Rahul ਗਾਂਧੀ ਦੀ ਪੰਜਾਬ ਕਾਂਗਰਸ ਨੂੰ ਸਿੱਧੀ ਚੇਤਾਵਨੀ! ਕਿਹਾ – ਟੀਮ ਪਲੇਅਰ ਬਣੋ ਨਹੀਂ ਤਾਂ …
ਚੰਡੀਗੜ੍ਹ, 28 ਫਰਵਰੀ 2026 (ਵਿਸ਼ਵ ਵਾਰਤਾ): ਰਾਹੁਲ ਗਾਂਧੀ ਨੇ ਬਰਨਾਲਾ ਵਿਖੇ ਹੋਈ ਮਹਾਂਰੈਲੀ ਦੌਰਾਨ ਮੰਚ ਤੋਂ ਪੰਜਾਬ ਕਾਂਗਰਸ ਵਿੱਚ ਗੁੱਟਬਾਜ਼ੀ ਨੂੰ ਲੈ ਕੇ ਨੇਤਾਵਾਂ ਨੂੰ ਸਿੱਧੀ ਚੇਤਾਵਨੀ ਦਿੱਤੀ। ਉਨ੍ਹਾਂ ਨੇ ਕਿਹਾ, “ਮੈਂ ਇਹ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਕੰਮ ਟੀਮ ਵਰਕ ਨਾਲ ਹੁੰਦਾ ਹੈ। ਇੱਕ ਖਿਡਾਰੀ ਗੇਮ ਨਹੀਂ ਜਿੱਤ ਸਕਦਾ। ਸਾਡੇ ਕੋਲ ਪੂਰੀ ਟੀਮ ਬੈਠੀ ਹੈ। ਮੈਂ ਇਹ ਸੁਨੇਹਾ ਦੇਣਾ ਚਾਹੁੰਦਾ ਹਾਂ ਕਿ ਟੀਮ ਪਲੇਅਰ ਬਣੋ, ਨਹੀਂ ਤਾਂ ਰਿਜ਼ਰਵ ਵਿੱਚ ਬਿਠਾ ਦਿਆਂਗੇ।”
ਰਾਹੁਲ ਗਾਂਧੀ ਨੇ ਕਿਹਾ, “ਤੁਸੀਂ ਭਾਵੇਂ ਕਿੰਨੇ ਵੀ ਵੱਡੇ ਹੋਵੋ, ਕੋਈ ਵੀ ਪਾਰਟੀ ਤੋਂ ਵੱਡਾ ਨਹੀਂ ਹੈ। ਟੀਮ ਪਲੇਅਰ ਬਣੋ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ, ਤਾਂ ਖੜਗੇ ਅਤੇ ਮੈਂ ਤੁਹਾਨੂੰ ਠੀਕ ਕਰਾਂਗੇ। ਸਾਰੇ ਸੀਨੀਅਰ ਆਗੂ ਇੱਥੇ ਹਨ। ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਸਾਡੀ ਅਸਲ ਤਾਕਤ ਸਾਡੇ ਵਰਕਰਾਂ ਵਿੱਚ ਹੈ। ਪੰਜਾਬ ਵਿੱਚ ਜੋ ਵੀ ਹੋਵੇਗਾ, ਇਨ੍ਹਾਂ ਦੇ ਸਤਿਕਾਰ ਨਾਲ ਹੋਵੇਗਾ।”
ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਕਿਹਾ ਕਿ ਕਿਸਾਨ ਮਜ਼ਦੂਰ ਦੇਸ਼ ਦੀ ਨੀਂਹ ਹੁੰਦੇ ਹਨ, ਇਨ੍ਹਾਂ ਬਿਨਾਂ ਦੇਸ਼ ਮਜ਼ਬੂਤ ਨਹੀਂ ਹੋ ਸਕਦਾ। ਜੇ ਦੇਸ਼ ਵਿਚ ਹਰੀ ਕ੍ਰਾਂਤੀ ਆਈ ਸੀ ਤਾਂ ਇਹ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਦੀ ਮਿਹਨਤ ਨਾਲ ਹੀ ਆਈ ਸੀ। ਆਪਣੇ ਸੰਬੋਧਨ ਦੌਰਾਨ ਰਾਹੁਲ ਗਾਂਧੀ ਨੇ ਅਮਰੀਕਾ-ਭਾਰਤ ਵਪਾਰ ਸਮਝੌਤੇ ਰਾਹੀਂ ਅਮਰੀਕਾ ਦੇ ਖੇਤੀਬਾੜੀ ਉਤਪਾਦਾਂ ਲਈ ਭਾਰਤੀ ਬਾਜ਼ਾਰ ਖੋਲ੍ਹੇ ਜਾਣ ਦਾ ਡਟ ਕੇ ਵਿਰੋਧ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























