• Latest
  • Trending
Punjab : 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

Punjab : 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

9 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 minutes ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

19 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

29 minutes ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

37 minutes ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

45 minutes ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

47 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

53 minutes ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

1 hour ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

2 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

4 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

February 20, 2026
in ਖਬਰਾਂ, ਪੰਜਾਬ
Punjab : 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

Punjab : 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 20 ਫਰਵਰੀ (ਵਿਸ਼ਵ ਵਾਰਤਾ): ਪੰਜਾਬ ਦੇ ਸਿੱਖਿਆ ਸੁਧਾਰਾਂ ਦਾ ਲੜੀ ਵਿੱਚ ਇੱਕ ਹੋਰ ਮੀਲ ਪੱਥਰ ਸਥਾਪਤ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੀ ਸਰਕਾਰੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਇਸ ਦੇ ਸੁਧਾਰ ਸਬੰਧੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੀਤਾ ਕਲਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਸ. ਬੈਂਸ ਨੇ ਦੱਸਿਆ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ ਪੰਜਾਬ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਸੂਬੇ ਦੇ ਇਤਿਹਾਸ ਵਿੱਚ ਇੱਕ ਨਵਾਂ ਮਾਪਦੰਡ ਕਰਾਰ ਦਿੱਤਾ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਅਹੁਦਾ ਸੰਭਾਲਣ ਤੋਂ ਲੈ ਕੇ ਸੂਬੇ ਭਰ ਦੇ 2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਜ਼ਮੀਨੀ ਪੱਧਰ ਉਤੇ ਦੌਰਾ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਇਹ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸਿੱਖਿਆ ਮੰਤਰੀ ਨੇ ਸਿੱਖਿਆ ਪ੍ਰਣਾਲੀ ਦੀ ਇੰਨੇ ਵੱਡੇ ਪੱਧਰ ‘ਤੇ ਜ਼ਮੀਨੀ ਪੱਧਰ ‘ਤੇ ਸਮੀਖਿਆ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਮੈਂ ਪਠਾਨਕੋਟ ਤੋਂ ਫਾਜ਼ਿਲਕਾ, ਫਿਰੋਜ਼ਪੁਰ ਤੋਂ ਮੋਹਾਲੀ ਤੱਕ ਕੋਈ ਜ਼ਿਲ੍ਹਾ ਨਹੀਂ ਛੱਡਿਆ ਹੈ, ਜੋ ਕਿ ਸੂਬੇ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਮੇਰੇ ਜਨੂੰਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਤਕਰੀਬਨ 20,000 ਸਕੂਲ ਹਨ, ਜਿਨ੍ਹਾਂ ਦੇ ਜ਼ਮੀਨੀ ਪੱਧਰ ‘ਤੇ ਨਿਰੀਖਣ ਲਈ ਮੈਂ ਇੱਕ ਮਿਸ਼ਨ ‘ਤੇ ਹਾਂ।

ਸਟਾਫ਼ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਵਿੱਚ ਸਿੱਖਿਆ ਅਤੇ ਪ੍ਰਬੰਧਨ ਦੇ ਮਿਆਰਾਂ ਦੀ ਸਮੀਖਿਆ ਕੀਤੀ ਅਤੇ ‘ਸਮਰੱਥ’ ਪ੍ਰੋਗਰਾਮ, ਜੋ ਪ੍ਰਾਇਮਰੀ ਕਲਾਸਾਂ ਵਿੱਚ ਪੜ੍ਹਾਈ-ਲਿਖਾਈ ਸਬੰਧੀ ਦਰਪੇਸ਼ ਸਮੱਸਿਆਵਾਂ ਦੇ ਹੱਲ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇੱਕ ਪ੍ਰਮੁੱਖ ਪਹਿਲਕਦਮੀ ਹੈ, ਦੀ ਪ੍ਰਗਤੀ ਦਾ ਮੁਲਾਂਕਣ ਵੀ ਕੀਤਾ।

ਉਨ੍ਹਾਂ ਨੇ ਆਪਣੇ ਅਹੁਦਾ ਸੰਭਾਲਣ ਸਮੇਂ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਦੇ ਹਾਲਾਤਾਂ ਨੂੰ ਚੇਤੇ ਕਰਦਿਆਂ ਕਿਹਾ ਕਿ ਪ੍ਰਾਇਮਰੀ ਪੱਧਰ ‘ਤੇ ਵੱਡੀ ਗਿਣਤੀ ਬੱਚੇ ਪੜ੍ਹਨ ਜਾਂ ਲਿਖਣ ਵਿੱਚ ਅਸਮਰੱਥ ਸਨ। ਸਿੱਖਣ ਦੇ ਪਾੜੇ ਨੂੰ ਪੂਰਨ ਵਿੱਚ ਇਸ ਪਹਿਲਕਦਮੀ ਦੇ ਉਸਾਰੂ ਪ੍ਰਭਾਵ ਨੂੰ ਉਜਾਗਰ ਕਰਦਿਆਂ ਉਹ ਜਦੋਂ ਅਜਿਹੇ ਬੱਚਿਆਂ, ਜੋ ਅੱਖਰਾਂ ਦੀ ਪਛਾਣ ਕਰਨ ‘ਚ ਜੱਦੋ-ਜਹਿਦ ਤੋਂ ਲੈ ਕੇ ਹੁਣ ਸ਼ਬਦਾਂ ਅਤੇ ਵਾਕਾਂ ਨੂੰ ਭਰੋਸੇ ਨਾਲ ਪੜ੍ਹਨ ਤੱਕ ਤਰੱਕੀ ਕਰ ਚੁੱਕੇ ਹਨ, ਨਾਲ ਗੱਲਬਾਤ ਕਰਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਸੰਤੁਸ਼ਟੀ ਹੁੰਦੀ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਮਰੱਥ’ ਪ੍ਰੋਗਰਾਮ ਰਾਹੀਂ ਅਸੀਂ ਅਜਿਹੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ‘ਤੇ ਕੰਮ ਕੀਤਾ। ਉਨ੍ਹਾ ਕਿਹਾ ਕਿ ਬੱਚਿਆਂ ਨੂੰ ਚੰਗੀ ਤਰ੍ਹਾਂ ਪੜ੍ਹਾਉਣ ਵਾਲੇ ਅਧਿਆਪਕ ਸ਼ਾਨਦਾਰ ਨਤੀਜੇ ਦੇ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਸਿੱਖਿਆ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਨਾਕਾਮ ਰਹਿਣ ਵਾਲੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸੁਰੱਖਿਤ ਅਤੇ ਅਨੁਕੂਲ ਸਿੱਖਿਆ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਕਦਮਾਂ ‘ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 500 ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਵਾਲੇ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਤਾਇਨਾਤ ਕੀਤੇ ਗਏ ਹਨ।

ਇਹ ਆਖਦਿਆਂ ਕਿ ਗਲਤ ਚੀਜ਼ਾਂ ਬਹੁਤ ਜਲਦੀ ਵਾਇਰਲ ਹੋ ਜਾਂਦੀਆਂ ਹਨ, ਬੈਂਸ ਨੇ ਜਨਤਾ ਅਤੇ ਮੀਡੀਆ ਨੂੰ ਮਿਹਨਤੀ ਅਤੇ ਕੁਸ਼ਲ ਅਧਿਆਪਕਾਂ ਦੇ ਚੰਗੇ ਕੰਮਾਂ ਨੂੰ ਵੀ ਸਾਂਝਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਝੀਤਾ ਕਲਾਂ ਵਰਗੇ ਸਕੂਲਾਂ ਦੀ ਚੰਗੀ ਕਾਰਗੁਜ਼ਾਰੀ ਨੂੰ ਵੱਧ ਤੋਂ ਵੱਧ ਦਿਖਾਇਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਇਸ ਸਕੂਲ ਦੇ ਕੈਂਪਸ ਅਤੇ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸਕੂਲ ਸ਼ਾਨਦਾਰ ਨਤੀਜੇ ਦੇ ਰਿਹਾ ਹੈ ਅਤੇ ਇਥੋਂ ਦੇ ਇੱਕ ਵਿਦਿਆਰਥੀ ਨੇ ਜੇਈਈ ਵੀ ਪਾਸ ਕੀਤਾ ਹੈ।

ਵਿਦਿਆਰਥੀਆਂ ਦੀ ਹਾਲੀਆ ਪ੍ਰੀਖਿਆ ਕਾਰਗੁਜ਼ਾਰੀ ਅਤੇ ਸਕੂਲ ਵਿੱਚ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਕਾਰਜਾਂ ਦੀ ਸ਼ਲਾਘਾ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਭਗਵੰਤ ਮਾਨ ਸਰਕਾਰ ਦੀ ਸਰਕਾਰੀ ਸਕੂਲਾਂ ਵਿੱਚ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਦੀ ਰਫ਼ਤਾਰ ਨੂੰ ਕਾਇਮ ਰੱਖਣ ਲਈ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

Breaking: ਮਮਤਾ ਬੈਨਰਜੀ ‘ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼

by Ranjit Singh
4 weeks ago
0

Breaking: ਮਮਤਾ ਬੈਨਰਜੀ 'ਤੇ ਚਾਕੂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੋਲਕਾਤਾ, 14 ਅਕਤੂਬਰ (ਵਿਸ਼ਵ ਵਾਰਤਾ): ਮੰਗਲਵਾਰ ਸ਼ਾਮ ਨੂੰ ਇੱਕ ਔਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 