Punjab Breaking: ਚੈਕ ਪੋਸਟ ‘ਤੇ ਤਾਇਨਾਤ 2 ਪੁਲਿਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ ‘ਚ ਗੋਲੀਆਂ ਲੱਗਣ ਕਾਰਨ ਮੌਤ
ਚੰਡੀਗੜ੍ਹ, 22 ਫਰਵਰੀ 2026 (ਵਿਸ਼ਵ ਵਾਰਤਾ) – ਦੀਨਾਨਗਰ ‘ਚ ਦੋਰਾਂਗਲਾ ਥਾਣੇ ਦੇ ਅਧੀਨ ਆਉਂਦੇ ਪਿੰਡ ਆਦੀਆ ਨੇੜੇ ਇੱਕ ਚੈਕ ਪੋਸਟ ‘ਚ ਦੋ ਪੁਲਿਸ ਕਰਮਚਾਰੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੋਵਾਂ ਪੁਲਿਸ ਮੁਲਾਜ਼ਮਾਂ ਦੀਆਂ ਸ਼ੱਕੀ ਹਾਲਾਤਾਂ ‘ਚ ਲਾਸ਼ਾਂ ਚੈਕ ਪੋਸਟ ਦੇ ਅੰਦਰੋਂ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਕ ਦੋਵੇਂ ਮੁਲਾਜ਼ਮ ਡਿਊਟੀ ‘ਤੇ ਤਾਇਨਾਤ ਸਨ ਅਤੇ ਦੋਵਾਂ ਮ੍ਰਿਤਕਾਂ ਦੀ ਪਹਿਚਾਣ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਅਤੇ ਏ.ਐਸ.ਆਈ. ਗੁਰਨਾਮ ਸਿੰਘ ਵਜੋਂ ਹੋਈ ਹੈ।
ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਗੁਰਦਾਸਪੁਰ ਐਸ.ਐਸ.ਪੀ. ਅਦਿੱਤਿਆ ਮੌਕੇ ‘ਤੇ ਪਹੁੰਚ ਗਏ ਹਨ ਅਤੇ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵਾਂ ਮੁਲਾਜ਼ਮਾਂ ਨੂੰ ਸ਼ੱਕੀ ਹਾਲਾਤਾਂ ‘ਚ ਗੋਲੀਆਂ ਲੱਗੀਆਂ ਹਨ। ਫਿਲਹਾਲ ਮੌਤ ਦੇ ਅਸਲ ਕਾਰਨਾਂ ਬਾਰੇ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























