Chandigarh ਡੀਸੀ ਦਫ਼ਤਰ ‘ਚ ਲੱਗੀ ਅੱਗ
ਚੰਡੀਗੜ੍ਹ, 12 ਫ਼ਰਵਰੀ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਸੈਕਟਰ 17 ਸਥਿਤ ਡੀਸੀ ਦਫ਼ਤਰ ਵਿੱਚ ਅੱਜ ਦੇਰ ਸ਼ਾਮ ਅੱਗ ਲੱਗਣ ਦੀ ਘਟਨਾ ਵਾਪਰੀ। ਸੂਚਨਾ ਮਿਲਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਲਗਭਗ ਇੱਕ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਕਾਰਨ ਫਰਿੱਜ ਦੇ ਕੰਪ੍ਰੇਸ਼ਰ ‘ਚ ਅੱਗ ਲੱਗ ਗਈ। ਜਿਸ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚੀ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਅਤੇ ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ, ਜਿਸ ਨਾਲ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























