ECI ਵੱਲੋਂ ਵੋਟਰ ਸਰਵਿਸ ਪੋਰਟਲ ਤੇ ਨਵੇਂ ਮਡਿਊਲ “ਬੁੱਕ ਏ ਕਾਲ ਵਿੱਦ ਬੀ ਐੱਲ ਓ” ਦੀ ਸ਼ੁਰੂਆਤ
ਚੰਡੀਗੜ੍ਹ, 19 ਫਰਵਰੀ (ਵਿਸ਼ਵ ਵਾਰਤਾ): ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਵੋਟਰ ਸਰਵਿਸ ਪੋਰਟਲ ਤੇ ਨਵੇਂ ਮਡਿਊਲ “ਬੁੱਕ ਏ ਕਾਲ ਵਿੱਦ ਬੀਐਲਓ” ਦੀ ਸ਼ੁਰੂਆਤ ਕੀਤੀ ਹੈ। ਇਸ ਰਾਹੀਂ ਆਮ ਨਾਗਰਿਕ ਵੋਟਰ ਸੂਚੀ ਸਬੰਧੀ ਆਪਣੇ ਮਸਲਿਆਂ ਦਾ ਹੱਲ ਬੂਥ ਲੈਵਲ ਅਫ਼ਸਰ ਪਾਸੋਂ ਪ੍ਰਾਪਤ ਕਰ ਸਕਦੇ ਹਨ।
ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਕੋਈ ਨਾਗਰਿਕ ਵੋਟਰ ਸਰਵਿਸ ਪੋਰਟਲ ਤੇ “ਬੁੱਕ ਏ ਕਾਲ ਵਿੱਦ ਬੀਐਲਓ” ਆਪਸ਼ਨ ਰਾਹੀਂ ਕਾਲ ਬੁੱਕ ਕਰੇਗਾ ਤਾਂ ਬੀਐਲਓ ਅਤੇ ਪ੍ਰਾਰਥੀ ਦੋਵਾਂ ਨੂੰ ਇੱਕ ਟੈਕਸਟ ਮੈਸਿਜ ਰਸੀਵ ਹੋਵੇਗਾ, ਜਿਸ ਉਪਰੰਤ ਬੀਐਲਓ ਪ੍ਰਾਰਥੀ ਨੂੰ ਫੋਨ ਕਰਕੇ ਉਸ ਦੀਆਂ ਸਮੱਸਿਆਵਾਂ ਦਾ ਹੱਲ ਕਰੇਗਾ।ਇਸ ਤੋਂ ਬਾਅਦ ਬੀਐਲਓ ਐਪ ਦੇ ਕਾਲ ਰਿਕਵੈਸਟ ਅਪਸ਼ਨ ਵਿੱਚ ਜਾ ਕੇ ਕੰਨਟੈਕਟਿਡ ਬਟਨ ਤੇ ਕਲਿੱਕ ਕਰਕੇ ਸਟੇਟਸ ਅਪਡੇਟ ਕਰੇਗਾ।
ਜੇਕਰ ਪ੍ਰਾਰਥੀ ਨੇ ਕਾਲ ਰਸੀਵ ਨਹੀਂ ਕੀਤੀ ਤਾਂ ਉਹ ਅਨਅਵੈਲੇਬਲ ਬਟਨ ਤੇ ਕਲਿੱਕ ਕਰੇਗਾ। ਉਹਨਾ ਦੱਸਿਆ ਕਿ ਬੀਐਲਓ ਵੱਲੋਂ ਰਿਸਪਾਂਸ ਕਰਨ ਮਗਰੋ ਈਸੀਆਈ ਨੈਟ ਤੇ ਰਿਪੋਰਟ ਅਪਡੇਟ ਹੋ ਜਾਵੇਗੀ ਅਤੇ ਉਸ ਦਾ ਇੱਕ ਮੈਸਿਜ ਸਬੰਧਤ ਪ੍ਰਾਰਥੀ ਨੂੰ ਵੀ ਜਾਵੇਗਾ। ਉਹਨਾ ਜਿਲ੍ਹਾ ਵਾਸੀਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਏ ਗਏ ਇਸ ਨਵੇਂ ਮਡਿਊਲ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਹਨਾ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ੋਸ਼ਲ ਮੀਡੀਆ ਪਲੇਟਫਾਰਮਾ ਨੂੰ ਫਾਲੋ ਕਰਨ ਦੀ ਅਪੀਲ ਕੀਤੀ ਤਾਂ ਜੋ ਉਹਨਾ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਗਤੀਵਿਧੀਆਂ ਦੀ ਜਾਣਕਾਰੀ ਮਿਲਦੀ ਰਹੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























