Haryana : ਪੰਚਕੂਲਾ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
– ਮੌਕੇ ‘ਤੇ ਪਹੁੰਚੀ ਪੁਲਿਸ ਤੇ ਡੌਗ ਸਕੁਐਡ, ਅਦਾਲਤੀ ਕੰਪਲੈਕਸ ਕਰਵਾਇਆ ਖਾਲੀ
ਹਰਿਆਣਾ, 9 ਫ਼ਰਵਰੀ (ਵਿਸ਼ਵ ਵਾਰਤਾ): ਪੰਚਕੂਲਾ ਜ਼ਿਲ੍ਹਾ ਅਦਾਲਤ (Haryana) ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਇਸ ਤੋਂ ਤੁਰੰਤ ਬਾਅਦ ਪੰਚਕੂਲਾ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅਦਾਲਤ ਦੇ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ। ਪੁਲਿਸ ਟੀਮ ਦੇ ਨਾਲ ਡੌਗ ਸਕੁਐਡ ਨੇ ਵੀ ਮੌਕੇ ‘ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਚਲਾਈ।

ਪੁਲਿਸ ਦੇ ਮੁਤਾਬਕ, ਪੰਚਕੂਲਾ ਅਦਾਲਤ ਦੇ ਸੈਸ਼ਨ ਜੱਜ ਨੂੰ ਇਹ ਧਮਕੀ ਭਰੀ ਮੇਲ ਮਿਲੀ ਸੀ, ਜਿਸ ਵਿੱਚ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਉਨ੍ਹਾਂ ਨੇ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਦਿੱਤੀ। ਪੰਚਕੂਲਾ ਦੀ ਡੀਸੀਪੀ ਸ੍ਰਿਸ਼ਟੀ ਗੁਪਤਾ ਨੇ ਦੱਸਿਆ ਕਿ ਧਮਕੀ ਭਰੀ ਮੇਲ ਆਉਣ ਤੋਂ ਬਾਅਦ ਅਦਾਲਤ ਦੇ ਕੰਪਲੈਕਸ ਵਿੱਚ ਕਰੀਬ ਦੋ ਘੰਟੇ ਤਲਾਸ਼ੀ ਮੁਹਿੰਮ ਚਲਾਈ ਗਈ। ਹਾਲਾਂਕਿ, ਹੁਣ ਤੱਕ ਦੀ ਜਾਂਚ ਵਿੱਚ ਅਜਿਹੀ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ।
ਮਿਲ ਜਾਣਕਾਰੀ ਅਨੁਸਾਰ ਧਮਕੀ ਮਿਲਣ ਤੋਂ ਬਾਅਦ ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੀ ਖਾਲੀ ਕਰਵਾ ਲਿਆ ਗਿਆ ਅਤੇ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸੁਰੱਖਿਆ ਕਾਰਨਾਂ ਕਰਕੇ ਹਾਈ ਕੋਰਟ ਦੇ ਸਾਰੇ ਗੇਟ ਦੁਪਹਿਰ 1:30 ਵਜੇ ਦੇ ਕਰੀਬ ਬੰਦ ਕਰ ਦਿੱਤੇ ਗਏ, ਜਿਸ ਨਾਲ ਬਾਹਰੋਂ ਕਿਸੇ ਵੀ ਵਿਅਕਤੀ ਦੇ ਦਾਖਲੇ ‘ਤੇ ਪਾਬੰਦੀ ਲਗਾਈ ਗਈ। ਕੈਂਪਸ ਦੇ ਅੱਧੇ ਘੰਟੇ ਦੇ ਨਿਰੀਖਣ ਤੋਂ ਬਾਅਦ, ਦੁਪਹਿਰ 2 ਵਜੇ ਦਾਖਲੇ ਦੀ ਇਜਾਜ਼ਤ ਦੇ ਦਿੱਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























