Punjab : ਧਰਨੇ ‘ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਪੇ
ਚੰਡੀਗੜ੍ਹ, 11 ਫਰਵਰੀ 2026 (ਵਿਸ਼ਵ ਵਾਰਤਾ): ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਮਾਨਸਾ ਦੇ ਐੱਸ. ਐੱਸ. ਪੀ. ਦਫ਼ਤਰ ਵਿਖੇ ਧਰਨੇ ‘ਤੇ ਬੈਠ ਗਿਆ ਹੈ। ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ, ਅਤੇ ਪਿਤਾ ਬਲਕੌਰ ਸਿੰਘ, ਛੋਟੇ ਸਿੱਧੂ ਸਣੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਹਨ।
ਬਲਕੌਰ ਸਿੰਘ ਨੇ ਦੋਸ਼ ਲਗਾਇਆ ਕਿ ਸਾਡੇ ਨਾਲ ਹੋਈ ਧੋਖਾਧੜੀ ਨੂੰ ਲੈ ਕੇ ਇਕ ਦਰਖਾਸਤ ਦਿੱਤੀ ਸੀ, ਜਿਸ ਉੱਪਰ ਪੁਲਸ ਵੱਲੋਂ ਕੋਈ ਗੌਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੰਟੀ ਬੈਂਸ ਦੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਸੀ।ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਪਿਛਲੇ ਛੇ ਮਹੀਨੇ ਤੋਂ ਐਸ.ਐਸ.ਪੀ. ਦਫ਼ਤਰ ਦੇ ਗੇੜੇ ਮਾਰ ਰਿਹਾ ਹਾਂ ਅਤੇ ਜਦੋ ਜਦ ਇਨਸਾਫ ਨਹੀਂ ਮਿਲਦਾ ਪੱਕਾ ਮੋਰਚਾ ਲਗਾਵਾਂਗੇ।
ਇਸ ਮਾਮਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਰਾਜਾ ਵੜਿੰਗ ਨੇ ਟਵੀਟ ਕੀਤਾ ਕਿ “ਸਵਰਗੀ ਸ਼ੁਭਦੀਪ ਸਿੰਘ (ਸਿੱਧੂ ਮੂਸੇਵਾਲਾ) ਦੇ ਮਾਪਿਆਂ ਨੂੰ ਸ਼ਿਕਾਇਤ ਦਰਜ ਕਰਵਾਉਣ ਲਈ ਮਾਨਸਾ ਪੁਲਸ ਸਟੇਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।” ਉਨ੍ਹਾਂ ਨੇ ਤੁਰੰਤ ਸ਼ਿਕਾਇਤ ਦਰਜ ਕਰਨ ਦੀ ਬੇਨਤੀ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























