Breaking: ਨਿਤੀਸ਼ ਕੁਮਾਰ ਨੇ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਕੀਤੇ ਦਾਖਲ
ਨਵੀਂ ਦਿੱਲੀ, 5 ਮਾਰਚ 2026 (ਵਿਸ਼ਵ ਵਾਰਤਾ) – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਰਾਜ ਸਭਾ ਲਈ ਵੀਰਵਾਰ ਨੂੰ ਵਿਧਾਨ ਸਭਾ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਨਿਤਿਨ ਨਵੀਨ ਨਿਤੀਸ਼ ਕੁਮਾਰ ਦੇ ਨਾਲ ਮੌਜੂਦ ਸਨ। ਭਾਜਪਾ ਪ੍ਰਧਾਨ ਨੇ ਵੀ ਰਾਜ ਸਭਾ ਲਈ ਆਪਣਾ ਨਾਮਜ਼ਦਗੀ ਦਾਖਲ ਕੀਤਾ ਹੈ। ਉਨ੍ਹਾਂ ਤੋਂ ਬਿਨਾਂ ਬੀਜੇਪੀ ਵੱਲੋਂ ਰਾਮਨਾਥ ਠਾਕੁਰ, ਉਪੇਂਦਰ ਕੁਸ਼ਵਾਹਾ ਅਤੇ ਸ਼ਿਵੇਸ਼ ਕੁਮਾਰ ਨੇ ਵੀ ਨਾਮਜ਼ਦਗੀਆਂ ਦਾਖ਼ਲ ਕੀਤੀਆਂ।
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਰਾਜ ਸਭਾ ਜਾ ਰਹੇ ਹਨ। ਇਸ ਐਲਾਨ ਉਨ੍ਹਾਂ ਨੇ ਖੁਦ ਆਪਣੇ X ‘ਤੇ ਕੀਤਾ ਸੀ। ਨਿਤੀਸ਼ ਕੁਮਾਰ ਨੇ ਲਿਖਿਆ, “ਆਪਣੇ ਸੰਸਦੀ ਕਰੀਅਰ ਦੀ ਸ਼ੁਰੂਆਤ ਤੋਂ ਹੀ, ਮੇਰੀ ਬਿਹਾਰ ਵਿਧਾਨ ਸਭਾ ਦੇ ਦੋਵਾਂ ਸਦਨਾਂ ਅਤੇ ਸੰਸਦ ਦੇ ਦੋਵਾਂ ਸਦਨਾਂ ਦਾ ਮੈਂਬਰ ਬਣਨ ਦੀ ਇੱਛਾ ਰਹੀ ਹੈ। ਇਸ ਸਬੰਧ ਵਿੱਚ, ਮੈਂ ਇਸ ਚੋਣ ਵਿੱਚ ਰਾਜ ਸਭਾ ਦਾ ਮੈਂਬਰ ਬਣਨਾ ਚਾਹੁੰਦਾ ਹਾਂ। ਮੈਂ ਬਿਹਾਰ ਦੀ ਨਵੀਂ ਸਰਕਾਰ ਦਾ ਸਮਰਥਨ ਕਰਾਂਗਾ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























