Punjab : ਡੀਆਈਜੀ ਦੇ ਭਰੋਸੇ ਬਾਅਦ ਸਿੱਧੂ ਮੂਸੇਵਾਲੇ ਦੇ ਮਾਪਿਆਂ ਨੇ ਧਰਨਾ ਕੀਤਾ ਸਮਾਪਤ
ਮਾਨਸਾ, 11 ਫਰਵਰੀ (ਭਗਵੰਤ ਚਹਿਲ ਮਾਨਸਾ) : ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਆਪਣੀ ਸ਼ਿਕਾਇਤ ਤੇ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਅੱਜ ਮਾਨਸਾ ਦੇ ਐਸਐਸਪੀ ਦਫਤਰ ਦੇ ਬਾਹਰ ਧਰਨਾ ਲਗਾ ਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਡੀਆਈਜੀ ਹਰਜੀਤ ਸਿੰਘ ਵੱਲੋਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਉਹਨਾਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਉਹਨਾਂ ਦੀ ਸ਼ਿਕਾਇਤ ‘ਤੇ ਕਾਰਵਾਈ ਹੋਵੇਗੀ ਜਿਸ ਤੋਂ ਬਾਅਦ ਉਹਨਾਂ ਵੱਲੋਂ ਧਰਨਾ ਸਮਾਪਤ ਕੀਤਾ ਗਿਆ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਜੂਨ 2025 ਦੇ ਵਿੱਚ ਵਨ ਡੀਜੀਟਲ ਕੰਪਨੀ ਦੇ ਖਿਲਾਫ ਸ਼ਿਕਾਇਤ ਦਿੱਤੀ ਗਈ ਸੀ ਜਿਸ ਦੇ ਵਿੱਚ ਪੰਜਾਬ ਦੇ ਨਾਮੀ ਗੀਤਕਾਰ ਅਤੇ ਦੋ ਹੋਰ ਵਿਅਕਤੀਆਂ ਦਾ ਜ਼ਿਕਰ ਕੀਤਾ ਗਿਆ ਸੀ ਜਿਨਾਂ ਦੇ ਵਿੱਚ ਕੁੱਲ ਤਿੰਨ ਵਿਅਕਤੀਆਂ ਤੇ ਸ਼ਿਕਾਇਤ ਦਿੱਤੀ ਗਈ ਸੀ ਪਰ ਕੋਈ ਕਾਰਵਾਈ ਨਾ ਹੋਣ ਦੇ ਚਲਦੇ ਅੱਜ ਸਿੱਧੂ ਮੂਸੇਵਾਲੇ ਦੇ ਮਾਪੇ ਮਾਨਸਾ ਦੇ ਐਸਐਸਪੀ ਦਫਤਰ ਦੇ ਵਿੱਚ ਪਹੁੰਚੇ।
ਡੀਆਈਜੀ ਨੂੰ ਮਿਲਣ ਦੇ ਲਈ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਅਤੇ ਆਪਣੇ ਛੋਟੇ ਪੁੱਤਰ ਸ਼ੁਭ ਨੂੰ ਲੈ ਕੇ ਐਸਐਸਪੀ ਦਫਤਰ ਪੁੱਜੇ। ਜਿਸ ਦੌਰਾਨ ਉਹਨਾਂ ਦਫਤਰ ਦੇ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ।
ਇਸ ਦੌਰਾਨ ਉਹਨਾਂ ਕਿਹਾ ਕਿ ਉਹਨਾਂ ਦੇ ਪੁੱਤਰ ਦੀ ਜੋ ਕੰਪਨੀਆਂ ਦੇ ਵਿੱਚ ਰੈਵੀਨਿਊ ਸੀ ਉਹ ਉਹਨਾਂ ਨੂੰ ਨਹੀਂ ਦਿੱਤਾ ਜਾ ਰਿਹਾ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਉਹਨਾਂ ਵੱਲੋਂ ਸ਼ਿਕਾਇਤ ਵੀ ਦਿੱਤੀ ਗਈ ਸੀ, ਪਰ ਸਰਕਾਰ ਉਹਨਾਂ ਲੋਕਾਂ ਦਾ ਪੱਖ ਪੂਰ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀ ਸ਼ਿਕਾਇਤ ਤੇ ਕਾਰਵਾਈ ਨਾ ਹੋਈ ਤਾਂ ਕੁਝ ਵੀ ਲਗਾਤਾਰ ਜਾਰੀ ਰਹੇਗਾ। ਇਸ ਤੋਂ ਦੌਰਾਨ ਡੀਆਈਜੀ ਹਰਜੀਤ ਸਿੰਘ ਵੱਲੋਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਜਲਦ ਹੀ ਉਹਨਾਂ ਦੀ ਸ਼ਿਕਾਇਤ ਤੇ ਕਾਰਵਾਈ ਹੋਵੇਗੀ ਜਿਸ ਤੋਂ ਬਾਅਦ ਉਹਨਾਂ ਵੱਲੋਂ ਧਰਨਾ ਸਮਾਪਤ ਕੀਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























