Amritsar ਪੁੱਜੇ ਬਿਕਰਮ ਸਿੰਘ ਮਜੀਠੀਆ, ਵੱਡੀ ਗਿਣਤੀ ‘ਚ ਇਕੱਠੇ ਹੋਏ ਸਮਰਥਕ, ਕੀਤਾ ਜ਼ੋਰਦਾਰ ਸਵਾਗਤ
ਅੰਮ੍ਰਿਤਸਰ, 9 ਫਰਵਰੀ (ਵਿਸ਼ਵ ਵਾਰਤਾ): ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸੋਮਵਾਰ ਨੂੰ ਕਰੀਬ 7 ਮਹੀਨਿਆਂ ਬਾਅਦ ਅੰਮ੍ਰਿਤਸਰ ਪੁੱਜੇ ਹਨ। ਮਜੀਠੀਆ ਦੇ ਸਵਾਗਤ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਸਮਰਥਕ ਗੋਲਡਨ ਗੇਟ ਸਮੇਤ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਇਕੱਠੇ ਹੋਏ ਅਤੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਸਮਰਥਕਾਂ ਨੇ ਜੈਕਾਰੇ ਲਗਾਏ ਅਤੇ ਮਜੀਠੀਆ ਨੂੰ ਫੁੱਲ-ਮਾਲਾਵਾਂ ਪਾ ਕੇ ਸਨਮਾਨਿਤ ਕੀਤਾ। ਬਿਕਰਮ ਸਿੰਘ ਮਜੀਠੀਆ ਜਲਦ ਹੀ ਸ੍ਰੀ ਦਰਬਾਰ ਸਹੀ ਵਿਖੇ ਨਤਮਸਤਕ ਹੋ ਸਕਦੇ ਹਨ।

ਉਨ੍ਹਾਂ ਦਾ ਕਾਫਲਾ ਸਵੇਰੇ 9:30 ਵਜੇ ਦੇ ਕਰੀਬ ਅੰਮ੍ਰਿਤਸਰ ਲਈ ਰਵਾਨਾ ਹੋਇਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵੱਖ-ਵੱਖ ਥਾਵਾਂ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਬਿਕਰਮ ਮਜੀਠੀਆ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਇੱਕਜੁੱਟ ਕਰਨ ਬਾਰੇ ਮੀਡੀਆ ਨੂੰ ਬਿਆਨ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























