Iran ਦੇ ਸਾਬਕਾ ਰਾਸ਼ਟਰਪਤੀ ਮਹਿਮੂਦ ਅਹਿਮਦੀਨੇਜਾਦ ਦੀ ਮੌਤ!
ਨਵੀ ਦਿੱਲੀ, 1 ਮਾਰਚ 2026 ( ਵਿਸ਼ਵ ਵਾਰਤਾ ) : ਈਰਾਨ ‘ਤੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਸਾਂਝੇ ਤੌਰ ‘ਤੇ ਹਮਲੇ ਕੀਤੇ ਜਾ ਰਹੇ ਹਨ। ਇਸ ਹਮਲੇ ਵਿੱਚ ਈਰਾਨ ਦੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਖਾਸ ਕਰਕੇ ਤੇਹਰਾਨ ‘ਤੇ ਲਗਾਤਾਰ ਮਿਜ਼ਾਈਲਾਂ ਨਾਲ ਹਮਲਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਈਰਾਨ ਦੇ ਸਾਬਕਾ ਰਾਸ਼ਟਰਪਤੀ ਮਹਿਮੂਦ ਅਹਿਮਦੀਨੇਜਾਦ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ।
ਰਿਪੋਰਟਾਂ ਦੇ ਅਨੁਸਾਰ, ਇਸ ਹਮਲੇ ਵਿੱਚ ਅਹਿਮਦੀਨੇਜਾਦ ਦੇ ਨਜ਼ਦੀਕੀ ਸਹਿਯੋਗੀ ਅਤੇ ਬਾਡੀਗਾਰਡ ਵੀ ਮਾਰੇ ਗਏ ਹਨ। ਕਿਹਾ ਜਾ ਰਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਦੀ ਮੌਤ ਉਦੋਂ ਹੋਈ ਜਦੋਂ ਤੇਹਰਾਨ ਵਿੱਚ ਜਿਸ ਇਮਾਰਤ ਵਿੱਚ ਉਹ ਮੌਜੂਦ ਸਨ, ਉਸ ‘ਤੇ ਇਜ਼ਰਾਈਲੀ ਹਵਾਈ ਸੈਨਾ ਨੇ ਹਮਲਾ ਕੀਤਾ।
ਮਹਿਮੂਦ ਅਹਿਮਦੀਨੇਜਾਦ ਦੀ ਗੱਲ ਕਰੀਏ ਤਾਂ ਉਹ ਕਾਫ਼ੀ ਲੰਬੇ ਸਮੇਂ ਤੱਕ ਈਰਾਨ ਦੇ ਰਾਸ਼ਟਰਪਤੀ ਰਹੇ। ਉਨ੍ਹਾਂ ਨੇ ਸਾਲ 2005 ਤੋਂ 2013 ਤਕ ਈਰਾਨ ਦੇ ਰਾਸ਼ਟਰਪਤੀ ਵਜੋਂ ਸੇਵਾ ਨਿਭਾਈ। ਅੱਠ ਸਾਲਾਂ ਤੱਕ ਈਰਾਨ ਦੇ ਰਾਸ਼ਟਰਪਤੀ ਦੇ ਅਹੁਦੇ ‘ਤੇ ਰਹਿਣ ਵਾਲੇ ਮਹਿਮੂਦ ਅਹਿਮਦੀਨੇਜਾਦ ਨੇ ਈਰਾਨ ਦੇ ਹਿੱਤ ਵਿੱਚ ਕਈ ਅਹਿਮ ਫੈਸਲੇ ਲਏ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























