Punjab ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਚੰਡੀਗੜ੍ਹ, 14 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਤੋਂ ਅੱਜ ਛੁੱਟੀ ਮਿਲ ਗਈ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਬੀਤੀ 9 ਫਰਵਰੀ ਨੂੰ ਫੋਰਟਿਸ ਹਸਪਤਾਲ ਵਿਖੇ ਗੋਡੇ ਦੀ ਸਰਜਰੀ ਲਈ ਦਾਖ਼ਲ ਕਰਾਇਆ ਗਿਆ ਸੀ। ਉਨ੍ਹਾਂ ਦੀ 10 ਫਰਵਰੀ ਨੂੰ ਗੋਡੇ ਬਦਲਣ ਦੀ ਸਫ਼ਲ ਸਰਜਰੀ ਹੋਈ। ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋਣ ‘ਤੇ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ

ਦੱਸ ਦਈਏ ਕਿ ਬੀਤੇ ਦਿਨ ਕਈ ਸਿਆਸੀ ਆਗੂ ਆਗੂ ਕੈਪਟਨ ਅਮਰਿੰਦਰ ਸਿੰਘ ਦਾ ਹਾਲ ਜਾਨਣ ਲਈ ਫੋਰਟਿਸ ਹਸਪਤਾਲ ਪੁੱਜੇ ਸਨ। ਪੰਜਾਬ ਭਾਜਪਾ ਦੇ ਜਨਰਲ ਸਕੱਤਰ (ਸੰਗਠਨ) ਮੰਥਰੀ ਸ੍ਰੀਨਿਵਾਸੂਲੂ, ਹਰਿਆਣਾ ਦੇ ਮੰਤਰੀ ਅਨਿਲ ਵਿਜ ਨੇ ਵੀ ਹਸਪਤਾਲ ਪੁੱਜ ਕੇ ਕੈਪਟਨ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























