T20 ਵਿਸ਼ਵ ਕੱਪ: ਭਾਰਤ ਅਤੇ ਸਾਊਥ ਅਫਰੀਕਾ ਵਿਚਾਲੇ ਮੁਕਾਬਲਾ ਜਾਰੀ
ਡੇਵਿਡ ਮਿਲਰ ਨੇ ਲਗਾਇਆ ਸ਼ਾਨਦਾਰ ਅਰਧ ਸੈਂਕੜਾ; ਦੱਖਣੀ ਅਫਰੀਕਾ ਨੇ ਭਾਰਤ ਨੂੰ ਦਿੱਤਾ ਇੰਨ੍ਹੀਆਂ ਦੌੜਾਂ ਦਾ ਟੀਚਾ
ਨਵੀ ਦਿੱਲੀ, 22 ਫਰਵਰੀ 2026 (ਵਿਸ਼ਵ ਵਾਰਤਾ) – ਆਈਸੀਸੀ ਟੀ-20 ਵਰਲਡ ਕੱਪ 2026 ਵਿੱਚ ਸੁਪਰ-8 ਦਾ ਸਭ ਤੋਂ ਵੱਡਾ ਮੁਕਾਬਲਾ, ਜਿਸਦਾ ਪ੍ਰਸ਼ੰਸਕਾਂ ਨੂੰ ਬਹੁਤ ਬੇਸਬਰੀ ਨਾਲ ਇੰਤਜ਼ਾਰ ਸੀ, ਉਹ ਭਾਰਤ ਅਤੇ ਸਾਊਥ ਅਫਰੀਕਾ ਦੀ ਟੀਮ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਸਾਊਥ ਅਫਰੀਕਾ ਦੀ ਟੀਮ ਦੇ ਕਪਤਾਨ ਏਡਨ ਮਾਰਕਰਮ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ।
ਸਾਊਥ ਅਫਰੀਕਾ ਨੇ ਟੀ-20 ਵਰਲਡ ਕੱਪ ਦੇ ਤੀਜੇ ਸੁਪਰ-8 ਮੈਚ ਵਿੱਚ ਭਾਰਤ ਨੂੰ 188 ਦੌੜਾਂ ਦਾ ਟੀਚਾ ਦਿੱਤਾ ਹੈ। ਅਫਰੀਕੀ ਟੀਮ ਨੇ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ‘ਤੇ 187 ਦੌੜਾਂ ਬਣਾਈਆਂ। ਡੇਵਿਡ ਮਿਲਰ ਨੇ 35 ਗੇਂਦਾਂ ‘ਤੇ 63 ਦੌੜਾਂ ਬਣਾਈਆਂ, ਜਦਕਿ ਡੇਵਾਲਡ ਬ੍ਰੇਵਿਸ ਨੇ 45 ਦੌੜਾਂ ਦਾ ਯੋਗਦਾਨ ਪਾਇਆ। ਭਾਰਤੀ ਟੀਮ ਵੱਲੋਂ ਜਸਪ੍ਰੀਤ ਬੁਮਰਾਹ ਨੇ 3 ਵਿਕਟਾਂ ਝਟਕਾਈਆਂ। ਅਰਸ਼ਦੀਪ ਸਿੰਘ ਨੂੰ 2 ਵਿਕਟਾਂ ਮਿਲੀਆਂ।
ਭਾਰਤ (ਪਲੇਇੰਗ-11):
ਈਸ਼ਾਨ ਕਿਸ਼ਨ (ਵਿਕਟਕੀਪਰ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਸੂਰਿਆਕੁਮਾਰ ਯਾਦਵ (ਕਪਤਾਨ), ਰਿੰਕੂ ਸਿੰਘ, ਹਾਰਦਿਕ ਪੰਡਿਆ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ।
ਸਾਊਥ ਅਫਰੀਕਾ (ਪਲੇਇੰਗ-11):
ਏਡਨ ਮਾਰਕਰਮ (ਕਪਤਾਨ), ਕਵਿੰਟਨ ਡੀ ਕੌਕ (ਵਿਕਟਕੀਪਰ), ਰਾਇਨ ਰਿਕੇਲਟਨ, ਡੇਵਾਲਡ ਬ੍ਰੇਵਿਸ, ਡੇਵਿਡ ਮਿਲਰ, ਟ੍ਰਿਸਟਨ ਸਟੱਬਸ, ਮਾਰਕੋ ਯਾਨਸਨ, ਕੋਰਬਿਨ ਬੌਸ਼, ਕੇਸ਼ਵ ਮਹਾਰਾਜ, ਕਾਗੀਸੋ ਰਬਾਡਾ, ਲੁੰਗੀ ਐਨਗਿਡੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























