• Latest
  • Trending
PUNJAB: ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

PUNJAB: ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

2 months ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

3 minutes ago
PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

44 minutes ago
IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

Punjab ‘ਚ ਵੇਰਕਾ ਦੁੱਧ ਹੋਇਆ ਮਹਿੰਗਾ, ਨਵੀਆਂ ਦਰਾਂ ਅੱਜ ਤੋਂ ਲਾਗੂ

1 hour ago
National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ

National: ਅਮੂਲ ਦੁੱਧ ਤੋਂ ਬਾਅਦ ਮਦਰ ਡੇਅਰੀ ਨੇ ਵੀ ਵਧਾਏ ਦੁੱਧ ਦੇ ਰੇਟ

2 hours ago
International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

International: ਹੁਣ ਪਿੱਛੇ ਹਟਣ ਦੀ ਕੋਈ ਗੁੰਜਾਇਸ਼ ਨਹੀਂ, ਸਾਡੀ ਫੌਜ ਪੂਰੀ ਤਰ੍ਹਾਂ ਤਿਆਰ – ਈਰਾਨ

2 hours ago
IPL 2026: ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ

IPL 2026: ਬੰਗਲੁਰੂ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 6 ਵਿਕਟਾਂ ਨਾਲ ਹਰਾਇਆ

2 hours ago
Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 May 2026 | Ang 742 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਖਰਬੂਜ਼ੇ ਦੀ ਫਸਲ ਵਿੱਚ ਮੌਸਮੀ ਤਬਦੀਲੀ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

12 hours ago
ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

ਬਟਾਲਾ ਦੋਹਰਾ ਕਤਲ ਕਾਂਡ: ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨ ਭੂਟਾਨ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ ਅੰਤਰਾਸ਼ਟਰੀ ਸਰਹੱਦ ਤੋਂ ਗ੍ਰਿਫ਼ਤਾਰ

12 hours ago
Hindi News
English News
Thursday, May 14, 2026
No Result
View All Result
36 °c
Chandigarh
35 ° Fri
35 ° Sat
37 ° Sun
39 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

February 28, 2026
in ਖਬਰਾਂ, ਪੰਜਾਬ
PUNJAB: ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

PUNJAB: ਭਗਵੰਤ ਮਾਨ ਸਰਕਾਰ ਮੁਢਲੀ ਸਿੱਖਿਆ ‘ਚ ਸਕਾਰਾਤਮਕ ਬਦਲਾਅ ਲਈ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’ ਕਿੱਟ ਪ੍ਰਦਾਨ ਕਰੇਗੀ; 7.5 ਲੱਖ ਬੱਚਿਆਂ ਨੂੰ ਹੋਵੇਗਾ ਲਾਭ

•ਭਗਵੰਤ ਮਾਨ ਸਰਕਾਰ ਸੂਬੇ ਦੇ 3-8 ਸਾਲ ਤੱਕ ਦੇ ਬੱਚਿਆਂ ਦੇ ਭਵਿੱਖ ‘ਚ 9.3 ਕਰੋੜ ਰੁਪਏ ਦਾ ਨਿਵੇਸ਼ ਕਰੇਗੀ

•ਬੁਨਿਆਦੀ ਪੜਾਅ ‘ਤੇ ਰਣਨੀਤਕ ਨਿਵੇਸ਼: ਭਗਵੰਤ ਮਾਨ ਸਰਕਾਰ ਮਜ਼ਬੂਤ ਮੁੱਢਲੀ ਸਿੱਖਿਆ ਢਾਂਚੇ ਰਾਹੀਂ ਪੰਜਾਬ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਰਹੀ

•3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 28 ਫਰਵਰੀ (ਵਿਸ਼ਵ ਵਾਰਤਾ):- PUNJAB ਦੇ ਰੌਸ਼ਨ ਭਵਿੱਖ ਲਈ ਵਧੇਰੇ ਉਸਾਰੂ ਸੋਚ ਲੈ ਕੇ ਚਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ‘ਖੇਡ ਪਿਟਾਰਾ’, ਇੱਕ ਵਿਆਪਕ ਖੇਡ-ਅਧਾਰਤ ਸਿਖਲਾਈ ਕਿੱਟ, ਪ੍ਰਦਾਨ ਕਰੇਗੀ, ਜਿਸ ਦਾ ਉਦੇਸ਼ ਛੋਟੇ ਬੱਚਿਆਂ ਲਈ ਮਨੋਰੰਜਕ ਢੰਗ ਨਾਲ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ। ਇਹ ਪਹਿਲਕਦਮੀ ਪੰਜਾਬ ਦੇ ਭਵਿੱਖ ਵਿੱਚ ਇੱਕ ਲੰਬੇ ਸਮੇਂ ਦੇ ਨਿਵੇਸ਼ ਨੂੰ ਦਰਸਾਉਂਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਤੇ ਧਿਆਨ ਕੇਂਦਰਿਤ ਕਰਕੇ ਸਿੱਖਣ ਦੀ ਨੀਂਹ ਨੂੰ ਮੁੱਢਲੇ ਪੜਾਅ ‘ਤੇ ਵਧੇਰੇ ਮਜ਼ਬੂਤੀ ਦੇ ਰਹੀ ਹੈ, ਜੋ ਭਵਿੱਖ ਦੀ ਅਕਾਦਮਿਕ ਸਫ਼ਲਤਾ, ਵਿਸ਼ਵਾਸ ਅਤੇ ਬੌਧਿਕ ਵਿਕਾਸ ਨੂੰ ਨਿਰਧਾਰਤ ਕਰਦਾ ਹੈ।

ਇਹ ਪਹਿਲਕਦਮੀ ਭਗਵੰਤ ਮਾਨ ਸਰਕਾਰ ਦੀ ਨਰਸਰੀ ਤੋਂ ਦੂਜੀ ਕਲਾਸ ਤੱਕ ਦੇ ਮੁੱਢਲੇ ਪੜਾਅ ਵਿੱਚ ਕਲਾਸਰੂਮਾਂ ਨੂੰ ਦਿਲਚਸਪ, ਬਾਲ-ਕੇਂਦ੍ਰਿਤ, ਖੇਡ-ਅਧਾਰਤ ਸਿੱਖਣ ਦੇ ਮਾਹੌਲ ਵਿੱਚ ਬਦਲਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਜੋ ਮਨੋਰੰਜਕ ਗਤੀਵਿਧੀਆਂ ਰਾਹੀਂ ਸਿੱਖਣ ਦੀ ਆਦਤ ਨੂੰ ਉਤਸ਼ਾਹਿਤ ਕਰਦੇ ਹਨ। ਇਹ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਹੈ ਜੋ ਪੰਜਾਬ ਸਰਕਾਰ ਦੁਆਰਾ ਇਸ ਪੱਧਰ ‘ਤੇ ਲਾਗੂ ਕੀਤੀ ਜਾ ਰਹੀ ਹੈ। ਪੰਜਾਬ ਭਰ ਦੇ ਛੋਟੇ ਬੱਚਿਆਂ ਲਈ ਬਿਹਤਰ ਸਮਝ ਅਤੇ ਅਰਥਪੂਰਨ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਇਸ ਸਬੰਧੀ ਛਪਾਈ ਗਈ ਸਾਰੀ ਸਮੱਗਰੀ ਪੰਜਾਬੀ ਵਿੱਚ ਪ੍ਰਦਾਨ ਕੀਤੀ ਜਾ ਰਹੀ ਹੈ।

*ਖੇਡ ਪਿਟਾਰਾ ਕੀ ਹੈ?*

ਖੇਡ ਪਿਟਾਰਾ ਇੱਕ ਵਿਆਪਕ ਖੇਡ-ਅਧਾਰਤ ਲਰਨਿੰਗ-ਟੀਚਿੰਗ ਮਟੀਰੀਅਲ ਕਿੱਟ ਹੈ,ਜੋ 3 ਤੋਂ 8 ਸਾਲ ਦੀ ਉਮਰ ਦੇ ਬੱਚਿਆਂ ਲਈ ਤਿਆਰ ਕੀਤੀ ਗਈ ਹੈ ਅਤੇ ਇਹ ਨਰਸਰੀ ਤੋਂ ਦੂਸਰੀ ਜਮਾਤ ਤੱਕ ਨੂੰ ਕਵਰ ਕਰਦੀ ਹੈ। ਇਹ ਕਿੱਟ ਬੱਚਿਆਂ ਨੂੰ ਯਾਦ ਰੱਖਣ ਦੀ ਬਜਾਏ ਮਨੋਰੰਜਨ ਗਤੀਵਿਧੀਆਂ ਅਤੇ ਆਪਸੀ ਤਾਲਮੇਲ ਰਾਹੀਂ ਸਿੱਖਣ ਦੇ ਯੋਗ ਬਣਾ ਕੇ ਅਨੁਭਵੀ, ਗਤੀਵਿਧੀ-ਅਧਾਰਤ ਅਤੇ ਮਨੋਰੰਜਕ ਢੰਗ ਨਾਲ ਸਿੱਖਣ ਨੂੰ ਉਤਸ਼ਾਹਿਤ ਕਰਦੀ ਹੈ। ਅਜਿਹੀਆਂ ਪਹਿਲਕਦਮੀਆਂ ਰਾਹੀਂ ਭਗਵੰਤ ਮਾਨ ਸਰਕਾਰ ਰੱਟੇ ਮਾਰਨ ਤੋਂ ਗਤੀਵਿਧੀ-ਅਧਾਰਤ ਸ਼ਮੂਲੀਅਤ ਵੱਲ ਧਿਆਨ ਕੇਂਦਰਿਤ ਕਰਕੇ ਨੌਜਵਾਨ ਸਿਖਿਆਰਥੀਆਂ ਵਿੱਚ ਉਨ੍ਹਾਂ ਦੇ ਵਿਦਿਅਕ ਸਫ਼ਰ ਦੀ ਸ਼ੁਰੂਆਤ ਤੋਂ ਹੀ ਉਤਸੁਕਤਾ, ਰਚਨਾਤਮਕਤਾ ਅਤੇ ਵਿਸ਼ਵਾਸ ਆਦਿ ਗੁਣ ਭਰ ਕੇ ਇੱਕ ਮਜ਼ਬੂਤ ​​ਨੀਂਹ ਰੱਖ ਰਹੀ ਹੈ ਜੋ ਪੰਜਾਬ ਦੇ ਭਵਿੱਖ ਅਤੇ ਲੀਡਰਸ਼ਿਪ ਨੂੰ ਨਵਾਂ ਆਕਾਰ ਦੇਵੇਗੀ।

*ਇਹ ਪਹਿਲ ਵਿਦਿਆਰਥੀਆਂ ਦੀ ਕਿਵੇਂ ਮਦਦ ਕਰੇਗੀ*

ਖੇਡ ਪਿਟਾਰਾ ਪਹਿਲ ਮਨੋਰੰਜਕ ਗਤੀਵਿਧੀਆਂ ਰਾਹੀਂ ਸਿੱਖਣ ਨੂੰ ਵਧੇਰੇ ਰਚਨਾਤਮਕ ਬਣਾ ਕੇ ਕਲਾਸਰੂਮਾਂ ਨੂੰ ਬੱਚਿਆਂ ਲਈ ਅਨੁਕੂਲ ਬਣਾਏਗੀ। ਇਹ ਕਿੱਟ ਬੁਨਿਆਦੀ ਸਾਖਰਤਾ ਅਤੇ ਅੰਕੜਾ ਵਿਗਿਆਨ ਦੀ ਮਜ਼ਬੂਤੀ, ਭਾਸ਼ਾ ਅਤੇ ਗੱਲਬਾਤ ਹੁਨਰ ਨੂੰ ਨਿਖਾਰਨ, ਰਚਨਾਤਮਕਤਾ ਅਤੇ ਕਲਪਨਾ ਸ਼ਕਤੀ ਨੂੰ ਉਭਾਰਨ, ਸਮੱਸਿਆ ਦੇ ਹੱਲ ਸਬੰਧੀ ਯੋਗਤਾਵਾਂ ਨੂੰ ਵਿਕਸਤ ਕਰਨ, ਸਮਾਜਿਕ ਅਤੇ ਭਾਵਨਾਤਮਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸ਼ੁਰੂਆਤੀ ਸਕੂਲਿੰਗ ਨਾਲ ਜੁੜੇ ਤਣਾਅ ਅਤੇ ਡਰ ਨੂੰ ਘੱਟ ਕਰਨ ਲਈ ਤਿਆਰ ਕੀਤੀ ਗਈ ਹੈ। ਪੈਸਿਵ ਲਰਨਿੰਗ ਦੀ ਬਜਾਏ ਬੱਚੇ ਕਹਾਣੀ ਸੁਣਾਉਣ, ਖੇਡਾਂ, ਗਤੀਵਿਧੀਆਂ ਅਤੇ ਸਹਿਯੋਗੀ ਕਾਰਜਾਂ ਵਿੱਚ ਹਿੱਸਾ ਲੈਣਗੇ ਜੋ ਸਿੱਖਣ ਨੂੰ ਕੁਦਰਤੀ ਅਤੇ ਮਨੋਰੰਜਕ ਬਣਾਏਗਾ। ਇਸ ਬੁਨਿਆਦੀ ਪੜਾਅ ‘ਤੇ ਨਿਵੇਸ਼ ਕਰਕੇ ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਿੱਖਣ ਦੇ ਪਾੜੇ ਨੂੰ ਸ਼ੁਰੂਆਤ ਵਿੱਚ ਹੀ ਪੂਰ ਕੇ ਲੰਬੇ ਸਮੇਂ ਦੀਆਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇ, ਜੋ ਉਚੇਰੀ ਸਿੱਖਿਆ ਅਤੇ ਕਰੀਅਰ ਦੇ ਮੌਕਿਆਂ ਲਈ ਪਹਿਲਾਂ ਹੀ ਤਿਆਰ ਹੁਨਰਮੰਦ ਪੀੜ੍ਹੀ ਦਾ ਪੂਲ ਤਿਆਰ ਕਰਨ ਵਿੱਚ ਸਹਾਈ ਹੋਵੇਗਾ।

*ਕਿੱਟ ਵਿੱਚ ਕੀ ਸ਼ਾਮਲ ਹੈ*

ਕਿੱਟ ਵਿੱਚ ਸ਼ੁਰੂਆਤੀ ਜਮਾਤਾਂ ਲਈ ਉਮਰ ਦੇ ਆਧਾਰ ‘ਤੇ ਸਿੱਖਣ ਸਮੱਗਰੀ ਸ਼ਾਮਲ ਹੈ ਜਿਵੇਂ ਕਿ ਖਿਡੌਣੇ ਅਤੇ ਮੈਨੀਪੁਲੇਟਿਵਜ਼, ਪਹੇਲੀਆਂ ਅਤੇ ਖੇਡਾਂ, ਸਟੋਰੀ ਕਾਰਡ ਅਤੇ ਫਲੈਸ਼ ਕਾਰਡ, ਪੋਸਟਰ ਅਤੇ ਗਤੀਵਿਧੀਆਂ ਵਾਲੀਆਂ ਕਿਤਾਬਾਂ, ਕਠਪੁਤਲੀਆਂ ਅਤੇ ਖੇਡ ਸਮੱਗਰੀ, ਅਧਿਆਪਕ ਸਰੋਤ ਸਮੱਗਰੀ। ਹਰੇਕ ਭਾਗ ਭਾਸ਼ਾ, ਅੰਕ, ਰਚਨਾਤਮਕਤਾ ਅਤੇ ਸਮਾਜਿਕ ਸਿੱਖਿਆ ਸਮੇਤ ਮੁੱਖ ਵਿਕਾਸ ਖੇਤਰਾਂ ਵਿੱਚ ਸਹਾਇਤਾ ਕਰਦਾ ਹੈ, ਜੋ ਕਿ ਸੂਬੇ ਭਰ ਵਿੱਚ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਂਦਾ ਹੈ।

*ਲਾਭਪਾਤਰੀ ਅਤੇ ਵੰਡ*

ਇਸ ਪਹਿਲਕਦਮੀ ਨਾਲ ਸੂਬੇ ਭਰ ਵਿੱਚ ਫਾਊਂਡੇਸ਼ਨਲ ਸਟੇਜ ਵਿੱਚ ਪੜ੍ਹ ਰਹੇ ਲਗਭਗ 7.5 ਲੱਖ ਬੱਚਿਆਂ ਨੂੰ ਲਾਭ ਮਿਲੇਗਾ। ਖੇਡ ਪਿਟਾਰਾ ਕਿੱਟਾਂ ਪੰਜਾਬ ਭਰ ਵਿੱਚ ਲਗਭਗ 12,856 ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵੰਡੀਆਂ ਜਾਣਗੀਆਂ, ਜਿਸ ਨਾਲ ਮੁਢਲੀਆਂ ਜਮਾਤ ਨੂੰ ਵਿਆਪਕ ਪੱਧਰ ‘ਤੇ ਕਵਰ ਕੀਤਾ ਜਾਵੇਗਾ। ਫਾਊਂਡੇਸ਼ਨਲ ਸਟੇਜ ਕਲਾਸਾਂ ਨੂੰ ਸੰਭਾਲਣ ਵਾਲੇ ਅਧਿਆਪਕਾਂ ਨੂੰ ਕਲਾਸਰੂਮ ਵਿੱਚ ਬਿਹਤਰ ਲਾਗੂਕਰਨ ਲਈ ਗਤੀਵਿਧੀ-ਅਧਾਰਤ ਸਿੱਖਿਆ ਸਮੱਗਰੀ ਰਾਹੀਂ ਢਾਂਚਾਗਤ ਸਹਾਇਤਾ ਵੀ ਮਿਲੇਗੀ। ਭਗਵੰਤ ਮਾਨ ਸਰਕਾਰ ਇਸ ਪਹਿਲਕਦਮੀ ਵਿੱਚ ਲਗਭਗ 9.3 ਕਰੋੜ ਦਾ ਨਿਵੇਸ਼ ਕਰ ਰਹੀ ਹੈ। ਖਰੀਦ ਸਮੇਂ ਸਿਰ ਪੂਰੀ ਕਰ ਲਈ ਗਈ ਹੈ, ਵੰਡ ਆਖਰੀ ਪੜਾਅ ਅਧੀਨ ਹੈ ਅਤੇ ਸਕੂਲਾਂ ਨੂੰ ਸਪਲਾਈ ਕਰਨ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਹ ਕਿੱਟਾਂ 1 ਅਪ੍ਰੈਲ ਤੱਕ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵੰਡੀਆਂ ਜਾਣਗੀਆਂ।

ਇਸ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਮੰਨਣਾ ਹੈ ਕਿ ਸਿੱਖਿਆ ਦਾ ਅਸਲ ਪਰਿਵਰਤਨ ਮੁੱਢਲੇ ਪੜਾਅ ਤੋਂ ਸ਼ੁਰੂ ਹੁੰਦਾ ਹੈ। ਉਨ੍ਹਾਂ ਕਿਹਾ, “3 ਤੋਂ 8 ਸਾਲ ਦੀ ਉਮਰ ਦੇ ਬੱਚਿਆਂ ਵਿੱਚ ਨਿਵੇਸ਼ ਕਰਕੇ, ਭਗਵੰਤ ਮਾਨ ਸਰਕਾਰ ਪੰਜਾਬ ਦੇ ਭਵਿੱਖ ਵਿੱਚ ਇੱਕ ਰਣਨੀਤਕ, ਲੰਬੇ ਸਮੇਂ ਦਾ ਨਿਵੇਸ਼ ਕਰ ਰਹੀ ਹੈ। ਖੇਡ ਪਿਟਾਰਾ ਰਾਹੀਂ ਬੱਚੇ ਸਕੂਲਿੰਗ ਨੂੰ ਇਕ ਬੋਝ ਦੀ ਥਾਂ ਇਸ ਨੂੰ ਖੋਜ, ਰਚਨਾਤਮਕਤਾ ਅਤੇ ਵਿਸ਼ਵਾਸ ਨਿਰਮਾਣ ਵਜੋਂ ਅਨੁਭਵ ਕਰਨਗੇ ਅਤੇ ਇਹ ਪਹਿਲਕਦਮੀ ਸਰਕਾਰ ਦੀ ਮਜ਼ਬੂਤ ​​ਅਕਾਦਮਿਕ ਨੀਂਹ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਦੇ ਨਤੀਜੇ ਆਉਣ ਵਾਲੇ ਦਹਾਕਿਆਂ ਤੱਕ ਸਾਰਥਕ ਰਹਿਣਗੇ।”

*ਭਗਵੰਤ ਮਾਨ ਸਰਕਾਰ ਦੀ ਮੁੱਢਲੀ ਸਿੱਖਿਆ ਨੂੰ ਬਦਲਣ ਪ੍ਰਤੀ ਵਚਨਬੱਧਤਾ*

ਇਹ ਪਹਿਲਕਦਮੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਢਲੀ ਸਿੱਖਿਆ ਨੂੰ ਮਜ਼ਬੂਤ ​​ਕਰਨ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ ਕਿ ਹਰ ਬੱਚੇ ਨੂੰ ਸਕੂਲੀ ਸਿੱਖਿਆ ਲਈ ਇੱਕ ਖੁਸ਼ੀ ਭਰਿਆ ਅਤੇ ਦਿਲਚਸਪ ਮਾਹੌਲ ਮਿਲੇ। ਕਲਾਸਰੂਮਾਂ ਨੂੰ ਰੱਟੇ ਵਾਲੀ ਸਿੱਖਿਆ ਤੋਂ ਦੂਰ ਖੇਡ, ਗਤੀਵਿਧੀ-ਅਧਾਰਤ ਸਿੱਖਿਆ ਵੱਲ ਲਿਜਾ ਕੇ, ਭਗਵੰਤ ਸਿੰਘ ਮਾਨ ਸਰਕਾਰ ਸਿਰਫ਼ ਪਾਠਕ੍ਰਮ ਵਿੱਚ ਸੁਧਾਰ ਨਹੀਂ ਕਰ ਰਹੀ ਹੈ ਬਲਕਿ ਆਪਣੇ ਸਭ ਤੋਂ ਛੋਟੇ ਨਾਗਰਿਕਾਂ ਵਿੱਚ ਨਿਰੰਤਰ, ਦੂਰਦਰਸ਼ੀ ਨਿਵੇਸ਼ ਰਾਹੀਂ ਪੰਜਾਬ ਦੇ ਭਵਿੱਖ ਨੂੰ ਮੁੜ ਆਕਾਰ ਦੇ ਰਹੀ ਹੈ।

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

by Ranjit Singh
May 14, 2026
0

Punjab Weather: ਸੂਬੇ 'ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ ਚੰਡੀਗੜ੍ਹ, 14 ਮਈ 2026 – ਮੌਸਮ ਵਿਗਿਆਨ ਕੇਂਦਰ,...

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ

by Ranjit Singh
May 14, 2026
0

PM Modi ਦੀ ਬੱਚਤ ਅਪੀਲ ਦਾ 11 ਸੂਬਿਆਂ ਵਿੱਚ ਪਿਆ ਪ੍ਰਭਾਵ, ਪੜ੍ਹੋ ਵੇਰਵਾ ਨਵੀਂ ਦਿੱਲੀ, 14 ਮਈ 2026 – ਪੀਐਮ...

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
May 14, 2026
0

IPL 2026: ਅੱਜ ਪੰਜਾਬ ਅਤੇ ਮੁੰਬਈ ਵਿਚਾਲੇ ਹੋਵੇਗਾ ਮੁਕਾਬਲਾ ਧਰਮਸ਼ਾਲਾ, 14 ਮਈ 2026 – ਪੰਜਾਬ ਕਿੰਗਜ਼ ਦੀ ਟੀਮ ਲਗਾਤਾਰ ਚਾਰ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 14, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 14 ਮਈ 2026 – ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਸੂਬੇ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਸੂਬੇ ‘ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ

by Ranjit Singh
May 14, 2026
0

Punjab Weather: ਸੂਬੇ 'ਚ ਅੱਜ ਫੇਰ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ ਜਾਰੀ ਚੰਡੀਗੜ੍ਹ, 14 ਮਈ 2026 – ਮੌਸਮ ਵਿਗਿਆਨ ਕੇਂਦਰ,...

Most Popular

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 May 2026 | Ang 752 I ਅੱਜ ਦਾ ਹੁਕਮਨਾਮਾ

by Ankit
2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | May | Date 03-05-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 