T-20 ਵਰਲਡ ਕੱਪ ਦਾ ਦੂਜਾ ਸੁਪਰ-8 ਮੈਚ: ਇੰਗਲੈਂਡ ਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ
– ਇੰਗਲੈਂਡ ਨੇ ਦਿੱਤਾ ਇੰਨ੍ਹੀਆਂ ਦੌੜਾਂ ਦਾ ਟੀਚਾ
ਨਵੀ ਦਿੱਲੀ, 22 ਫਰਵਰੀ 2026 (ਵਿਸ਼ਵ ਵਾਰਤਾ) – ਟੀ-20 ਵਿਸ਼ਵ ਕੱਪ ਵਿੱਚ ਐਤਵਾਰ ਨੂੰ ਦੋ ਮੁਕਾਬਲੇ ਹਨ। ਐਤਵਾਰ ਦਾ ਪਹਿਲਾ ਮੈਚ ਇੰਗਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਜਾਰੀ ਹੈ। ਸੁਪਰ-8 ਦਾ ਇਹ ਮੁਕਾਬਲਾ ਪੱਲੇਕੇਲੇ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਕੈਂਡੀ ਦੇ ਪੱਲੇਕੇਲੇ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਇੰਗਲੈਂਡ ਨੇ ਟੀ-20 ਵਰਲਡ ਕੱਪ ਦੇ ਦੂਜੇ ਸੁਪਰ-8 ਮੈਚ ਵਿੱਚ ਸ਼੍ਰੀਲੰਕਾ ਨੂੰ 147 ਦੌੜਾਂ ਦਾ ਟੀਚਾ ਦਿੱਤਾ ਹੈ। ਇੰਗਲੈਂਡ ਨੇ 20 ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 146 ਦੌੜਾਂ ਬਣਾਈਆਂ।

ਓਪਨਰ ਫਿਲ ਸਾਲਟ ਨੇ 40 ਗੇਂਦਾਂ ਵਿੱਚ 62 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਪਾਰੀ ਵਿੱਚ 4 ਚੌਕੇ ਅਤੇ 2 ਛੱਕੇ ਸ਼ਾਮਲ ਸਨ। ਸਾਲਟ ਨੇ 155.00 ਦੀ ਸਟ੍ਰਾਈਕ ਰੇਟ ਨਾਲ ਦੌੜਾਂ ਬਣਾਈਆਂ। ਵਿਲ ਜੈਕਸ ਨੇ 21 ਦੌੜਾਂ ਦਾ ਯੋਗਦਾਨ ਪਾਇਆ। ਬਾਕੀ ਬੱਲੇਬਾਜ਼ 20 ਦੌੜਾਂ ਦਾ ਅੰਕੜਾ ਵੀ ਪਾਰ ਨਹੀਂ ਕਰ ਸਕੇ।
ਸ਼੍ਰੀਲੰਕਾ:
ਪਥੁਮ ਨਿਸਾਂਕਾ, ਕਾਮਿਲ ਮਿਸ਼ਾਰਾ, ਕੁਸਲ ਮੈਂਡਿਸ, ਪਵਨ ਰਤਨਾਇਕਾ, ਦਾਸੁਨ ਸ਼ਨਾਕਾ (ਕਪਤਾਨ), ਕਾਮਿੰਡੂ ਮੈਂਡਿਸ, ਦੁਨਿਥ ਵੇਲਾਲਾਗੇ, ਦੁਸ਼ਾਨ ਹੇਮੰਥਾ, ਮਹੀਸ਼ ਤੀਕਸ਼ਣਾ, ਦੁਸ਼ਮੰਥਾ ਚਮੀਰਾ, ਦਿਲਸ਼ਾਨ ਮਦੁਸ਼ੰਕਾ।
ਇੰਗਲੈਂਡ: ਫਿਲ ਸਾਲਟ, ਜੋਸ ਬਟਲਰ (ਵਿਕਟਕੀਪਰ), ਜੈਕਬ ਬੈਥਲ, ਟੌਮ ਬੈਂਟਨ, ਹੈਰੀ ਬਰੂਕ (ਕਪਤਾਨ), ਸੈਮ ਕਰਨ, ਵਿਲ ਜੈਕਸ, ਲਿਆਮ ਡੌਸਨ, ਜੈਮੀ ਓਵਰਟਨ, ਜੋਫਰਾ ਆਰਚਰ ਅਤੇ ਆਦਿਲ ਰਾਸ਼ਿਦ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























