T20 World CUP Ind Vs Zim : ਜ਼ਿੰਬਾਬਵੇ ਨੇ ਜਿੱਤਿਆ ਟਾਸ
– ਜਾਣੋ ਕੀ ਲਿਆ ਫੈਸਲਾ
ਚੰਡੀਗੜ੍ਹ, 26 ਫਰਵਰੀ 2026 (ਵਿਸ਼ਵ ਵਾਰਤਾ): ਟੀ-20 ਵਰਲਡ ਕੱਪ ਵਿੱਚ ਸੁਪਰ-8 ਦਾ 8ਵਾਂ ਮੈਚ ਅੱਜ ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਖੇਡਿਆ ਜਾਵੇਗਾ। ਇਹ ਮੁਕਾਬਲਾ ਸ਼ਾਮ 7 ਵਜੇ ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ ਵਿੱਚ ਸ਼ੁਰੂ ਹੋਵੇਗਾ। ਜ਼ਿੰਬਾਬਵੇ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਭਾਰਤੀ ਕਪਤਾਨ ਸੂਰਿਆਕੁਮਾਰ ਯਾਦਵ ਨੇ ਕਿਹਾ- ਅਸੀਂ ਬੱਲੇਬਾਜ਼ੀ ਹੀ ਕਰਨਾ ਚਾਹੁੰਦੇ ਸੀ।
ਭਾਰਤੀ ਟੀਮ ਵਿੱਚ ਦੋ ਬਦਲਾਅ ਕੀਤੇ ਗਏ ਹਨ। ਰਿੰਕੂ ਸਿੰਘ ਅਤੇ ਵਾਸ਼ਿੰਗਟਨ ਸੁੰਦਰ ਅੱਜ ਦਾ ਮੈਚ ਨਹੀਂ ਖੇਡ ਰਹੇ ਹਨ। ਸੰਜੂ ਸੈਮਸਨ ਅਤੇ ਅਕਸ਼ਰ ਪਟੇਲ ਦੀ ਪਲੇਇੰਗ ਇਲੈਵਨ ਵਿੱਚ ਵਾਪਸੀ ਹੋਈ ਹੈ। ਟੀਮ ਇੰਡੀਆ ਦੀ ਕੋਸ਼ਿਸ਼ ਹੋਵੇਗੀ ਕਿ ਇੱਕ ਵੱਡਾ ਸਕੋਰ ਬਣਾਇਆ ਜਾਵੇ।
ਦੋਵਾਂ ਟੀਮਾਂ ਲਈ ਇਹ ‘ਕਰੋ ਜਾਂ ਮਰੋ’ ਵਾਲਾ ਮੁਕਾਬਲਾ ਹੋਣ ਵਾਲਾ ਹੈ। ਹਾਰਨ ਵਾਲੀ ਟੀਮ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਹੋ ਜਾਵੇਗੀ, ਜਦਕਿ ਜਿੱਤਣ ਵਾਲੀ ਟੀਮ ਦੀ ਉਮੀਦ ਬਣੀ ਰਹੇਗੀ।
ਜੇਕਰ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਵੀਰਵਾਰ ਨੂੰ ਚੇਨਈ ਵਿੱਚ ਮੌਸਮ ਸਾਫ਼ ਰਹੇਗਾ। ਅਸਮਾਨ ਪੂਰੀ ਤਰ੍ਹਾਂ ਸਾਫ਼ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 32°C ਅਤੇ ਘੱਟ ਤੋਂ ਘੱਟ 24°C ਰਹਿਣ ਦੀ ਉਮੀਦ ਹੈ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਭਾਰਤ: ਸੰਜੂ ਸੈਮਸਨ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟਕੀਪਰ), ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਹਾਰਦਿਕ ਪੰਡਿਆ, ਸ਼ਿਵਮ ਦੁਬੇ, ਅਕਸ਼ਰ ਪਟੇਲ, ਵਰੁਣ ਚੱਕਰਵਰਤੀ, ਅਰਸ਼ਦੀਪ ਸਿੰਘ, ਜਸਪ੍ਰੀਤ ਬੁਮਰਾਹ।
ਜ਼ਿੰਬਾਬਵੇ: ਬ੍ਰਾਇਨ ਬੇਨੇਟ, ਤਦਿਵਾਨਾਸ਼ੇ ਮਾਰੂਮਨੀ, ਸਿਕੰਦਰ ਰਜ਼ਾ (ਕਪਤਾਨ), ਰਾਇਨ ਬਰਲ, ਡਾਇਨ ਮਾਇਰਸ, ਟੋਨੀ ਮੁਨਯੋਂਗਾ, ਤਾਸ਼ਿੰਗਾ ਮੁਸੇਕਿਵਾ, ਬ੍ਰੈਡ ਇਵਾਂਸ, ਟਿਨੋਟੇਂਡਾ ਮਪੋਸਾ, ਰਿਚਰਡ ਨਗਾਰਵਾ, ਬਲੇਸਿੰਗ ਮੁਜ਼ਰਬਾਨੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























