ਚੰਡੀਗੜ, 3 ਅਪ੍ਰੈਲ – ਕੋਟਕਪੁਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਬਰਾੜ ਨੂੰ ਅੱਜ ਉਸ ਸਮੇਂ ਰਾਹਤ ਮਿਲੀ ਜਦੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਹਨਾਂ ਦੀ ਗ੍ਰਿਫਤਾਰੀ ਉਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ।
ਇਸ ਦੌਰਾਨ ਹਾਈਕੋਰਟ ਨੇ ਉਹਨਾਂ ਨੂੰ ਐਸ.ਆਈ.ਟੀ ਦੀ ਜਾਂਚ ਵਿਚ ਸ਼ਾਮਿਲ ਹੋਣ ਦੇ ਹੁਕਮ ਵੀ ਸੁਣਾਏ ਹਨ।