Punjab : ਮਾਨਸਾ ਪੁਲਿਸ ਵੱਲੋ ‘ਅਪਰੇਸ਼ਨ ਪਰਹਾਰ 2.0’ ਤਹਿਤ ਜਿਲ੍ਹਾ ਮਾਨਸਾ ਅੰਦਰ ਗੈਗਸਟਰਵਾਦ/ਸੰਗਠਿਤ ਅਪਰਾਧ ਵਿਰੁੱਧ ਸਖਤ ਕਾਰਵਾਈ
ਮਾਨਸਾ, 11 ਫਰਵਰੀ (ਭਗਵੰਤ ਚਹਿਲ) : ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ (Punjab) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰਵਾਦ/ਸੰਗਠਿਤ ਅਪਰਾਧ ਤੋਂ ਮੁਕਤ ਕਰਨ ਲਈ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਸਖਤ ਨੀਤੀ ਅਪਨਾਈ ਗਈ ਹੈੈ।
ਇਸੇ ਮੁਹਿੰਮ ਤਹਿਤ ਮਿਤੀ 09.02.2026 ਤੋਂ 72 ਘੰਟਿਆਂ ਲਈ ‘ਅਪਰੇਸ਼ਨ ਪਰਹਾਰ 2.0’ ਸ਼ੁਰੂ ਕੀਤਾ ਗਿਆ ਹੈ। ਗੌਰਵ ਯਾਦਵ, ਆਈ.ਪੀ.ਐਸ. ਮਾਨਯੋਗ ਡਾਇਰੈਕਟਰ ਜਨਰਲ ਪੁਲਿਸ,ਪੰਜਾਬ ਦੇ ਅਦੇਸ਼ਾਂ ਅਨੁਸਾਰ ਅਤੇ ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਦੀ ਅਗਵਾਈ ਵਿੱਚ ਮਾਨਸਾ ਪੁਲਿਸ ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ ‘ਅਪਰੇਸ਼ਨ ਪਰਹਾਰ 2.0’ ਤਹਿਤ ਮਾਨਸਾ ਪੁਲਿਸ ਵੱਲੋ ਜਿਲ੍ਹੇ ਅੰਦਰ ਗੈਗਸਟਰਾਂ/ਗੈਗਸਟਰਾਂ ਦੇ ਸਹਿਯੋਗੀਆਂ ਅਤੇ ਹੋਰ ਹੀਨੀਅਸ ਕਰਾਇਮ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੇ ਟਿਕਾਣਿਆਂ ਪਰ ਛਾਪੇਮਾਰੀ ਕੀਤੀ ਗਈ।
ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ‘ਅਪਰੇਸ਼ਨ ਪਰਹਾਰ 2.0’ ਦੌਰਾਨ ਮਾਨਸਾ ਪੁਲਿਸ ਵੱਲੋ ਪਿਛਲੇ 02 ਦਿਨਾਂ ਦੌਰਾਨ ਜਿਲ੍ਹਾ ਦੇ ਅੰਦਰ ਵੱਖ-ਵੱਖ ਥਾਣਿਆ ਵਿੱਚ ਗੈਂਗਸਟਰਾਂ/ਗੈਗਸਟਰਾਂ ਦੇ ਸਹਿਯੋਗੀਆਂ ਅਤੇ ਹੋਰ ਹੀਨੀਅਸ ਕਰਾਇਮ ਨੂੰ ਅੰਜਾਮ ਦੇਣ ਵਾਲੇ 125 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿੰਨ੍ਹਾਂ ਦੇ ਬਰਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਦੀ ਗਈ ਹੈ।ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਵੱਲੋਂ ਦੱਸਿਆ ਗਿਆ ਕਿ ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਨੂੰ ਜੜ੍ਹ ਤੋਂ ਖਤਮ ਕਰਨ ਲਈ ਇਹ ਕਾਰਵਾਈ ਇਸੇ ਤਰ੍ਹਾਂ ਬਰਕਰਾਰ ਰਹੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























