ਨਵੀਂ ਦਿੱਲੀ, 25 ਮਾਰਚ – ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਗਰੀਬ ਪਰਿਵਾਰਾਂ ਲਈ ਵੱਡਾ ਐਲਾਨ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਬਣਨ ‘ਤੇ ਗਰੀਬ ਪਰਿਵਾਰਾਂ ਦੇ ਖਾਤਿਆਂ ਵਿਚ ਸਾਲਾਨਾ 72 ਹਜਾਰ ਰੁਪਏ ਪਾਏ ਜਾਣਗੇ।
ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਵਲੋਂ ਬੁਨਿਆਦੀ ਆਮਦਨ ਗਾਰੰਟੀ ਯੋਜਨਾ ਤਹਿਤ ਇਹ ਪੈਸੇ ਗਰੀਬ ਪਰਿਵਾਰਾਂ ਦੇ ਖਾਤਿਆਂ ਵਿਚ ਪਾਏ ਜਾਣਗੇ।