• Latest
  • Trending
 ਪ੍ਰਾਈਵੇਟ ਸਕੂਲਾਂ ਦੀਆਂ ਮਨਮਰਜ਼ੀਆਂ ਨੂੰ ਨੱਥ ਪਾਵੇ ਕੈਪਟਨ ਸਰਕਾਰ : ਮਾਣੂਕੇ

 ਪ੍ਰਾਈਵੇਟ ਸਕੂਲਾਂ ਦੀਆਂ ਮਨਮਰਜ਼ੀਆਂ ਨੂੰ ਨੱਥ ਪਾਵੇ ਕੈਪਟਨ ਸਰਕਾਰ : ਮਾਣੂਕੇ

7 years ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

11 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

49 minutes ago
Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

Breaking: ਅੰਮ੍ਰਿਤਸਰ ਏਅਰਪੋਰਟ ‘ਤੇ ਯਾਤਰੀਆਂ ਕੋਲੋਂ ਸੋਨਾ ਬਰਾਮਦ

1 hour ago
ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

1 hour ago
National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

National: ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ, ਪਰ ਅਮਿਤ ਸ਼ਾਹ ਰਾਮਲੱਲਾ ਦੇ ਦਰਸ਼ਨ ਕਰਨ ਨਹੀਂ ਗਏ, ਕਿਉਂ ?- ਕੇਜਰੀਵਾਲ

2 hours ago
PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

PM Modi ਨੇ ਜਪਾਨੀ PM ਸਨੇਈ ਤਾਕਾਇਚੀ ਨਾਲ ਕੀਤੀ ਉੱਚ ਪੱਧਰੀ ਮੀਟਿੰਗ

2 hours ago
Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

Breaking: ਮੁੱਖ ਮੰਤਰੀ ਭਗਵੰਤ ਮਾਨ ਵਿਪਾਸਨਾ ਲਈ ਬੈਂਗਲੁਰੂ ਹੋਏ ਰਵਾਨਾ

3 hours ago
National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

National: ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਚੋਰਾਂ ਵਿਰੁੱਧ ਬੁਲਡੋਜ਼ਰ ਐਕਸ਼ਨ ਦੀ ਤਿਆਰੀ !

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

Punjab: ਯੂਰੀਆ ਘੁਟਾਲਾ ਮਾਮਲਾ: ਹੁਣ SIT ਕਰੇਗੀ ਮਾਮਲੇ ਦੀ ਜਾਂਚ

4 hours ago
WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

WhatsApp ਦੇ ਨਵੇਂ ਫੀਚਰ ‘ਤੇ ਭਾਰਤ ‘ਚ ਲੱਗੀ ਰੋਕ !

5 hours ago
Punjab Breaking: ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

Punjab Breaking: ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

5 hours ago
Hindi News
English News
Thursday, July 2, 2026
No Result
View All Result
34 °c
Chandigarh
34 ° Fri
36 ° Sat
36 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਪ੍ਰਾਈਵੇਟ ਸਕੂਲਾਂ ਦੀਆਂ ਮਨਮਰਜ਼ੀਆਂ ਨੂੰ ਨੱਥ ਪਾਵੇ ਕੈਪਟਨ ਸਰਕਾਰ : ਮਾਣੂਕੇ

March 29, 2019
in ਚੰਡੀਗੜ੍ਹ
 ਪ੍ਰਾਈਵੇਟ ਸਕੂਲਾਂ ਦੀਆਂ ਮਨਮਰਜ਼ੀਆਂ ਨੂੰ ਨੱਥ ਪਾਵੇ ਕੈਪਟਨ ਸਰਕਾਰ : ਮਾਣੂਕੇ

ਚੰਡੀਗੜ੍ਹ,
ਆਮ ਆਦਮੀ ਪਾਰਟੀ (ਆਪ) ਦੀ ਜਗਰਾਉਂ ਤੋਂ ਵਿਧਾਇਕ ਅਤੇ ਵਿਧਾਨ ਸਭਾ ‘ਚ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਕੈਪਟਨ ਅਮਰਿੰਦਰ ਸਿੰਘ ਕੋਲ ਸੂਬੇ ਅੰਦਰ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀਆਂ ਜਾ ਰਹੀਆਂ ਮਨਮਰਜ਼ੀਆਂ ਨੂੰ ਨੱਥ ਪਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਵੀ ਸੂਬੇ ਦੇ ਆਮ ਅਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਦੇਸ਼ ਦਾ ਭਵਿੱਖ ਕਹੇ ਜਾਣ ਵਾਲੇ ਬੱਚਿਆਂ ਦਾ ਭਵਿੱਖ ਹਨੇਰੇ ਵਿਚ ਅਲੋਪ ਹੁੰਦਾ ਨਜ਼ਰ ਆ ਰਿਹਾ ਹੈ।
‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਬੀਬੀ ਮਾਣੂੰਕੇ ਨੇ ਕਿਹਾ ਕਿ  ਅੱਜ ਦੇ ਹਾਲਾਤਾਂ ਅਨੁਸਾਰ ਸਰਕਾਰੀ ਸਕੂਲਾਂ ਦੀ ਹਾਲਤ ਇੰਨੀ ਮਾੜੀ ਹੈ ਕਿ ਜਿੱਥੇ ਸਕੂਲ ਦੀ ਇਮਾਰਤ ਸਹੀ ਹੈ, ਉੱਥੇ ਬੱਚਿਆਂ ਨੂੰ ਪੜਾਉਣ ਲਈ ਅਧਿਆਪਕ ਨਹੀਂ ਹਨ  ਜਾਂ ਫਿਰ ਨਾ ਹੀ ਸਹੀ ਸੰਖਿਆ ਵਿੱਚ ਅਧਿਆਪਕ ਹਨ । ਸੈਂਕੜੇ ਸਕੂਲਾਂ ਵਿੱਚ ਤਾਂ ਇੱਕ-ਇੱਕ ਅਧਿਆਪਕ ਦੇ ਜ਼ਿੰਮੇ ਸੈਂਕੜਿਆਂ ਬੱਚਿਆਂ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜੋ ਸੰਭਵ ਨਹੀਂ ਹੈ ।
ਬੀਬੀ ਮਾਣੂੰਕੇ ਨੇ ਕਿਹਾ, ਭਲਾ ਅਜਿਹੇ ਹਾਲਾਤ ਵਿੱਚ ਕੌਣ ਮਾਤਾ ਪਿਤਾ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣਾ ਚਾਹੇਗਾ। ਇਸ ਕਰਕੇ ਪ੍ਰਾਈਵੇਟ ਸਕੂਲ ਹੀ ਆਖ਼ਰੀ ਵਿਕਲਪ ਬਚਦਾ ਹੈ, ਪਰੰਤੂ ਅਫ਼ਸੋਸ ਦੀ ਗੱਲ ਇਹ ਹੈ ਕਿ ਇਨ੍ਹਾਂ ਨਿੱਜੀ ਸਕੂਲਾਂ ਨੇ ਸਿੱਖਿਆ ਦਾ ਪੂਰਨ ਰੂਪ ਵਿੱਚ ਵਪਾਰੀਕਰਨ ਕਰ ਦਿੱਤਾ ਹੈ ਅਤੇ ਕਾਪੀਆਂ ਕਿਤਾਬਾਂ ਤੋਂ ਲੈ ਕੇ ਮਨਮਰਜ਼ੀ ਦੀਆਂ ਫ਼ੀਸਾਂ ਨਾਲ ਮਾਪਿਆਂ ਦੀ ਅੰਨ੍ਹੀ ਲੁੱਟ ਕਰ ਰਹੇ ਹਨ, ਜਿਸ ਨੂੰ ਨੱਥ ਪਾਉਣਾ ਸਰਕਾਰ ਦਾ ਫ਼ਰਜ਼ ਹੈ।
ਇਨ੍ਹਾਂ ਉਕਤ ਸਾਰੀਆਂ ਖ਼ਾਮੀਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਮਾਣੂੰਕੇ ਨੇ ਦੱਸਿਆ ਕਿ ਇਨ੍ਹਾਂ ਖ਼ਾਮੀਆਂ ਦੇ ਮੱਦੇਨਜ਼ਰ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓ.ਪੀ ਸੋਨੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਮਾਤਾ-ਪਿਤਾ ਦੀ ਕੀਤੀ ਜਾ ਰਹੀ ਵੱਡੇ ਪੱਧਰ ‘ਤੇ ਲੁੱਟ ਨੂੰ ਤੁਰੰਤ ਬੰਦ ਕੀਤਾ ਜਾਵੇ।
ਆਪਣੇ ਪੱਤਰ ਰਾਹੀਂ ਬੀਬੀ ਮਾਣੂਕੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧਿਆਨ ਕੁੱਝ ਨਾਮੀ ਨਿੱਜੀ ਸਕੂਲਾਂ ਵੱਲੋਂ ਮਾਪਿਆਂ ਨੂੰ ਜਾਰੀ ਕੀਤੇ ਫ਼ਰਮਾਨ ਵੱਲ ਦਿਵਾਇਆ ਹੈ ਕਿ ਪ੍ਰਾਈਵੇਟ ਸਕੂਲਾਂ ਨੇ ਫ਼ਰਮਾਨ ਜਾਰੀ ਕੀਤਾ ਹੈ ਕਿ ਹਰ ਬੱਚਾ ਹੁਣ ਸਕੂਲ ਵੈਨ ਰਾਹੀਂ ਸਕੂਲ ਪਹੁੰਚੇ। ਸਕੂਲਾਂ ਵੱਲੋਂ ਅਜਿਹਾ ਕਰਨ ਦਾ ਕਾਰਨ ‘ਸੇਫ਼ ਸਕੂਲ ਵਾਹਨ ਸਕੀਮ’ ਦੇ ਨਿਯਮਾਂ ਦੀ ਪਾਲਨਾ ਕਰਨਾ ਦੱਸਿਆ ਹੈ, ਇੰਨਾ ਹੀ ਨਹੀਂ ਸਕੂਲ ਵੱਲੋਂ ਵੈਨ ਦੇ ਕਿਰਾਏ ਵਿਚ ਵਾਧਾ ਕਰ ਦਿੱਤਾ ਹੈ। ਪਹਿਲਾਂ 500 ਤੋਂ 700 ਰੁਪਏ ਪ੍ਰਤੀ ਬੱਚਾ ਵੈਨ ਦਾ ਕਿਰਾਇਆ ਵਸੂਲਿਆ ਜਾਂਦਾ ਸੀ ਪਰੰਤੂ ਹੁਣ ਕਿਰਾਇਆ ਵਧਾ ਕਿ 1200 ਰੁਪਏ ਪ੍ਰਤੀ ਬੱਚਾ ਕਰ ਦਿੱਤਾ ਗਿਆ ਹੈ। ਉੱਥੇ ਹੀ ਜੇਕਰ ਕੋਈ ਬੱਚਾ ਸਕੂਲ ਵੈਨ ਦੀ ਬਜਾਏ ਰਿਕਸ਼ੇ ਆਦਿ ਵਿਚ ਆਉਂਦਾ ਹੈ ਤਾਂ ਉਸ ਨੂੰ ਘਰ ਵਾਪਸ ਭੇਜ ਦਿੱਤਾ ਜਾਂਦਾ ਹੈ ਅਤੇ ਸਕੂਲ ਮੈਨੇਜਮੈਂਟ ਵੱਲੋਂ ਕਿਹਾ ਜਾਂਦਾ ਹੈ ਕਿ ਜੇਕਰ ਬੱਚਾ ਸਕੂਲ ਵੈਨ ਵਿਚ ਆਵੇਗਾ ਤਾਂ ਹੀ ਬੱਚੇ ਨੂੰ ਸਕੂਲ ਵਿਚ ਆਉਣ ਦਿੱਤਾ ਜਾਵੇਗਾ। ਅਜਿਹੇ ਫ਼ਰਮਾਨ ਸਕੂਲ ਮੈਨੇਜਮੈਂਟ ਵੱਲੋਂ ਆਏ ਦਿਨ ਜਾਰੀ ਕੀਤਾ ਜਾਂਦੇ ਹਨ ਜਿਸ ਦਾ ਸਿੱਧਾ ਅਸਰ ਬੱਚਿਆਂ ਦੇ ਮਾਤਾ-ਪਿਤਾ ਦੀਆਂ ਜੇਬਾਂ ‘ਤੇ ਪੈਂਦਾ ਹੈ। ਜੇਕਰ ਮਾਤਾ-ਪਿਤਾ ਇਸ ਦਾ ਵਿਰੋਧ ਕਰਦੇ ਹਨ ਤਾਂ ਬੱਚੇ ਨੂੰ ਸਕੂਲ ਵਿਚੋਂ ਕੱਢਣ ਦੀ ਧਮਕੀ ਦਿੱਤੀ ਜਾਂਦੀ ਹੈ।
ਦੂਜੇ ਪਾਸੇ ਬੀਬੀ ਮਾਣੂੰਕੇ ਨੇ ਸਿੱਖਿਆ ਮੰਤਰੀ ਓ.ਪੀ ਸੋਨੀ ਨੂੰ ਲਿਖੀ ਚਿੱਠੀ ਵਿਚ ਕਿਹਾ ਕਿ ਪ੍ਰਾਈਵੇਟ ਸਕੂਲਾਂ ਵੱਲੋਂ ਬੱਚਿਆਂ ਨੂੰ ਮਹਿੰਗੇ ਮੁੱਲ ਦੀਆਂ ਕਿਤਾਬਾਂ ਅਤੇ ਵਰਦੀਆਂ ਦੇ ਕੇ ਠਗਿਆ ਜਾ ਰਿਹਾ ਹੈ। ਸਕੂਲ ਮੈਨੇਜਮੈਂਟ ਵੱਲੋਂ ਆਪਣੇ ਹੀ ਨਿਯਮ ਬਣਾਏ ਜਾ ਰਹੇ ਹਨ। ਜਿਸ ਨਾਲ ਬੱਚਿਆਂ ਅਤੇ ਮਾਤਾ-ਪਿਤਾ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਚਿਆਂ ਨੂੰ ਸਕੂਲ ਵਿਚ ਹੀ ਮਹਿੰਗੇ ਮੁੱਲ ਦੀਆਂ ਕਿਤਾਬਾਂ-ਕਾਪੀਆਂ ਅਤੇ ਵਰਦੀਆਂ ਖ਼ਰੀਦਣ ਲਈ ਮਜਬੂਰ ਕੀਤਾ ਜਾਂਦਾ ਹੈ। ਜੇਕਰ ਕੋਈ ਬਾਹਰੋਂ ਕਿਤਾਬਾਂ-ਕਾਪੀਆਂ ਖ਼ਰੀਦ ਲੈਂਦਾ ਹੈ ਤਾਂ ਉਸ ਨੂੰ ਸਵੀਕਾਰ ਨਹੀਂ ਕੀਤਾ ਜਾਂਦਾ ਹੈ ਅਤੇ ਸਕੂਲ ਵਿਚੋਂ ਹੀ ਖ਼ਰੀਦਣ ਲਈ ਦਬਾਅ ਪਾਇਆ ਜਾਂਦਾ ਹੈ। ਬੀਬੀ ਮਾਣੂੰਕੇ ਨੇ ਸਿੱਖਿਆ ਮੰਤਰੀ ਨੂੰ ਕਿਹਾ ਕਿ ਉਹ ਅਜਿਹਾ ਸਕੂਲਾਂ ‘ਤੇ ਤੁਰੰਤ ਬਣਦੀ ਕਾਰਵਾਈ ਕਰਨ ਤਾਂ ਕਿ ਬੱਚਿਆਂ ਦੇ ਮਾਤਾ ਪਿਤਾ ਦੀ ਹੋ ਰਹੀ ਸ਼ਰੇਆਮ ਲੁੱਟ ਨੂੰ ਰੋਕਿਆ ਜਾ ਸਕੇ।
ਬੀਬੀ ਮਾਣੂੰਕੇ ਨੇ ਕਿਹਾ ਕਿ ਜੇਕਰ ਕੋਈ ਬੱਚਾ ਸਕੂਲ ਤੋਂ 1-2  ਮਿੰਟ ਲੇਟ ਹੁੰਦਾ ਹੈ ਤਾਂ ਉਸ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਂਦਾ। ਬਠਿੰਡਾ ਵਿਖੇ ਬੀਤੇ ਕੁੱਝ ਦਿਨੀਂ ਪਹਿਲਾਂ ਇੱਕ ਵਿਦਿਆਰਥੀ ਦਸਵੀਂ ਦੀ ਪ੍ਰੀਖਿਆ ਵਿਚ ਪਹੁੰਚਣ ਤੋਂ ਕੁੱਝ ਮਿੰਟ ਲੇਟ ਹੋ ਗਿਆ, ਜਿਸ ਕਾਰਨ ਉਸ ਨੂੰ ਪ੍ਰੀਖਿਆ ਵਿਚ ਨਹੀਂ ਬੈਠਣ ਦਿੱਤਾ ਗਿਆ ਅਤੇ ਉਹ ਵਿਦਿਆਰਥੀ ਆਪਣੇ ਉਸ ਪੇਪਰ ਵਿਚ ਗੈਰ-ਹਾਜ਼ਰ ਰਿਹਾ। ਇਸੇ ਤਰ੍ਹਾਂ ਦੇ ਇੱਕ ਹੋਰ ਮਾਮਲੇ ਵਿਚ ਇੱਕ ਬੱਚੇ ਨੂੰ ਅਨੁਸ਼ਾਸਨ ਦੇ ਨਾਮ ‘ਤੇ ਸਭ ਕੁੱਝ ਹੁੰਦੇ ਹੋਏ ਵੀ ਪੇਪਰ ਦੇਣ ਲਈ ਅੱਧਾ ਘੰਟਾ ਲੇਟ ਕਰ ਦਿੱਤਾ ਗਿਆ।
ਬੀਬੀ ਮਾਣੂੰਕੇ ਨੇ ਕਿਹਾ ਕਿ ਬੱਚਿਆਂ ਦੀ ਇਸ ਮਾਨਸਿਕ ਪਰੇਸ਼ਾਨੀ ਦਾ ਹਰਜਾਨਾ ਕੌਣ ਭਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਪ੍ਰਾਈਵੇਟ ਸਕੂਲਾਂ ਦੇ ਮਾਫ਼ੀਆ ਸਾਹਮਣੇ ਗੋਡੇ ਟੇਕਦੀ ਨਜ਼ਰ ਆ ਰਹੀ ਹੈ। ਕੀ ਸਰਕਾਰ ਦਾ ਫ਼ਰਜ਼ ਨਹੀਂ ਬਣਦਾ ਕਿ ਇਨ੍ਹਾਂ ਬੱਚਿਆਂ ਨੂੰ ਆਪਣਾ ਸਮਝ ਕੇ ਇਨ੍ਹਾਂ ਦਾ ਸ਼ੋਸ਼ਣ ਰੋਕਿਆ ਜਾ ਸਕੇ।
ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਚੇਤਾਵਨੀ ਭਰੇ ਲਹਿਜ਼ੇ ‘ਚ ਕਾਂਗਰਸ ਸਰਕਾਰ ਨੂੰ ਕਿਹਾ ਕਿ ਜੇਕਰ ਸਮੇਂ ਰਹਿੰਦੇ ਉਕਤ ਸਮੱਸਿਆ ਦਾ ਹੱਲ ਤੁਰੰਤ ਨਾ ਕੀਤਾ ਗਿਆ ਤਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਨਾਲ ਲੈ ਕੇ ਪ੍ਰਾਈਵੇਟ ਸਕੂਲਾਂ ਅਤੇ ਕੈਪਟਨ ਦੀ ਅਗਵਾਈ ਵਾਲੀ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਦੀ ਯੋਜਨਾ ਤਿਆਰ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ

by Jaspreet Kaur
July 2, 2026
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਵੇਗੀ ਮਹਿਬੂਬਾ ਮੁਫ਼ਤੀ ਈਰਾਨ, 2 ਜੁਲਾਈ 2026...

Most Popular

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

by Jaspreet Kaur
3 weeks ago
0

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ - CM ਸੈਣੀ ਦੇ ਪ੍ਰੋਗਰਾਮ ਵਾਲੀ ਥਾਂ ਤੋਂ ਕਰੀਬ 500 ਮੀਟਰ ਦੂਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 