Gold Silver Price: ਚਾਂਦੀ ਫਿਰ 2.50 ਲੱਖ ਰੁਪਏ ਤੋਂ ਪਾਰ! ਜਾਣੋ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਅੱਜ ਕਿੰਨਾ ਆਇਆ ਉਛਾਲ
ਚੰਡੀਗੜ੍ਹ, 9 ਫ਼ਰਵਰੀ (ਵਿਸ਼ਵ ਵਾਰਤਾ) :ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ (Gold Silver Price) ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੋ ਦਿਨਾਂ ਦੇ ਵੀਕਐਂਡ ਤੋਂ ਬਾਅਦ ਸੋਮਵਾਰ ਨੂੰ ਬਾਜ਼ਾਰ ਖੁੱਲ੍ਹਦੇ ਹੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਜ਼ਰ ਆਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ 10 ਗ੍ਰਾਮ 24 ਕੈਰੇਟ ਸੋਨੇ ਦਾ ਭਾਅ 3,515 ਰੁਪਏ ਵਧ ਕੇ 1,55,593 ਰੁਪਏ ਹੋ ਗਿਆ ਹੈ। ਇਸ ਤੋਂ ਪਹਿਲਾਂ ਇਹ 1,52,078 ਰੁਪਏ ‘ਤੇ ਸੀ।

ਚਾਂਦੀ ਦੀ ਗੱਲ ਕਰੀਏ ਤਾਂ ਇਸ ਦੀ ਕੀਮਤ 16,826 ਰੁਪਏ ਦੇ ਉਛਾਲ ਨਾਲ 2,61,755 ਰੁਪਏ ਪ੍ਰਤੀ ਕਿਲੋ ‘ਤੇ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਇਹ 2,44,929 ਰੁਪਏ ‘ਤੇ ਸੀ। ਸਰਾਫਾ ਬਾਜ਼ਾਰ ਵਿੱਚ ਸੋਨੇ ਨੇ 29 ਜਨਵਰੀ ਨੂੰ 1,76,121 ਰੁਪਏ ਅਤੇ ਚਾਂਦੀ ਨੇ 3,85,933 ਰੁਪਏ ਦਾ ਆਪਣਾ ਉੱਚ ਪੱਧਰ ਬਣਾਇਆ ਸੀ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਜਿਵੇਂ ਕਿ ਦਿੱਲੀ, ਮੁੰਬਈ ਆਦਿ ਵਿੱਚ 24 ਕੈਰੇਟ, 22 ਕੈਰੇਟ ਅਤੇ 18 ਕੈਰੇਟ ਸੋਨੇ ਦੀ ਕੀਮਤ ਵੱਧ ਘੱਟ ਹੋ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























