਼ ਨੇ 27 ਅਤੇ ਦਰਵੇਸ਼ ਰਸੂਲੀ ਨੇ 20 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਲੋਕੀ ਫਰਗੂਸਨ ਨੇ 2 ਵਿਕਟਾਂ ਲਈਆਂ। ਮੈਟ ਹੈਨਰੀ, ਰਚਿਨ ਰਵਿੰਦਰ ਅਤੇ ਜੈਕਬ ਡਫੀ ਨੇ 1-1 ਵਿਕਟ ਲਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















