T20 ਵਿਸ਼ਵ ਕੱਪ ਸੈਮੀਫਾਈਨਲ: ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਮੁਕਾਬਲਾ
- – ਨਿਊਜ਼ੀਲੈਂਡ ਨੇ ਜਿੱਤਿਆ ਟਾਸ; ਜਾਣੋ ਕੀ ਲਿਆ ਫੈਸਲਾ
ਨਵੀ ਦਿੱਲੀ, 4 ਮਾਰਚ (ਵਿਸ਼ਵ ਵਾਰਤਾ ): ਟੀ-20 ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ਵਿੱਚ ਭਾਰਤੀ ਸਮੇਂ ਅਨੁਸਾਰ ਸ਼ਾਮ 7:00 ਵਜੇ ਸ਼ੁਰੂ ਹੋਵੇਗਾ। ਨਿਊਜ਼ੀਲੈਂਡ ਨੇ ਟਾਸ ਜਿੱਤਿਆ ਹੈ ਅਤੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਦੱਖਣੀ ਅਫਰੀਕਾ ਪਹਿਲਾਂ ਬੱਲੇਬਾਜ਼ੀ ਕਰੇਗਾ ।
ਇਸ ਟੂਰਨਾਮੈਂਟ ਵਿੱਚ ਸਾਊਥ ਅਫਰੀਕਾ ਹੁਣ ਤੱਕ ਇੱਕ ਵੀ ਮੈਚ ਨਹੀਂ ਹਾਰੀ ਹੈ। ਟੀਮ ਨੇ ਲੀਗ ਸਟੇਜ ਤੋਂ ਲੈ ਕੇ ਸੁਪਰ-8 ਤੱਕ ਹਰ ਮੁਕਾਬਲੇ ਵਿੱਚ ਜਿੱਤ ਦਰਜ ਕੀਤੀ ਹੈ, ਜਿਸ ਨਾਲ ਉਸ ਦਾ ਮਨੋਬਲ ਕਾਫ਼ੀ ਉੱਚਾ ਹੈ। ਕਪਤਾਨ ਏਡਨ ਮਾਰਕਰਮ ਦੀ ਅਗਵਾਈ ਵਿੱਚ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਚਾਹੇ ਬੱਲੇਬਾਜ਼ੀ ਹੋਵੇ ਜਾਂ ਗੇਂਦਬਾਜ਼ੀ, ਹਰ ਇਕ f ਵਿੱਚ ਅਫਰੀਕੀ ਟੀਮ ਮਜ਼ਬੂਤ ਨਜ਼ਰ ਆਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























