Haryana ਮੁੱਖ ਮੰਤਰੀ ਸੈਣੀ ਦੇ ਅੰਮ੍ਰਿਤਸਰ ਦੌਰੇ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਜ਼ਬਰਦਸਤ ਵਿਰੋਧ
– AAP ਵਿਧਾਇਕਾਂ ਨੇ ਕਾਲੀਆਂ ਪੱਟੀਆਂ ਬੰਨ ਕੇ ਕੀਤਾ ਪ੍ਰਦਰਸ਼ਨ
ਚੰਡੀਗੜ੍ਹ, 21 ਫਰਵਰੀ 2026 (ਵਿਸ਼ਵ ਵਾਰਤਾ) – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਅੰਮ੍ਰਿਤਸਰ ਦੇ ਦੌਰੇ ’ਤੇ ਰਹੇ, ਜਿੱਥੇ ਉਹ ਇੱਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਅੰਮ੍ਰਿਤਸਰ ਪਹੁੰਚਣ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਸਿਰਾਂ ’ਤੇ ਕਾਲੀਆਂ ਪੱਟੀਆਂ ਬੰਨ ਕੇ ਤੇਜ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ।
ਆਪ ਆਗੂਆਂ ਨੇ ਨਾਇਬ ਸਿੰਘ ਸੈਣੀ ਦੇ ਕਾਫਲੇ ਦੇ ਸਾਹਮਣੇ “ਕੇਂਦਰ ਸਰਕਾਰ ਮੁਰਦਾਬਾਦ” ਅਤੇ “ਭਾਜਪਾ ਸਰਕਾਰ ਮੁਰਦਾਬਾਦ” ਦੇ ਨਾਅਰੇ ਲਗਾ ਕੇ ਆਪਣਾ ਰੋਸ ਦਰਜ ਕਰਵਾਇਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ ਲਗਾਤਾਰ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀ ਹੈ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੇ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਜੀਵਨ ਜੋਤ ਕੌਰ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਨਾਇਬ ਸਿੰਘ ਸੈਣੀ ਕਿਸ ਮੂੰਹ ਨਾਲ ਪੰਜਾਬ ਆ ਰਹੇ ਹਨ, ਜਦੋਂ ਕੇਂਦਰ ਸਰਕਾਰ ਨੇ ਪੰਜਾਬ ਦਾ ਆਰ.ਡੀ.ਐਫ. ਫੰਡ ਰੋਕ ਕੇ ਰੱਖਿਆ ਹੋਇਆ ਹੈ।
ਆਪ ਆਗੂਆਂ ਨੇ ਦੋਸ਼ ਲਗਾਇਆ ਕਿ ਆਰ.ਡੀ.ਐਫ. ਫੰਡ ਰੋਕਣ ਦਾ ਮਕਸਦ ਪੰਜਾਬ ਦੇ ਪਿੰਡਾਂ ਦੇ ਵਿਕਾਸ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਇਹ ਨੀਤੀ ਪੰਜਾਬ ਵਿਰੋਧੀ ਹੈ ਅਤੇ ਆਮ ਆਦਮੀ ਪਾਰਟੀ ਇਸ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਕਦੇ ਬਰਦਾਸ਼ਤ ਨਹੀਂ ਕਰੇਗੀ। ਆਪ ਨੇਤਾ ਨੇ ਸਾਫ਼ ਕੀਤਾ ਕਿ ਜਦੋਂ ਤੱਕ ਪੰਜਾਬ ਦੇ ਹੱਕਾਂ ਦੀ ਰੱਖਿਆ ਨਹੀਂ ਹੁੰਦੀ, ਤਦ ਤੱਕ ਕੇਂਦਰ ਸਰਕਾਰ ਅਤੇ ਭਾਜਪਾ ਦੇ ਆਗੂਆਂ ਵਿਰੁੱਧ ਵਿਰੋਧ ਜਾਰੀ ਰਹੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























