T20 : ਮੀਂਹ ਨੇ ਫੇਰਿਆ ਉਮੀਦਾਂ ‘ਤੇ ਪਾਣੀ! ਪਾਕਿਸਤਾਨ-ਨਿਊਜ਼ੀਲੈਂਡ ਮੈਚ ਰੱਦ
ਨਵੀ ਦਿੱਲੀ, 21 ਫਰਵਰੀ 2026 (ਵਿਸ਼ਵ ਵਾਰਤਾ): ਟੀ-20 ਵਿਸ਼ਵ ਕੱਪ 2026 ਦੇ ਸੁਪਰ-8 ਪੜਾਅ ਦੀ ਸ਼ੁਰੂਆਤ ਦਾ ਮਜ਼ਾ ਮੀਂਹ ਨੇ ਕਿਰਕਿਰਾ ਕਰ ਦਿੱਤਾ। ਸ਼ਨੀਵਾਰ ਨੂੰ ਟੂਰਨਾਮੈਂਟ ਦੇ ਦੂਜੇ ਪੜਾਅ ਦਾ ਪਹਿਲਾ ਮੁਕਾਬਲਾ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਕੋਲੰਬੋ ਵਿੱਚ ਖੇਡਿਆ ਜਾਣਾ ਸੀ, ਪਰ ਭਾਰੀ ਮੀਂਹ ਕਾਰਨ ਇਹ ਮੈਚ ਇੱਕ ਵੀ ਗੇਂਦ ਸੁੱਟੇ ਬਿਨਾਂ ਰੱਦ ਕਰ ਦਿੱਤਾ ਗਿਆ।

ਪਾਕਿਸਤਾਨ ਦੇ ਕਪਤਾਨ ਸਲਮਾਨ ਆਗਾ ਨੇ ਸ਼ਨੀਵਾਰ ਸ਼ਾਮ 6:30 ਵਜੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਹਾਲਾਂਕਿ, ਮੈਚ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੀਂਹ ਆ ਗਿਆ। ਲਗਾਤਾਰ ਪੈ ਰਹੇ ਮੀਂਹ ਦੌਰਾਨ ਵੀ ਪ੍ਰਸ਼ੰਸਕਾਂ ਨੂੰ ਉਮੀਦ ਸੀ ਕਿ ਸ਼ਾਇਦ 5-5 ਓਵਰਾਂ ਦੀ ਖੇਡ ਦੇਖਣ ਨੂੰ ਮਿਲ ਜਾਵੇਗੀ, ਪਰ ਲਗਾਤਾਰ ਮੀਂਹ ਕਾਰਨ ਅੰਪਾਇਰਾਂ ਨੂੰ ਮੈਚ ਰੱਦ ਕਰਨ ਦਾ ਫੈਸਲਾ ਲੈਣਾ ਪਿਆ। ਮੈਚ ਰੱਦ ਹੋਣ ਕਾਰਨ ਦੋਵਾਂ ਟੀਮਾਂ ਨੂੰ ਇੱਕ-ਇੱਕ ਅੰਕ (1-1 point) ਦਿੱਤਾ ਗਿਆ ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























