Israel-America ਦੀ ਕਾਰਵਾਈ ਵਿਰੁੱਧ ਪੰਜਾਬ ‘ਚ ਰੋਸ ਪ੍ਰਦਰਸ਼ਨ
ਨੇਤਨਯਾਹੂ ਦਾ ਫੂਕਿਆ ਪੁਤਲਾ!
ਚੰਡੀਗੜ੍ਹ, 1 ਮਾਰਚ 2026 ( ਵਿਸ਼ਵ ਵਾਰਤਾ ) : ਪੰਜਾਬ ‘ਚ ਕਈ ਥਾਈਂ ਇਜ਼ਰਾਈਲ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਲੋਕਾਂ ਨੇ ਇਜ਼ਰਾਈਲ ਅਤੇ ਅਮਰੀਕਾ ਮੁਰਦਾਬਾਦ ਦੇ ਨਾਅਰੇ ਵੀ ਲਗਾਏ।

ਲੁਧਿਆਣਾ ਦੇ ਇਤਿਹਾਸਕ ਜਾਮਾ ਮਸਜਿਦ ਫੀਲਡ ਗੰਜ ਵਿਖੇ ਦੁਪਹਿਰ 3 ਵਜੇ ਰੋਸ ਪ੍ਰਦਰਸ਼ਨ ਆਯੋਜਿਤ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਦੀ ਅਗਵਾਈ ਹੇਠ ਕੀਤਾ ਗਿਆ। ਸ਼ਾਹੀ ਇਮਾਮ ਉਸਮਾਨ ਲੁਧਿਆਣਵੀ ਅਨੁਸਾਰ ਪ੍ਰਦਰਸ਼ਨ ਦੌਰਾਨ ਬੈਂਜਾਮਿਨ ਨੇਤਨਯਾਹੂ (ਇਜ਼ਰਾਈਲ ਦੇ ਪ੍ਰਧਾਨ ਮੰਤਰੀ) ਦਾ ਪੁਤਲਾ ਫੂਕਿਆ ਗਿਆ।
ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਇਹ ਇਜ਼ਰਾਈਲ ਅਤੇ ਅਮਰੀਕਾ ਵੱਲੋਂ ਕੀਤਾ ਜਾ ਰਿਹਾ ਸਰਕਾਰੀ ਅੱਤਵਾਦ ਹੈ। ਸ਼ਾਹੀ ਇਮਾਮ ਨੇ ਕਿਹਾ ਕਿ ਅਯਾਤੁੱਲਾ ਅਲੀ ਖਾਮੇਨੇਈ ਸਿਰਫ਼ ਈਰਾਨ ਦੇ ਹੀ ਨਹੀਂ, ਸਗੋਂ ਵਿਸ਼ਵ ਭਰ ਦੇ ਮੁਸਲਮਾਨਾਂ ਦੇ ਆਗੂ ਹਨ। ਉਨ੍ਹਾਂ ਦੀ ਸ਼ਹਾਦਤ ਨੂੰ ਅਸੀਂ ਸਭ ਸਲਾਮ ਪੇਸ਼ ਕਰਦੇ ਹਾਂ। ਉਨ੍ਹਾਂ ਦੀ ਇਸ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾਵੇਗਾ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























