• Latest
  • Trending
PUNJAB: ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ – ਹਰਪਾਲ ਸਿੰਘ ਚੀਮਾ

PUNJAB: ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ – ਹਰਪਾਲ ਸਿੰਘ ਚੀਮਾ

4 months ago
ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

22 minutes ago
ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

38 minutes ago
ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

46 minutes ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

46 minutes ago
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

50 minutes ago
ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

ਨਸ਼ਾ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਪੰਜਾਬ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮੇ’ ਵਜੋਂ ਕੀਤਾ ਸਨਮਾਨਿਤ

56 minutes ago
SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

SIR-2026 ਤਹਿਤ ਬੀ.ਐਲ.ਓ ਨੇ ਜੁੜਵੇਂ ਭਰਾਵਾਂ ਸੋਹਣੇ ਅਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ

1 hour ago
ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

ਜੁਲਾਈ ਮਹੀਨੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਦੇਖੋ ਪੂਰੀ ਸੂਚੀ

2 hours ago
ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

ਤਿੰਨ ਦਿਨਾਂ ਦੇ ਦੌਰੇ ‘ਤੇ ਸੇਸ਼ੇਲਸ ਪਹੁੰਚੇ ਪ੍ਰਧਾਨ ਮੰਤਰੀ ਮੋਦੀ

2 hours ago
ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

ਮਹਾਰਾਸ਼ਟਰ ‘ਚ TET ਦਾ ਪੇਪਰ ਲੀਕ, ਭਲਕੇ ਹੋਣ ਵਾਲੀ ਪ੍ਰੀਖਿਆ ਮੁਲਤਵੀ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

4 hours ago
Hindi News
English News
Saturday, June 27, 2026
No Result
View All Result
41 °c
Chandigarh
39 ° Sun
38 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਭਗਵੰਤ ਮਾਨ ਸਰਕਾਰ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਲੜਕੀਆਂ ਦੇ ਹੋਸਟਲ ਨਿਰਮਾਣ ਦੀ ਸ਼ੁਰੂਆਤ – ਹਰਪਾਲ ਸਿੰਘ ਚੀਮਾ

 122 ਬਿਸਤਰਿਆਂ ਵਾਲਾ ਹੋਸਟਲ 6 ਮਹੀਨਿਆਂ ਵਿੱਚ ਹੋਵੇਗਾ ਮੁਕੰਮਲ, 13 ਲੱਖ ਰੁਪਏ ਦੀ ਡਿਜੀਟਲ ਲਾਇਬ੍ਰੇਰੀ ਦਾ ਵੀ ਕੀਤੀ ਜਾਵੇਗਾ ਸਥਾਪਿਤ: ਹਰਪਾਲ ਸਿੰਘ ਚੀਮਾ

February 21, 2026
in ਖਬਰਾਂ, ਪੰਜਾਬ

 4 ਸਾਲਾਂ ਵਿੱਚ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਘਟਿਆ: ਹਰਪਾਲ ਸਿੰਘ ਚੀਮਾ

 ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ, ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਮੁਹਿੰਮ ਤੇਜ਼: ਹਰਪਾਲ ਸਿੰਘ ਚੀਮਾ

ਮਾਨਸਾ, 21 ਫਰਵਰੀ 2026 (ਵਿਸ਼ਵ ਵਾਰਤਾ):- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਵਿਖੇ ਲੜਕੀਆਂ ਦੇ ਨਵੇਂ ਹੋਸਟਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਉਚੇਰੀ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਆਉਣ ਵਾਲੀਆਂ ਧੀਆਂ ਲਈ ਸੁਰੱਖਿਅਤ ਅਤੇ ਮਿਆਰੀ ਸਿੱਖਿਆ ਸਹੂਲਤਾਂ ਯਕੀਨੀ ਬਣਾਉਣ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਲਗਭਗ 10 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਬਣਨ ਵਾਲੇ ਇਸ ਗਰਲਜ਼ ਹੋਸਟਲ ਦਾ ਨਿਰਮਾਣ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਹ ਸਹੂਲਤ ਉਨ੍ਹਾਂ ਵਿਦਿਆਰਥਣਾਂ ਨੂੰ ਵੱਡੀ ਰਾਹਤ ਦੇਵੇਗੀ ਜੋ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪੜ੍ਹਾਈ ਲਈ ਆਉਂਦੀਆਂ ਹਨ।” 

ਉਨ੍ਹਾਂਅੱਗੇ ਐਲਾਨ ਕੀਤਾ, “ਕਾਲਜ ਵਿੱਚ 13 ਲੱਖ ਰੁਪਏ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਡਿਜੀਟਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ। ਇਹ ਡਿਜੀਟਲ ਲਾਇਬ੍ਰੇਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਸਹਾਈ ਹੋਵੇਗੀ।”

ਸੂਬੇ ਦੇ ਵਿਆਪਕ ਵਿਕਾਸ ਦੇ ਏਜੰਡੇ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਾਰੇ ਖੇਤਰਾਂ ਵਿੱਚ ਸਰਬਪੱਖੀ ਵਿਕਾਸ ਦਾ ਗਵਾਹ ਬਣ ਰਿਹਾ ਹੈ।”
ਆਪਣੀ ਪਿਛਲੀ ਫੇਰੀ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ, “ਮੇਰੀ ਪਿਛਲੀ ਫੇਰੀ ਦੌਰਾਨ ਵਿਦਿਆਰਥਣਾਂ ਨੇ ਰਿਹਾਇਸ਼ੀ ਸਹੂਲਤਾਂ ਦੀ ਘਾਟ ਕਾਰਨ ਆ ਰਹੀਆਂ ਮੁਸ਼ਕਿਲਾਂ ਬਾਰੇ ਦੱਸਿਆ ਸੀ। ਉਨ੍ਹਾਂ ਦੀਆਂ ਚਿੰਤਾਵਾਂ ਦਾ ਤੁਰੰਤ ਨੋਟਿਸ ਲੈਂਦਿਆਂ ਅਸੀਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਅਤੇ ਪੀ.ਐਮ-ਊਸ਼ਾ ਸਕੀਮ ਤਹਿਤ ਇਸ ਕਰੋੜਾਂ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।” ਉਨ੍ਹਾਂ ਕਿਹਾ, “ਹੋਸਟਲ ਵਿੱਚ 122 ਵਿਦਿਆਰਥਣਾਂ ਦੇ ਰਹਿਣ ਲਈ ਕਮਰੇ ਹੋਣਗੇ, ਜੋ ਸਾਡੀਆਂ ਧੀਆਂ ਲਈ ਇੱਕ ਸੁਰੱਖਿਅਤ ਅਤੇ ਸਹਾਇਕ ਮਾਹੌਲ ਯਕੀਨੀ ਬਣਾਉਣਗੇ।”

ਰੁਜ਼ਗਾਰ ਦੇ ਮੋਰਚੇ ‘ਤੇ ਪੰਜਾਬ ਸਰਕਾਰ ਦੇ ਰਿਕਾਰਡ ਬਾਰੇ ਦੱਸਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਪਾਰਦਰਸ਼ੀ ਅਤੇ ਯੋਗਤਾ ਅਧਾਰਤ ਭਰਤੀਆਂ ਨੇ ਜਨਤਾ ਦਾ ਵਿਸ਼ਵਾਸ ਬਹਾਲ ਕੀਤਾ ਹੈ ਅਤੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਵਿੱਚ ਸਪੱਸ਼ਟ ਗਿਰਾਵਟ ਆਈ ਹੈ।”

ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਬਾਰੇ ਸਰਕਾਰ ਦੇ ਸਖ਼ਤ ਰੁਖ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਮੈਂ ਇਹ ਸਪੱਸ਼ਟ ਕਰ ਦੇਣਾ ਚਾਹੁੰਦਾ ਹਾਂ ਕਿ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।”

ਇਸ ਮੌਕੇ ਮਾਨਸਾ ਦੇ ਵਿਧਾਇਕ ਡਾ: ਵਿਜੇ ਸਿੰਗਲਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ, “ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਇਸ ਅਹਿਮ ਬੁਨਿਆਦੀ ਢਾਂਚੇ ਲਈ ਧੰਨਵਾਦ ਕਰਦਾ ਹਾਂ, ਜਿਸ ਨਾਲ ਇਸ ਖੇਤਰ ਦੀਆਂ ਵਿਦਿਆਰਥਣਾਂ ਨੂੰ ਬਹੁਤ ਫਾਇਦਾ ਹੋਵੇਗਾ।”

ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਦੇ ਪ੍ਰਿੰਸੀਪਲ ਡਾ: ਬਰਿੰਦਰ ਕੌਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ (ਸੀ.ਸੀ.) ਡਾ: ਅਮਰ ਇੰਦਰ ਸਿੰਘ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਨ੍ਹਾਂ ਨੇ ਵਿਦਿਅਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਦੇ ਲਗਾਤਾਰ ਸਹਿਯੋਗ ਦੀ ਸ਼ਲਾਘਾ ਕੀਤੀ।

ਆਪਣੀ ਫੇਰੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਂਪਸ ਵਿੱਚ ਕਿੱਕਬਾਕਸਿੰਗ ਦੇ ਮੈਚ ਵੀ ਦੇਖੇ, ਖਿਡਾਰੀਆਂ ਦੀ ਲਗਨ ਅਤੇ ਅਨੁਸ਼ਾਸਨ ਲਈ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰਾਂ ਵੀ ਖਿਚਵਾਈਆਂ।

ਇਸ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਡਾਇਰੈਕਟਰ ਅਮਨ ਮਿੱਤਲ, ਐਸ.ਡੀ.ਐਮ ਕਾਲਾ ਰਾਮ ਕਾਂਸਲ, ਨਗਰ ਕੌਂਸਲ ਪ੍ਰਧਾਨ ਸੁਨੀਲ ਕੁਮਾਰ ਨੀਨੂ ਅਤੇ ਕਈ ਹੋਰ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਖਸੀਅਤਾਂ ਹਾਜ਼ਰ ਸਨ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ

by Ankit
June 27, 2026
0

ਵਿਧਾਇਕ ਕੁਲਵੰਤ ਸਿੰਘ ਵੱਲੋਂ 48.50 ਲੱਖ ਰੁਪਏ ਦੀ ਲਾਗਤ ਨਾਲ ਸੁਹਾਣਾ ਕੈਨਾਲ ਵਾਟਰ ਰਾਈਜ਼ਿੰਗ ਮੇਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੰਮ...

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ‘ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ

by Jaspreet Kaur
June 27, 2026
0

ਪੰਜਾਬ 'ਚ 29 ਜੂਨ ਨੂੰ ਸਰਕਾਰੀ ਛੁੱਟੀ ਦਾ ਐਲਾਨ ਚੰਡੀਗੜ੍ਹ, 27 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ 29 ਜੂਨ ਸੋਮਵਾਰ...

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ

by Ankit
June 27, 2026
0

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵੱਲੋਂ ਸੈਕਟਰ-71, ਮੋਹਾਲੀ ਵਿਖੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ (ਸਤੀਸ਼ ਕੁਮਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ

by Ankit
June 27, 2026
0

ਹੇਮਕੁੰਟ ਸਾਹਿਬ ਯਾਤਰਾ ਦੌਰਾਨ ਸ਼ਾਂਤੀ ਤੇ ਸਹਿਯੋਗ ਬਣਾਈ ਰੱਖਣਾ ਸਮੇਂ ਦੀ ਲੋੜ: ਹਰਮੀਤ ਸਿੰਘ ਕਾਲਕਾ ਨਵੀਂ ਦਿੱਲੀ 27 ਜੂਨ, 2026...

Most Popular

G7 Summit ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

G7 Summit ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

by Jaspreet Kaur
2 weeks ago
0

G7 Summit ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ ਨਵੀ ਦਿੱਲੀ, 16 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 