SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 19 ਫਰਵਰੀ ਨੂੰ
– ਇਨ੍ਹਾਂ ਅਹਿਮ ਪੰਥਕ ਮੁੱਦਿਆਂ ‘ਤੇ ਵਿਸ਼ੇਸ਼ ਚਰਚਾ ਹੋਣ ਦੀ ਸੰਭਾਵਨਾ
ਅੰਮ੍ਰਿਤਸਰ, 13 ਫਰਵਰੀ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 19 ਫਰਵਰੀ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਵੇਗੀ। ਇਸ ਵਿੱਚ ਕਈ ਮਹੱਤਵਪੂਰਨ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋ ਰਹੀ ਇਸ ਇਕੱਤਰਤਾ ਵਿੱਚ ਅੰਤ੍ਰਿੰਗ ਕਮੇਟੀ ਦੇ ਮੈਂਬਰ ਹਾਜ਼ਰ ਰਹਿਣਗੇ । ਮੀਟਿੰਗ ਦੌਰਾਨ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ, ਪ੍ਰੋ. ਦਵਿੰਦਰ ਭੁੱਲਰ ਦੀ ਰਿਹਾਈ ਸਣੇ ਕਈ ਹੋਰ ਵੱਖ-ਵੱਖ ਪੰਥਕ ਮੁੱਦਿਆਂ ‘ਤੇ ਵਿਸ਼ੇਸ਼ ਚਰਚਾ ਹੋਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























