Canada ‘ਚ ਦੋ ਪੰਜਾਬੀ ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ
ਤਰਨ ਤਾਰਨ, 5 ਮਾਰਚ 2026 (ਦਾਨਿਸ਼ ਗੁਪਤਾ ਵਿਸ਼ਵ ਵਾਰਤਾ) – ਰੋਜ਼ੀ ਰੋਟੀ ਤੇ ਪਰਿਵਾਰ ਦੇ ਚੰਗੇ ਭਵਿੱਖ ਲਈ ਕੈਨੇਡਾ ਗਏ ਤਰਨ ਤਾਰਨ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਮ੍ਰਿਤਕ ਨੌਜਵਾਨਾਂ ਦੀ ਪਛਾਣ ਤਲਵਿੰਦਰ ਸਿੰਘ ਅਤੇ ਜਜ਼ਬੀਰ ਸਿੰਘ ਵੱਜੋਂ ਹੋਈ ਹੈ। ਜੋ ਕਿ ਤਰਨ ਤਾਰਨ ਜ਼ਿਲ੍ਹੇ ਦੇ ਪਿੰਡਾਂ ਮਾੜੀ ਗੌੜ ਸਿੰਘ ਤੇ ਐਲੋਵਾਲ ਦੇ ਰਹਿਣ ਵਾਲੇ ਸਨ। ਦੱਸ ਦਈਏ ਕਿ ਬੀਤੇ ਕੱਲ੍ਹ ਬ੍ਰਿਟਿਸ ਕਲੰਬੀਆ ਦੇ ਹਾਈਵੇ 97 ਅਲਾਸਕਾ ਹਾਈਵੇ, ਫੋਰਟ ਨੈਲਸ਼ਨ ਸ਼ਹਿਰ ਨੇੜੇ ਹੋਏ ਇਕ ਭਿਆਨਕ ਟਰੱਕ ਹਾਦਸੇ ਵਿਚ ਇਨ੍ਹਾਂ ਦੋਨਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਣ ਤੋਂ ਬਾਅਦ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ਚ ਸੋਗ ਦੀ ਲਹਿਰ ਹੈ। ਪਰਿਵਾਰ ਵੱਲੋਂ ਮ੍ਰਿਤਕ ਨੌਜਵਾਨਾਂ ਦੀਆਂ ਡੈਡ ਬੋਡੀਆਂ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























