• Latest
  • Trending
PUNJAB ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

59 minutes ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

1 hour ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

2 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੀ ਸਿੱਖਿਆ ਪ੍ਰਣਾਲੀ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਲਈ “ਅਧਿਆਪਕ ਮੇਲੇ” ਵਿੱਚ 8 ਹਜ਼ਾਰ ਤੋਂ ਵੱਧ ਅਧਿਆਪਕ ਹੋਏ ਸ਼ਾਮਲ

ਸਮਾਗਮ ਦੌਰਾਨ ਨਵੀਨਤਮ ਸਿੱਖਿਆ ਵਿਧੀਆਂ, ਤਕਨੀਕੀ ਏਕੀਕਰਨ ਅਤੇ ਅਧਿਆਪਕਾਂ ਦੀ ਸਿਰਜਣਾਤਮਕਤਾ ਨੂੰ ਕੀਤਾ ਗਿਆ ਪੇਸ਼: ਹਰਜੋਤ ਸਿੰਘ ਬੈਂਸ

February 17, 2026
in ਖਬਰਾਂ, ਪੰਜਾਬ

• ਮੈਗਾ ਫੈਸਟ ਦਾ ਉਦੇਸ਼ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨ ਲਈ ਸਿੱਖਿਆ ਸ਼ਾਸਤਰ ਨੂੰ ਨਵੀਨਤਾ ਨਾਲ ਜੋੜਨਾ ਹੈ: ਸਿੱਖਿਆ ਮੰਤਰੀ ਬੈਂਸ

ਚੰਡੀਗੜ੍ਹ, 17 ਫਰਵਰੀ (ਵਿਸ਼ਵ ਵਾਰਤਾ):- ਸੂਬੇ ਦੇ ਵਿਦਿਅਕ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਫਤਿਹਗੜ੍ਹ ਸਾਹਿਬ ਵਿਖੇ ਦੋ-ਰੋਜ਼ਾ “ਅਧਿਆਪਕ ਮੇਲਾ 2025-26” ਕਰਵਾਇਆ ਗਿਆ। ਇਸ ਮੈਗਾ ਈਵੈਂਟ ਵਿੱਚ 8,000 ਤੋਂ ਵੱਧ ਅਧਿਆਪਕਾਂ ਨੇ ਹਿੱਸਾ ਲਿਆ, ਜਿਸ ਦਾ ਉਦੇਸ਼ ਸਰਕਾਰੀ ਸਕੂਲਾਂ ਨੂੰ ਸਿਰਜਣਾਤਮਕਤਾ, ਤਕਨਾਲੋਜੀ ਅਤੇ ਸਿੱਖਿਆ ਸ਼ਾਸਤਰੀ ਉੱਤਮਤਾ ਦੇ ਇੱਕ ਜੀਵੰਤ ਕੇਂਦਰ ਵਿੱਚ ਬਦਲਣਾ ਸੀ।

ਇਸ ਸਮਾਗਮ ਨੂੰ ਸੂਬੇ ਦੇ ਅਧਿਆਪਕ ਭਾਈਚਾਰੇ ਦੀ ਨਵੀਨਤਮ ਸੋਚ ਦੇ ਪ੍ਰਮਾਣ ਦੱਸਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅਧਿਆਪਕ ਮੇਲਾ ਰਵਾਇਤੀ ਕਲਾਸਰੂਮ ਸਿੱਖਿਆ ਵਿੱਚ ਬਦਲਾਅ ਲਿਆਉਣ ਅਤੇ ਇੱਕ ਗਤੀਸ਼ੀਲ ਮੰਚ ਪ੍ਰਦਾਨ ਕਰਨ ਲਈ ਕਰਵਾਇਆ ਗਿਆ ਸੀ ਜਿੱਥੇ ਸਿੱਖਿਆ ਸ਼ਾਸਤਰ ਵਿੱਚ ਨਵੀਨਤਾ ਨੂੰ ਸ਼ਾਮਲ ਕੀਤਾ ਜਾਂਦਾ ਹੈ। ਸਾਡੇ ਅਧਿਆਪਕਾਂ ਨੂੰ ਰਵਾਇਤੀ ਤਰੀਕਿਆਂ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਉਤਸ਼ਾਹਿਤ ਕਰਕੇ, ਅਸੀਂ ਸਿੱਧੇ ਤੌਰ ‘ਤੇ ਪੰਜਾਬ ਦੇ ਹਰ ਬੱਚੇ ਦੇ ਭਵਿੱਖ ਵਿੱਚ ਨਿਵੇਸ਼ ਕਰ ਰਹੇ ਹਾਂ। ਸਮਾਗਮ ਦੌਰਾਨ ਦਿਖਾਈ ਗਈ ਊਰਜਾ ਅਤੇ ਰਚਨਾਤਮਕਤਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਉੱਤਮਤਾ ਦੇ ਇੱਕ ਨਵੇਂ ਯੁੱਗ ਵੱਲ ਵੱਧਣ ਲਈ ਪੂਰੀ ਤਰ੍ਹਾਂ ਤਿਆਰ ਹੈ।”

ਮੰਤਰੀ ਨੇ ਕਿਹਾ, “ਅਧਿਆਪਕ ਦੇਸ਼ ਦੇ ਭਵਿੱਖ ਦੇ ਨਿਰਮਾਤਾ ਹਨ।” ਸ. ਬੈਂਸ ਨੇ ਕਿਹਾ ਕਿ ਇਸ ਅਧਿਆਪਕ ਮੇਲਾ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਵਿਸ਼ਾ ਅਧਿਆਪਕਾਂ ਨੇ ਦਸ ਵੱਖ-ਵੱਖ ਸ਼੍ਰੇਣੀਆਂ ਵਿੱਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਤਿ-ਆਧੁਨਿਕ ਸਿਖਲਾਈ ਐਪਸ ਅਤੇ ਆਈਟੀ ਟੂਲ ਵਿਕਸਤ ਕਰਨ ਤੋਂ ਲੈ ਕੇ ਵਨ-ਐਕਟ ਨਾਟਕਾਂ ਨਾਲ ਹਾਜ਼ਰੀਨ ਦਾ ਮਨੋਰੰਜਨ ਕਰਨ ਅਤੇ ਬਿਹਤਰ ਮਾਈਕ੍ਰੋ-ਟੀਚਿੰਗ ਤਕਨੀਕਾਂ ਦਾ ਪ੍ਰਦਰਸ਼ਨ ਕਰਨ ਤੱਕ, ਵਿਲੱਖਣ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਹੋਰ ਸ਼੍ਰੇਣੀਆਂ ਵਿੱਚ ਮਨੋਰੰਜਕ ਗਤੀਵਿਧੀਆਂ ਜਿਵੇਂ ਕਿ ਪਹੇਲੀਆਂ ਅਤੇ ਕਵਿਜ਼, ਵਿਸ਼ੇਸ਼ ਸਿੱਖਿਆ ਕਿੱਟਾਂ, ਹੱਥ ਲਿਖਤ ਅਤੇ ਕੈਲੀਗ੍ਰਾਫੀ, ਦਸਤੀ ਮਾਡਲ ਅਤੇ ਫਲੈਸ਼ਕਾਰਡ ਅਤੇ ਸਿੱਖਣ ਲਈ ਤਿਆਰ ਕੀਤੇ ਗਏ ਮੈਨੂਅਲ ਅਤੇ ਵੀਡੀਓ ਗੇਮਾਂ, ਵਿਸ਼ੇ ਦੇ ਗਿਆਨ ਨੂੰ ਅਸਲ-ਜੀਵਨ ਵਿੱਚ ਅਪਣਾਉਣਾ ਸ਼ਾਮਲ ਸੀ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਬਲਾਕ ਪੱਧਰ ‘ਤੇ 8,000 ਤੋਂ ਵੱਧ ਭਾਗੀਦਾਰ ਸ਼ਾਮਲ ਹੋਏ, ਜਿਸ ਵਿੱਚੋਂ ਹਰੇਕ ਬਲਾਕ ਵਿੱਚੋਂ ਚੋਟੀ ਦੇ ਦੋ ਸਥਾਨ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਮੁਕਾਬਲੇ ਲਈ ਚੁਣਿਆ ਗਿਆ। ਫਿਰ ਹਰੇਕ ਸ਼੍ਰੇਣੀ ਦੇ ਬਿਹਤਰ ਪ੍ਰਦਰਸ਼ਨ ਕਰਨ ਵਾਲਿਆਂ ਨੇ ਫਤਿਹਗੜ੍ਹ ਸਾਹਿਬ ਵਿਖੇ ਹੋਏ ਸੂਬਾ ਪੱਧਰੀ ਫਾਈਨਲ ਵਿੱਚ ਹਿੱਸਾ ਲਿਆ। ਜੇਤੂਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਉਨ੍ਹਾਂ ਦੇ ਸਮਰਪਣ ਅਤੇ ਨਵੀਨਤਾਕਾਰੀ ਯੋਗਦਾਨ ਨੂੰ ਮਾਨਤਾ ਦੇਣ ਦੇ ਨਾਲ-ਨਾਲ ਸਰਟੀਫਿਕੇਟ, ਟਰਾਫੀਆਂ ਅਤੇ ਵਿਸ਼ੇਸ਼ ਸੰਗ੍ਰਹਿ ਨਾਲ ਸਨਮਾਨਿਤ ਕੀਤਾ ਗਿਆ।

ਇਸ ਅਧਿਆਪਕ ਮੇਲੇ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਅਤੇ ਨੇੜਲੇ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ, ਜਿਸ ਨਾਲ ਇੱਕ ਅਮੀਰ ਭਾਈਚਾਰਕ-ਸਿਖਲਾਈ ਮਾਹੌਲ ਬਣ ਗਿਆ। ਐਸਸੀਈਆਰਟੀ ਦੀ ਡਾਇਰੈਕਟਰ ਕਿਰਨ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਇਸ ਮੈਗਾ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਹਾਜ਼ਰੀਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਦਿਅਕ ਉੱਤਮਤਾ ਵਿੱਚ ਹੋਰ ਮੱਲ੍ਹਾਂ ਮਾਰਨ ਲਈ ਪ੍ਰੇਰਿਤ ਕੀਤਾ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

G20 ਵਿਦੇਸ਼ ਮੰਤਰੀਆਂ ਦੀ ਬੈਠਕ ਲਈ ਅਟਲਾਂਟਾ ਪਹੁੰਚੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ

by Navjot
2 weeks ago
0

  ਅਟਲਾਂਟਾ, 30 ਅਕਤੂਬਰ (ਵਿਸ਼ਵ ਵਾਰਤਾ) ਵਿਦੇਸ਼ ਮੰਤਰੀ ਐਸ. ਜੈਸ਼ੰਕਰ ਸ਼ੁੱਕਰਵਾਰ ਨੂੰ ਅਟਲਾਂਟਾ ਪਹੁੰਚੇ। ਉਹ ਇੱਥੇ G20 ਦੇ ਵਿਦੇਸ਼ ਮੰਤਰੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 