T20 World Cup 2026: ਭਾਰਤ ਅਤੇ ਸਾਊਥ ਅਫਰੀਕਾ ਵਿਚਾਲੇ ਮੁਕਾਬਲਾ; ਦੱਖਣੀ ਅਫਰੀਕਾ ਨੇ ਜਿੱਤਿਆ ਟਾਸ
ਸਾਊਥ ਅਫਰੀਕਾ ਨੇ ਟੀਮ ‘ਚ ਕੀਤੇ 4 ਵੱਡੇ ਬਦਲਾਅ
ਨਵੀ ਦਿੱਲੀ, 22 ਫਰਵਰੀ 2026 (ਵਿਸ਼ਵ ਵਾਰਤਾ) – ਆਈਸੀਸੀ ਟੀ-20 ਵਰਲਡ ਕੱਪ 2026 ਵਿੱਚ ਸੁਪਰ-8 ਦਾ ਸਭ ਤੋਂ ਵੱਡਾ ਮੁਕਾਬਲਾ, ਜਿਸਦਾ ਪ੍ਰਸ਼ੰਸਕਾਂ ਨੂੰ ਬਹੁਤ ਬੇਸਬਰੀ ਨਾਲ ਇੰਤਜ਼ਾਰ ਸੀ, ਉਹ ਭਾਰਤ ਅਤੇ ਸਾਊਥ ਅਫਰੀਕਾ ਦੀ ਟੀਮ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ।
ਇਸ ਮੈਚ ਵਿੱਚ ਸਾਊਥ ਅਫਰੀਕਾ ਦੀ ਟੀਮ ਦੇ ਕਪਤਾਨ ਏਡਨ ਮਾਰਕਰਮ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਹੈ। ਉੱਥੇ ਹੀ ਟੀਮ ਇੰਡੀਆ ਦੀ ਪਲੇਇੰਗ-11 ਵਿੱਚ ਬਦਲਾਅ ਦੀ ਉਮੀਦ ਕੀਤੀ ਜਾ ਰਹੀ ਸੀ, ਪਰ ਟਾਸ ਦੇ ਸਮੇਂ ਕਪਤਾਨ ਸੂਰਿਆਕੁਮਾਰ ਯਾਦਵ ਨੇ ਜਾਣਕਾਰੀ ਦਿੱਤੀ ਕਿ ਉਪ-ਕਪਤਾਨ ਅਕਸ਼ਰ ਪਟੇਲ ਇਸ ਮੈਚ ਵਿੱਚ ਵੀ ਨਹੀਂ ਖੇਡ ਰਹੇ ਹਨ।
ਭਾਰਤ ਦੇ ਖ਼ਿਲਾਫ਼ ਸਾਊਥ ਅਫਰੀਕਾ ਨੇ ਪਿਛਲੇ ਮੈਚ ਦੀ ਪਲੇਇੰਗ-11 ਵਿੱਚ 4 ਬਦਲਾਅ ਕੀਤੇ ਹਨ। ਟੀਮ ਵਿੱਚ ਜੇਸਨ ਸਮਿਥ, ਜੌਰਜ ਲਿੰਡੇ, ਐਨਰਿਕ ਨੌਰਤੀਆ ਅਤੇ ਕੁਵੇਨਾ ਮਫਾਕਾ ਦੀ ਥਾਂ ਕੇਸ਼ਵ ਮਹਾਰਾਜ, ਲੁੰਗੀ ਐਨਗਿਡੀ, ਮਾਰਕੋ ਯਾਨਸਨ ਅਤੇ ਡੇਵਿਡ ਮਿਲਰ ਨੂੰ ਜਗ੍ਹਾ ਮਿਲੀ ਹੈ। ਭਾਰਤੀ ਟੀਮ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਸਾਊਥ ਅਫਰੀਕਾ (ਪਲੇਇੰਗ-11):
ਏਡਨ ਮਾਰਕਰਮ (ਕਪਤਾਨ), ਕਵਿੰਟਨ ਡੀ ਕੌਕ (ਵਿਕਟਕੀਪਰ), ਰਿਆਨ ਰਿਕੇਲਟਨ, ਡੇਵਾਲਡ ਬ੍ਰੇਵਿਸ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਯਾਨਸਨ, ਕੋਰਬਿਨ ਬੌਸ਼, ਕੇਸ਼ਵ ਮਹਾਰਾਜ, ਕਾਗੀਸੋ ਰਬਾਡਾ, ਲੁੰਗੀ ਐਨਗਿਡੀ।
ਭਾਰਤ (ਪਲੇਇੰਗ-11):
ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ, ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਹਾਰਦਿਕ ਪੰਡਿਆ, ਸ਼ਿਵਮ ਦੂਬੇ, ਰਿੰਕੂ ਸਿੰਘ, ਵਾਸ਼ਿੰਗਟਨ ਸੁੰਦਰ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















