NCP ਮੁਖੀ ਸ਼ਰਦ ਪਵਾਰ ਦੀ ਵਿਗੜੀ ਸਿਹਤ; ਹਸਪਤਾਲ ‘ਚ ਕਰਵਾਇਆ ਭਰਤੀ
ਨਵੀ ਦਿੱਲੀ, 9 ਫ਼ਰਵਰੀ (ਵਿਸ਼ਵ ਵਾਰਤਾ) : ਰਾਸ਼ਟਰਵਾਦੀ ਕਾਂਗਰਸ ਪਾਰਟੀ (NCP) ਦੇ ਮੁਖੀ ਸ਼ਰਦ ਪਵਾਰ ਦੀ ਸਿਹਤ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਰਦ ਪਵਾਰ ਨੂੰ ਪੁਣੇ ਦੇ ਰੂਬੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਗਲੇ ਵਿੱਚ ਇਨਫੈਕਸ਼ਨ ਅਤੇ ਬੁਖਾਰ ਦੀ ਸ਼ਿਕਾਇਤ ਸੀ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਪਵਾਰ ਪਹਿਲਾਂ ਬਾਰਾਮਤੀ ਵਿੱਚ ਸਨ ਅਤੇ ਉੱਥੇ ਉਨ੍ਹਾਂ ਦਾ ਮੁੱਢਲਾ ਇਲਾਜ ਹੋਇਆ, ਪਰ ਜਦੋਂ ਉਨ੍ਹਾਂ ਦੀ ਹਾਲਤ ਵਿੱਚ ਪੂਰੀ ਤਰ੍ਹਾਂ ਸੁਧਾਰ ਹੰਦਾ ਨਜ਼ਰ ਨਹੀਂ ਆਇਆ ਤਾਂ ਉਨ੍ਹਾਂ ਨੂੰ ਅੱਗੇ ਦੇ ਇਲਾਜ ਲਈ ਪੁਣੇ ਦੇ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੀ ਧੀ ਅਤੇ ਐਨਸੀਪੀ (ਸਪਾ) ਸੰਸਦ ਮੈਂਬਰ ਸੁਪ੍ਰੀਆ ਸੁਲੇ ਅਤੇ ਜਵਾਈ ਸਦਾਨੰਦ ਸੁਲੇ ਹਸਪਤਾਲ ਵਿੱਚ ਮੌਜੂਦ ਹਨ
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/





















