Arvind ਕੇਜਰੀਵਾਲ ਤੇ ਸਿਸੋਦੀਆ ਨੂੰ ਬਰੀ ਕੀਤੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ
ਚੰਡੀਗੜ੍ਹ, 27 ਫਰਵਰੀ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ’ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਕਿਹਾ ਕਿ “ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੀ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਵੱਲੋਂ ਸ਼ਰਾਬ ਘੁਟਾਲੇ ਮਾਮਲੇ ‘ਚ ਬਰੀ ਕਰ ਦਿੱਤਾ ਗਿਆ ਹੈ। ਮਾਣਯੋਗ ਅਦਾਲਤ ਦੇ ਇਸ ਫ਼ੈਸਲੇ ਨੇ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਂਦਾ ਹੈ। ਸਮੇਂ ਦੇ ਨਾਲ ਬਾਕੀ ਸਾਰੇ ਮਾਮਲਿਆਂ ਦੀ ਸੱਚਾਈ ਸਾਹਮਣੇ ਆਵੇਗੀ। ”
ਦੱਸ ਦਈਏ ਕਿ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸ਼ਰਾਬ ਘੁਟਾਲੇ ਨਾਲ ਸਬੰਧਤ ਸੀਬੀਆਈ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ। ਰਾਊਜ਼ ਐਵੇਨਿਊ ਅਦਾਲਤ ਨੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਇਆ ਕਿ ਦੋਵਾਂ ਵਿਰੁੱਧ ਦੋਸ਼ ਸਾਬਤ ਨਹੀਂ ਹੋਏ। ਅਦਾਲਤ ਦੇ ਫੈਸਲੇ ਤੋਂ ਬਾਅਦ ਕੇਜਰੀਵਾਲ ਨੇ ਅਦਾਲਤ ਦੇ ਬਾਹਰ ਮੀਡੀਆ ਨਾਲ ਗੱਲਬਾਤ ਕੀਤੀ, ਇਸ ਦੌਰਾਨ ਉਹ ਕਾਫੀ ਭਾਵੁਕ ਨਜ਼ਰ ਆਏ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























