Chandigarh :ਹਰਿਆਣਾ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
ਚੰਡੀਗੜ੍ਹ, 25 ਫਰਵਰੀ 2026 (ਵਿਸ਼ਵ ਵਾਰਤਾ) – ਹਰਿਆਣਾ ਸਕੱਤਰੇਤ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇੱਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ। ਉਹ IAS ਅਧਿਕਾਰੀ ਹਿਤੇਸ਼ ਕੁਮਾਰ ਮੀਣਾ ਦੇ ਸਪੈਸ਼ਲ ਸੀਨੀਅਰ ਸੈਕਟਰੀ ਸਨ।
ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ 16 ਸਥਿਤ ਸਿਵਲ ਹਸਪਤਾਲ ਭੇਜ ਦਿੱਤਾ ਹੈ। ਦੱਸਿਆ ਗਿਆ ਹੈ ਕਿ ਗਣੇਸ਼ ਦਾਸ ਅਰੋੜਾ ਨੇ ਇਸੇ ਸਾਲ ਅਕਤੂਬਰ ਵਿੱਚ ਸੇਵਾਮੁਕਤ ਹੋਣਾ ਸੀ। ਉਨ੍ਹਾਂ ਦੀ ਪਤਨੀ ਉਮਾ ਅਰੋੜਾ ਗਵਰਨਰ ਹਾਊਸ ਵਿੱਚ ਤਾਇਨਾਤ ਹਨ।
ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ 9 ਫਰਵਰੀ ਨੂੰ ਵੀ ਉਸ ਨੇ ਅਜਿਹਾ ਕਰਨ ਕੋਸ਼ਿਸ਼ ਕੀਤੀ ਸੀ, ਪਰ ਉਸ ਸਮੇਂ ਲੋਕਾਂ ਨੇ ਉਨ੍ਹਾਂ ਨੂੰ ਫੜ ਲਿਆ ਸੀ। 9 ਫਰਵਰੀ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਤੋਂ ਬਾਅਦ ਗਣੇਸ਼ ਛੁੱਟੀ ‘ਤੇ ਚੱਲ ਰਹੇ ਸਨ। ਬੁੱਧਵਾਰ ਨੂੰ ਹੀ ਉਹ ਡਿਊਟੀ ‘ਤੇ ਆਏ ਸਨ। ਅੱਜ ਉਹ ਆਪਣੇ ਦਫ਼ਤਰ ਵਿੱਚ ਕੰਮ ਕਰ ਰਹੇ ਸਨ ਕਿ ਅਚਾਨਕ ਕਿਸੇ ਨੂੰ ਕੁਝ ਦੱਸੇ ਬਿਨਾਂ ਆਪਣੀ ਕੁਰਸੀ ਤੋਂ ਖੜ੍ਹੇ ਹੋ ਗਏ। ਇਸ ਤੋਂ ਬਾਅਦ ਦੁਪਹਿਰ 12:24 ਵਜੇ ਉਨ੍ਹਾਂ ਨੇ ਬਿਲਡਿੰਗ ਦੀ ਛੱਤ ਤੋਂ ਛਾਲ ਮਾਰ ਦਿੱਤੀ। ਫਿਲਹਾਲ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















