Ludhiana : ਮਲੌਦ ਦਾ ਪੰਚਾਇਤ ਅਫਸਰ ਤੁਰੰਤ ਪ੍ਰਭਾਵ ਨਾਲ ਮੁਅੱਤਲ
ਲੁਧਿਆਣਾ, 14 ਫਰਵਰੀ (ਵਿਸ਼ਵ ਵਾਰਤਾ): ਵਿਧਾਨ ਸਭਾ ਹਲਕਾ ਪਾਇਲ ਦੇ ਮਲੌਦ ਬਲਾਕ ਦੇ ਪੰਚਾਇਤ ਅਫਸਰ ਪਵਿੱਤਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪ੍ਰਬੰਧਕੀ ਪੱਖਾਂ ਅਤੇ ਉਨ੍ਹਾਂ ਖ਼ਿਲਾਫ਼ ਮਿਲੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਕੀਤੀ ਗਈ ਹੈ।
























